Friday, September 20, 2024

Agencies

ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਥਾਪਿਤ ਹੋਵੇਗੀ ਅਡੋਪਸ਼ਨ ਏਜੰਸੀ : ਡਾ. ਬਲਜੀਤ ਕੌਰ

ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜਬੂਤ ਕਰਨ ਲਈ 172 ਨਵੀਆਂ ਅਸਾਮੀਆਂ ਦੀ ਹੋਵੇਗੀ ਸਿਰਜਣਾ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਐਤਵਾਰ ਸ਼ਾਮ ਤੱਕ 8 ਲੱਖ 67 ਹਜ਼ਾਰ ਮੀਟਰਿਕ ਟਨ ਕਣਕ ਦੀ ਆਮਦ ਹੋਈ

ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਐਤਵਾਰ ਸ਼ਾਮ ਤੱਕ 8 ਲੱਖ 67 ਹਜ਼ਾਰ 166 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਤੇ ਜਿਸ ਵਿਚੋਂ 8 ਲੱਖ 66 ਹਜ਼ਾਰ 151 ਮੀਟਰਿਕ ਟਨ ਦੀ ਖ਼ਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 1563.62 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।

ਸੂਬੇ ਵਿੱਚ ਖਰੀਦ ਦੇ 23 ਵੇਂ ਦਿਨ 248595 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 23ਵੇਂ ਦਿਨ 248595 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 248511  ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 84 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 248511 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ  ਹੈ