MSP ‘ਤੇ ਗਾਰੰਟੀ ਤੇ ਕਰਜ਼ ਮਾਫੀ ਸਣੇ ਸਾਰੀਆਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਕਿਸਾਨਾਂ ਵਿਚ ਕਈ ਦੌਰ ਦੀ ਗੱਲਬਾਤ ਬੇਨਤੀਜਾ ਰਹੀ। ਇਸ ਵਿਚ ਭਾਰਤੀ ਕਿਸਾਨ ਯੂਨੀਆਨ (ਬੀਕੇਯੂ) ਨੇਤਾ ਰਾਕੇਸ਼ ਟਿਕੈਤ ਦਾ ਬਿਆਨ ਸਾਹਮਣੇ ਆਇਆ। ਉਨ੍ਹਾਂ ਕਿਹਾ ਕਿ ਗੱਲਬਾਤ ਜ਼ਰੀਏ ਹੀ ਹੱਲ ਕੱਢਣਾ ਚਾਹੀਦਾ ਹੈ।
ਇਸੇ ਦਰਮਿਆਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਕੇਂਦਰ ਨੇ ਮੰਤਰੀਆਂ ਦੀ 3 ਮੈਂਬਰੀ ਕਮੇਟੀ ਦੀ ਸਥਾਪਨਾ ਕੀਤੀ ਹੈ। ਇਹ ਕਮੇਟੀ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਮੰਤਰੀਆਂ ਦੀ ਤਿੰਨ ਮੈਂਬਰੀ ਕਮੇਟੀ ਬਣਾਈ ਹੈ ਤੇ ਕਿਸਾਨਾਂ ਨਾਲ ਚਰਚਾ ਤੇ ਗੱਲਬਾਤ ਕਰ ਰਹੀ ਹੈ