Friday, November 22, 2024

10th

10ਵੀਂ ਪਾਸ ਬਿਨੈਕਾਰਾਂ ਲਈ ਸਰਕਾਰੀ ਨੌਕਰੀਆਂ, ਇਵੇਂ ਕਰੋ ਅਪਲਾਈ

ਸੀਬੀਐਸਈ ਨੇ 10ਵੀਂ ਜਮਾਤ ਦੇ ਅੰਕਾਂ ਨੂੰ ਸਾਰਣੀਬੱਧ ਕਰਨ ਦੀ ਸਮਾਂ-ਸੀਮਾ 30 ਜੂਨ ਤਕ ਵਧਾਈ

ਸੀਬੀਐਸਈ ਨੇ 10ਵੀਂ ਜਮਾਤ ਦੀ ਪ੍ਰੀਖਿਆ ਦੇ ਅੰਕਾਂ ਦੀ ਗਿਣਤੀ ਅਤੇ ਸਾਰਣੀਬੱਧ ਕਰਨ ਅਤੇ ਇਸ ਨੂੰ ਬੋਰਡ ਨੂੰ ਭੇਜਣ ਦੀ ਸਮਾਂ ਸੀਮਾ ਨੂੰ 30 ਜੂਨ ਤਕ ਵਧਾ ਦਿਤਾ ਹੈ। ਬੋਰਡ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਅੰਕਾਂ ਨੂੰ ਸਾਰਣੀਬੱਧ ਕਰਨ ਦੀ ਪੂਰੀ ਕਵਾਇਦ 11 ਜੂਨ ਤਕ ਪੂਰਾ ਕਰ ਲਵੇਗਾ ਅਤੇ ਨਤੀਜੇ 20 ਜੂਨ ਤਕ ਐਲਾਨੇ ਜਾਣਗੇ। ਕੋਵਿਡ ਮਹਾਂਮਾਰੀ ਕਾਰਨ ਅਧਿਆਪਕਾਂ ਅਤੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰਖਦੇ ਹੋਏ ਸਮਾਂ ਸੀਮਾ ਵਧਾਉਣ ਦਾ ਫ਼ੈਸਲਾ ਕੀਤਾ ਹਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਅੰਕ 30 ਜੂਲ ਤਕ ਬੋਰਡ ਨੂੰ ਭੇਜ ਦਿਤੇ ਜਾਣਗੇ। 

ਪੰਜਾਬ ਸਿੱਖਿਆ ਬੋਰਡ ਨੇ ਐਲਾਨਿਆ ਦਸਵੀਂ ਦਾ ਨਤੀਜਾ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। 3 ਲੱਖ 21 ਹਜ਼ਾਰ 163 ਨੂੰ ਪਾਸ ਕਰ ਦਿੱਤਾ ਗਿਆ ਜਿਨ੍ਹਾਂ ਦਾ ਨਤੀਜਾ 99.93 ਫ਼ੀਸਦੀ ਰਿਹਾ। ਹਾਲਾਂ ਕਿ ਕੋਰੋਨਾ ਮਹਾਮਾਰੀ ਕਾਰਨ ਪ੍ਰੀਖਿਆਵਾਂ ਨਾ ਹੋ ਸਕਣ

ਮੁੱਖ ਮੰਤਰੀ (Chief Minister) ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਵਧ ਰਹੇ ਕੇਸਾਂ ਦਾ ਹਵਾਲਾ ਦਿੰਦੇ ਹੋਏ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਅਨਸ਼ਿਚਤਤਾ ਨੂੰ ਦੂਰ ਕੀਤਾ ਜਾ ਸਕੇ।
 
          ਮੁੱਖ ਮੰਤਰੀ ਨੇ ਕੇਂਦਰੀ ਸਿੱਖਿਆ ਮੰਤਰੀ ਰਾਮੇਸ਼ ਪੋਖਰੀਆਲ ਨਿਸ਼ੰਕ ਨੂੰ ਲਿਖੇ ਪੱਤਰ ਵਿਚ ਮੌਜੂਦਾ ਸਥਿਤੀ ਅਤੇ ਦਬਾਅ ਦਾ ਜਿਕਰ ਕਰਦਿਆਂ ਕਿਹਾ,”ਇਹੀ ਮੁਨਾਸਬ ਹੋਵੇਗਾ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ