ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਸਹਿਕਾਰੀ ਖੇਤਰ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਅਨਾਜ ਭੰਡਾਰ’ ਦੇ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕੀਤਾ। ਤੁਹਾਨੂੰ ਦੱਸ ਦੇਈਏ ਕਿ ਇਹ 11 ਰਾਜਾਂ ਦੀਆਂ 11 ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ (PACS) ਵਿੱਚ ਚਲਾਇਆ ਜਾ ਰਿਹਾ ਹੈ ਇਸ ਦੌਰਾਨ ਪੀਐਮ ਮੋਦੀ ਨੇ ਸਹਿਕਾਰੀ ਖੇਤਰ ਦੀਆਂ ਕਈ ਹੋਰ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। ਤੁਹਾਨੂੰ ਦੱਸ ਦੇਈਏ ਕਿ ਦੁਨੀਆ ਦੀ ਸਭ ਤੋਂ ਵੱਡੀ ਅਨਾਜ ਭੰਡਾਰਨ ਯੋਜਨਾ ਦੇ ਤਹਿਤ 11 ਰਾਜਾਂ ਦੇ 11 ਪੈਕਟਾਂ ਵਿੱਚ ਗੋਦਾਮਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ 500 ਪੈਕਟਾਂ ਵਿੱਚ ਗੋਦਾਮਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ।
ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ ਅੱਗੇ ਕਿਹਾ, ‘ਅੱਜ ਭਾਰਤ ਮੰਡਪਮ‘ ਵਿਕਸਿਤ ਭਾਰਤ’ ਦੀ ਅੰਮ੍ਰਿਤ ਯਾਤਰਾ ਵਿੱਚ ਇੱਕ ਹੋਰ ਵੱਡੀ ਪ੍ਰਾਪਤੀ ਦਾ ਗਵਾਹ ਹੈ। ਅੱਜ ਅਸੀਂ ਉਸ ਸੰਕਲਪ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅੱਗੇ ਵਧ ਰਹੇ ਹਾਂ ਜੋ ਦੇਸ਼ ਨੇ ਸਹਿਯੋਗ ਰਾਹੀਂ ਖੁਸਹਾਲੀ ਲਈ ਲਿਆ ਹੈ।