ਦਿੱਲੀ : ਲੋਕਸਭਾ ਚੋਣਾਂ 2024 ਸਿਰ ’ਤੇ ਆਉਂਦੇ ਸਾਰ ਹੀ ਸਿਆਸੀ ਪਾਰਟੀਆਂ ਵੱਲੋਂ ਹਲਚਲ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਚਲਦਿਆਂ ਦਿੱਲੀ ਵਿੱਚ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਕਾਂਗਰਸ ਪਾਰਟੀ (Congress Party) ਨਾਲ ਰਲਕੇ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਗਿਆ ਹੈ। ਦੋਵਾਂ ਪਾਰਟੀਆਂ ਨੇ ਇਕ ਪ੍ਰੈਸ ਕਾਨਫ਼ਰੰਸ ਕਰ ਕੇ ਸੀਟਾਂ ਦੀ ਵੰਡ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਆਤਿਸ਼ੀ, ਸੰਦੀਪ ਪਾਠਕ ਅਤੇ ਸੌਰਭ ਭਾਰਦਵਾਜ ਅਤੇ ਕਾਂਗਰਸ ਵੱਲੋਂ ਮੁਕੁਲ ਵਾਸਨਿਕ, ਦੀਪਕ ਬਾਬਰੀਆ ਅਤੇ ਅਰਵਿੰਦਰ ਸਿੰਘ ਲਵਲੀ ਪ੍ਰੈਸ ਕਾਨਫ਼ਰੰਸ ਵਿੱਚ ਸ਼ਾਮਲ ਹੋਏ ਸਨ। ਮੁਕੁਲ ਵਾਸਨਿਕ ਨੇ ਦਸਿਆ ਹੈ ਕਿ ਆਮ ਆਦਮੀ ਪਾਰਟੀ (Aam Aadmi Party) ਅਤੇ ਕਾਂਗਰਸ ਗੁਜਰਾਤ, ਦਿੱਲੀ, ਹਰਿਆਣਾ, ਗੋਆ ਅਤੇ ਚੰਡੀਗੜ੍ਹ ਵਿੱਚ ਗਠਜੋੜ ਨਾਲ ਮਿਲਕੇ ਚੋਣਾਂ ਲੜੇਗੀ। ਦਿੱਲੀ ਵਿੱਚ ਆਮ ਆਦਮੀ ਪਾਰਟੀ (Aam Aadmi Party) 4 ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਜਦਕਿ ਕਾਂਗਰਸ (Congress Party) ਚਾਂਦਨੀ ਚੌਕ ਸਣੇ 3 ਸੀਟਾਂ ’ਤੇ ਆਪਣੀ ਕਿਸਮਤ ਅਜਮਾਏਗੀ। ਚੰਡੀਗੜ੍ਹ ਅਤੇ ਗੋਆ ਲਈ ਕਾਂਗਰਸ ਨੂੰ ਉਮੀਦਵਾਰ ਐਲਾਨਨ ਦਾ ਹੱਕ ਦੇ ਦਿੱਤਾ ਗਿਆ ਹੈ। ਹਰਿਆਣਾ ਵਿੱਚ ਸਥਿਤ ਕੁੱਝ ਇਸ ਤਰ੍ਹਾਂ ਹੈ ਕਿ ਕਾਂਗਰਸ 9 ਸੀਟਾਂ ’ਤੇ ਉਮੀਦਵਾਰ ਉਤਾਰੇਗੀ ਅਤੇ 1 ਸੀਟ ’ਤੇ ਆਮ ਆਦਮੀ ਪਾਰਟੀ (Aam Aadmi Party) ਆਪਣਾ ਉਮੀਦਵਾਰ ਉਤਾਰੇਗੀ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦਾ ਮੁਕਾਬਲਾ ਮਿਲ ਕੇ ਕੀਤਾ ਜਾ ਸਕਦਾ ਹੈ। ਚੰਡੀਗੜ੍ਹ ਵਿੱਚ ਵੀ ਮੇਅਰ ਦੀ ਚੋਣ ’ਤੇ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਗਠਜੋੜ ਨਾਲ ਮਿਲ ਕੇ ਮੇਅਰ ਲਈ ਆਪਣਾ ਉਮੀਦਵਾਰ ਐਲਾਨਿਆ ਗਿਆ ਸੀ ਜਿਸ ਨੂੰ ਅਦਾਲਤ ਵੱਲੋਂ ਜੇਤੂ ਕਰਾਰ ਦਿੱਤਾ ਗਿਆ ਸੀ।