Friday, November 22, 2024

AdditionalDistrictMagistrate

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 3 ਜੂਨ ਰਾਤ 12 ਵਜੇ ਤੋਂ 4 ਜੂਨ ਰਾਤ 12 ਵਜੇ ਤੱਕ ਡਰਾਈ ਡੇਅ ਘੋਸ਼ਿਤ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ ਕਰਨ ਲਈ ਜ਼ਿਲ੍ਹੇ ’ਚ ਸਬ-ਡਵੀਜ਼ਨ ਪੱਧਰ ’ਤੇ ਟੀਮਾਂ ਦਾ ਗਠਨ ਕੀਤਾ ਗਿਆ

ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ

ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ 

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ

ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।

ਗੱਡੀਆਂ 'ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ 'ਤੇ ਕਾਲੀ ਫਿਲਮ ਲਗਾਉਣ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਦੇ ਸਬ ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਅੰਦਰ ਪੈਂਦੇ ਪਿੰਡਾਂ, ਰੇਲਵੇ ਟਰੈਕ, ਨਹਿਰਾਂ ਦੇ ਪੁਲ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ, ਰਜਬਾਹੇ, ਇੰਡੀਅਨ ਆਇਲ ਪਾਈਪ ਲਾਈਨ, ਅਹਿਮ ਪਲਾਂਟ, ਗੈਸ ਪਾਈਪ ਲਾਈਨ ਦੀ ਪ੍ਰਾਪਰਟੀ ਅਤੇ ਬਿਜਲੀ ਦੀਆਂ ਟਰਾਂਸਮਿਸ਼ਨ ਲਾਈਨਾਂ, ਅਨਾਜ ਦੇ ਭੰਡਾਰ, ਪੈਟਰੋਲ ਪੰਪ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੈਂਦੇ ਬੈਂਕ, ਡਾਕਖਾਨਿਆਂ, ਸਰਕਾਰੀ/ਗੈਰ ਸਰਕਾਰੀ ਪ੍ਰਾਪਰਟੀ ਆਦਿ 'ਤੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਨੂੰ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।