Friday, November 22, 2024

AapPunjab

'ਬਿੱਲ ਲਿਆਓ ਇਨਾਮ ਪਾਓ' ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ

ਆਮ ਲੋਕਾਂ ਵਿੱਚ ਪ੍ਰਚਲਿਤ ਹੋ ਚੁੱਕੀ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਦੀ ਸ਼ਾਨਦਾਰ ਸਫ਼ਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਮੇਰਾ ਬਿੱਲ ਐਪ 'ਤੇ ਅਪਲੋਡ ਕੀਤੇ ਗਏ ਕੁੱਲ 97443 ਬਿੱਲਾਂ ਦੇ ਨਤੀਜੇ ਵਜੋਂ 2601 ਜੇਤੂਆਂ ਨੇ 1,51,62,335 ਰੁਪਏ ਦੇ ਇਨਾਮ ਜਿੱਤੇ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇੱਥੇ ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ ਹੈ। ਮਹਿਲਾ ਹੈਲਪਲਾਈਨ ਨੰਬਰ 181 ਸੂਬੇ ਦੀਆਂ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ।

ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ

ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨੂੰ ਸ਼ੰਭੂ ਸਰਹੱਦ 'ਤੇ ਅੱਗੇ ਵਧਣ ਤੋਂ ਰੋਕਣ ਵਿਚ ਸ਼ਾਮਲ ਪੁਲਿਸ ਅਧਿਕਾਰੀਆਂ ਵਾਸਤੇ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ਸਬੰਧੀ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

AAP ਪੰਜਾਬ ਦੇ ਬਾਕੀ ਉਮੀਦਵਾਰਾਂ ਦਾ ਐਲਾਨ 5 ਦਿਨਾਂ ’ਚ ਹੋਵੇਗਾ : CM ਮਾਨ

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਲਦ ਹੀ ਆਪਣੇ ਬਾਕੀ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ ।

ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਪੰਜਾਬ ਵਿੱਚ ਫੂਡ ਸੈਕਟਰ ਨੂੰ ਹੁਲਾਰਾ ਦੇਣ ਵਿੱਚ ਬੇਮਿਸਾਲ ਭੂਮਿਕਾ ਨਿਭਾਉਣ ਵਾਲੇ ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ।

ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ।

AAP Punjab ਦੀਆਂ ਨੇਕ ਨੀਤੀਆਂ ਅਤੇ ਲੋਕ ਪੱਖੀ ਫੈਂਸਲਿਆਂ ਨੂੰ ਘਰ ਘਰ ਪਹੁੰਚਾਉਣ ਲਈ Social media ਅਹਿਮ ਰੋਲ ਨਿਭਾ ਰਿਹਾ

ਆਪ ਦੀ ਸਟੇਟ ਸੋਸ਼ਲ ਮੀਡੀਆ ਕੋਆਰਡੀਨੇਟਰ ਨੇ ਜ਼ਿਲ੍ਹੇ ਦੀ ਟੀਮ ਨਾਲ ਕੀਤੀ ਵਿਚਾਰ ਚਰਚਾ

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਵੱਲੋਂ ਰੋਸ ਪ੍ਰਦਰਸ਼ਨ

ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੀਆਂ ਔਰਤਾਂ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਰੁੱਧ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਗਾਰੰਟੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ।

ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਦੇਣ : ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਨੂੰ ਮੋਢਾ ਨਾਲ ਮੋਢਾ ਜੋੜ ਕੇ ਸਹਿਯੋਗ ਕਰਨ ਦਾ ਸੱਦਾ ਦਿੱਤਾ।

ਲੋਕਾਂ ਨੂੰ 10 ਦਸੰਬਰ ਤੋਂ ਘਰੇ ਬੈਠਿਆਂ ਮਿਲਣਗੀਆਂ 43 ਨਾਗਰਿਕ ਸੇਵਾਵਾਂ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਲੋਕਾਂ ਨੂੰ ਘਰੇ ਬੈਠਿਆਂ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ 10 ਦਸੰਬਰ ਨੂੰ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕਰੇਗੀ।

ਪੰਜਾਬ ਨੇ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦ ਤੱਕ ਵਧਾਉਣ ਦਾ ਟੀਚਾ ਮਿੱਥਿਆ: ਅਮਨ ਅਰੋੜਾ

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 43 ਫੀਸਦੀ ਤੱਕ ਵਧਾਉਣ ਦਾ ਟੀਚਾ ਮਿੱਥਿਆ ਹੈ।

ਸੰਗਤ ਸਿੰਘ ਗਿਲਜੀਆਂ ਦੇ ਘਰ ਈਡੀ ਦਾ ਛਾਪਾ

ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੇ ਘਰ ਸਵੇਰੇ ਈਡੀ ਦੀ ਰੇਡ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਜਲੰਧਰ-ਚਿੰਤਪੁਰਨੀ ਹਾਈਵੇ ਦਾ ਮੁਆਵਜਾ ਵੰਡ ਘੁਟਾਲਾ

ਹੁਸ਼ਿਆਰਪੁਰ ਵਾਸੀਆਂ ਵੱਲੋਂ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

ਹੁਸ਼ਿਆਰਪੁਰ ਲਈ 867 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਤੋਹਫ਼ੇ ਕਾਰਨ ਲੋਕ ਬਾਗ਼ੋ-ਬਾਗ਼

ਪੰਜਾਬ ਨੇ ਪਹਿਲੀ ਵਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਫਾਂਸੀ ਚੜ੍ਹਨ ਵਾਲੇ ਛੇ ਹੋਰ ਸ਼ਹੀਦਾਂ ਨੂੰ ਯਾਦ ਕੀਤਾ-ਮੁੱਖ ਮੰਤਰੀ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬ ਵਿਰੋਧੀ ਤਾਕਤਾਂ ਦੀ ਸ਼ਹਿ ਪ੍ਰਾਪਤ ਨਸ਼ਾ-ਅੱਤਵਾਦ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਸੰਕਲਪ ਲੈਣ ਦਾ ਸੱਦਾ

ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀਐਮ ਮਾਨ ਨੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਦੇਣ ਦਾ ਕੀਤਾ ਐਲਾਨ

ਦੇਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਨੂੰ ਪੀਏਯੂ ਮੈਦਾਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੌਜਵਾਨਾਂ ਨੂੰ ਨੌਕਰੀਆਂ ਦੇਣਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ

ਲੋਕਾਂ ਨੂੰ ਗੁੰਮਰਾਹ ਕਰਨ ਲਈ ਗਲਤ, ਘਟੀਆ ਅਤੇ ਮਨਘੜਤ ਬਿਆਨ ਦੇਣ ਲਈ ਮੁੱਖ ਮੰਤਰੀ ਨੇ ਰਾਜਾ ਵੜਿੰਗ ਨੂੰ ਕਰੜੇ ਹੱਥੀਂ ਲਿਆ

ਸੂਬਾ ਕਾਂਗਰਸ ਪ੍ਰਧਾਨ ਨੂੰ 'ਝੂਠਾ' ਕਰਾਰ ਦਿੱਤਾ
 

ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਰੋਕਣ ਲਈ ਆਪਣੇ ਪੱਧਰ 'ਤੇ ਪੂਰੀ ਤਰ੍ਹਾਂ ਯਤਨਸ਼ੀਲ

ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੇ 70 ਪ੍ਰਤੀਸ਼ਤ ਮਾਮਲਿਆਂ ਦੇ ਮੁਕਾਬਲੇ ਇਸ ਸਾਲ ਮਾਮਲੇ ਘਟ ਕੇ 47 ਫੀਸਦੀ ਰਹੇ

ਨਾਬਾਰਡ-28 ਪ੍ਰੋਜੈਕਟ ਅਧੀਨ 35.42 ਕਰੋੜ ਰੁਪਏ ਦੀ ਅੰਦਾਜਨ ਲਾਗਤ ਦੇ ਹੁਣ ਤੱਕ 16 ਕੰਮ ਅਲਾਟ: ਹਰਭਜਨ ਸਿੰਘ, ਈ.ਟੀ.ਓ.

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲੇ ਪੰਜਾਬ ਦੀ ਸਿਰਜਣਾ ਹਿੱਤ ਸੂਬੇ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੜਕੀ ਸੰਪਰਕ ਨੂੰ ਬੇਹਤਰੀਨ ਬਨਾਉਣ ਲਈ ਨਾਬਾਰਡ-28 ਪ੍ਰੋਜੈਕਟ ਅਧੀਨ 24 ਪੁਲਾਂ ਦੇ ਕੰਮ 60 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਨਾਲ ਮੰਜ਼ੂਰ ਕੀਤੇ ਗਏ ਹਨ।

ਸਰਕਾਰਾਂ ਦੀ ਨਾਕਾਮੀ ਨੇ ਪਰਾਲੀ ਨੂੰ ਬਣਾਇਆ ਸਮੱਸਿਆ-- ਜੋਗਿੰਦਰ ਉਗਰਾਹਾਂ

ਝੋਨੇ ਦੇ ਸੀਜ਼ਨ ਦੌਰਾਨ ਸਿਰਫ਼ ਗੱਲਾਂ ਕਰਨ ਨਾਲ ਨਹੀਂ ਹੋਵੇਗਾ ਸਮੱਸਿਆ ਹੱਲ 

ਕੰਪਰੈੱਸਡ ਬਾਇਓਗੈਸ 'ਤੇ ਹੋਇਆ ਸਮਝੌਤਾ,ਪੰਜਾਬ ਵਿੱਚ ਪਰਾਲੀ ਸਾੜਨ ਨੂੰ ਰੋਕਣ ਵਿੱਚ ਮਿਲੇਗੀ ਮਦਦ

ਭਾਰਤ ਵਿੱਚ ਕੰਪਰੈੱਸਡ ਬਾਇਓਗੈਸ ਦਾ ਉਤਪਾਦਨ ਕਰਨ ਵਾਲੀ ਕੰਪਨੀ ਐਵਰਐਨਵੀਰੋ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਨੇ ਕੰਪਰੈੱਸਡ ਬਾਇਓ ਗੈਸ ਦੀ ਵਿਕਰੀ ਲਈ ਟੋਰੈਂਟ ਗੈਸ ਨਾਲ ਸਮਝੌਤਾ ਕੀਤਾ ਹੈ।

ਨਗਰ ਨਿਗਮ ਚੋਣਾ ਲਈ ਆਪ ਨੇ ਕੀਤੀਆਂ ਤਿਅਰੀਆਂ ਸੁਰੂ

ਮਾਝੇ ਦੇ ਨਿਧੜਕ ਜਰਨੈਲ ਕੈਬਨਿਟ ਮੰਤਰੀ ਕਲਦੀਪ ਸਿੰਘ ਧਾਲੀਵਾਲ ਨੇ ਜਿਲ੍ਹੇ ਦੀ ਸਮੁੱਚੀ ਲੀਡਰਸਿਪ ਨਾਲ ਕੀਤੀ ਹੰਗਾਮੀ ਮੀਟਿੰਗ

ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ ਦਿੱਤੇ ਜਾ ਰਹੇ ਹਨ 6 ਹਜ਼ਾਰ ਰੁਪਏ: ਡਾ. ਬਲਜੀਤ ਕੌਰ

ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ ਮੁੱਖ ਉਦੇਸ਼

ਓ.ਟੀ.ਐਸ. ਸਕੀਮ ਵਪਾਰੀਆਂ ਲਈ ਲਾਹੇਵੰਦ : ਅਜੀਤਪਾਲ ਸਿੰਘ ਕੋਹਲੀ

ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਸ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਹਾਲ ਹੀ ਚ ਲਾਗੂ ਕੀਤੀਆਂ ਵੱਡੀਆਂ ਸਕੀਮਾਂ ਆਮ ਲੋਕਾਂ ਲਈ ਫਾਇਦੇਮੰਦ ਸਾਬਤ ਹੋਣਗੀਆਂ।

ਗੁਰਮੀਤ ਸਿੰਘ ਮੀਤ ਹੇਅਰ ਵਿਆਹ ਦੇ ਬੰਧਨ ’ਚ ਬੱਝੇ, ਮੋਹਾਲੀ ਸਥਿਤ ਰਿਜ਼ੋਰਟ ’ਚ ਲਈਆਂ ਲਾਵਾਂ

ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਅੱਜ ਡਾਕਟਰ ਗੁਰਵੀਨ ਕੌਰ ਨਾਲ ਬਹੁਤ ਹੀ ਸਾਦੇ ਢੰਗ ਨਾਲ ਗੁਰਮਰਿਆਦਾ ਅਨੁਸਾਰ ਮੋਹਾਲੀ ਦੇ ਇਕ ਰਿਜ਼ੋਰਟ ਵਿੱਚ ਹੋਇਆ। ਜਿਥੇ ਸਿਰਫ਼ ਬਹੁਤ ਹੀ ਕਰੀਬੀਆਂ ਨੂੰ ਸੱਦਿਆ ਗਿਆ ਸੀ।

ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਵਾਸੀਆਂ ਨੂੰ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ

ਨਗਰ ਨਿਗਮ ਕਮਿਸ਼ਨਰਾਂ ਨੂੰ ਸੁਰੱਖਿਅਤ ਦੀਵਾਲੀ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼

 

ਚੇਤਨ ਸਿੰਘ ਜੌੜਾਮਾਜਰਾ ਨੇ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦੀ ਵਚਨਬੱਧਤਾ ਦੁਹਰਾਈ

ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨ ਲਈ ਮਹੀਨਾ ਭਰ ਚੱਲਣ ਵਾਲੀ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾਈ
 

ਭਗਵੰਤ ਮਾਨ ਸਰਕਾਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਕਰੇਗੀ ਮਜ਼ਬੂਤ : ਸਮਾਜਿਕ ਸੁਰੱਖਿਆ ਮੰਤਰੀ

ਆਉਣ ਵਾਲੇ ਵਿਸਤਾਰ ਦੇ ਮੱਦੇਨਜ਼ਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਦਾ ਕੀਤਾ ਦੌਰਾ 

ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ੇਖ ਫਰੀਦ ਜੀ ਦੀ 850 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਦੇਖ-ਰੇਖ ‘ਚ ਮਨਾਏ ਜਾ ਰਹੇ ਪੰਜਾਬੀ ਮਾਹ-2023 ਦੇ ਸਮਾਗਮਾਂ ਦੀ ਲੜੀ ‘ਚ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ੇਖ ਫਰੀਦ ਜੀ ਦੀ 850 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਾਹਿਤਕ ਗੋਸ਼ਟੀ ਕਰਵਾਈ ਗਈ।

Punjab Traders : ਸੂਬੇ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ

ਸੂਬੇ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਜੀ.ਐਸ.ਟੀ. ਲਾਗੂ ਹੋਣ ਤੋਂ ਪਹਿਲਾਂ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਲਾਗੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।

ਯੋਗ ਪੰਜਾਬੀ ਨੌਜਵਾਨਾਂ ਨੂੰ ਉਡੀਕ ਰਹੀਆਂ ਸਰਕਾਰੀ ਨੌਕਰੀਆਂ-- ਭਗਵੰਤ ਮਾਨ

ਸਰਕਾਰ ਰਾਜ ਅੰਦਰ ਅੱਠ ਯੂਪੀਐਸਸੀ ਕੋਚਿੰਗ ਸੈਂਟਰ ਖੋਲੇਗੀ 

ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ : ਹਰਭਜਨ ਸਿੰਘ ਈਟੀਓ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਹਾਲ ਹੀ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਜਾਰੀ ਕੀਤੇ ਗਏ ਟੈਂਡਰਾਂ ਵਿੱਚ ਵੱਡੀ ਗਿਣਤੀ ਵਿੱਚ ਠੇਕੇਦਾਰਾਂ ਵੱਲੋਂ ਹਿੱਸਾ ਲੈਣ ਸਦਕਾ 430 ਕਿਲੋਮੀਟਰ

ਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ  ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ।

‘ਮੈਂ ਪੰਜਾਬ ਬੋਲਦਾ ਹਾਂ’ ਬਹਿਸ : ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ।

ਮੁੱਖ ਮੰਤਰੀ ਦਾ ਮਜ਼ਦੂਰ ਵਿਰੋਧੀ ਚਿਹਰਾ ਹੋਇਆ ਨੰਗਾ : ਗੋਬਿੰਦ ਛਾਜਲੀ 

ਸੀਪੀਆਈ ਐਮ ਐਲ ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ ਵਿਖੇ ਰੱਖੀ ਖੁੱਲ੍ਹੀ ਮਹਾਂਡਿਬੇਟ "ਮੈਂ ਪੰਜਾਬ ਬੋਲਦਾ ਹਾਂ" ਨੂੰ ਸਿਆਸੀ ਡਰਾਮਾ ਕਰਾਰ ਦਿੱਤਾ ਹੈ।