ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ PSPCL ਦੁਆਰਾ ਕੀਤੇ ਸੂਰਜੀ ਊਰਜਾ ਖਰੀਦ ਸਮਝੌਤੇ ਬਾਰੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਦੱਸਿਆ ਕਿ ਕੰਪਨੀ ਵੱਲੋਂ ਹੁਸ਼ਿਆਰਪੁਰ ਦੀਆਂ 200 ਯੂਨਿਟਾਂ ਲਈ 2.75 ਰੁਪਏ ਪ੍ਰਤੀ ਯੂਨਿਟ ਦੀ ਪੇਸ਼ਕਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਾਊਂਟਰ ਬਿਡਿੰਗ ਲਈ ਸਵਿਸ ਚੈਲੇਂਜ ਵਿਧੀ ਲਾਗੂ ਕੀਤੀ ਗਈ ਹੈ। ਕੰਪਨੀ ਨੇ ਪਹਿਲਾਂ 2.59 ਰੁਪਏ ਪ੍ਰਤੀ ਯੂਨਿਟ ਬੋਲੀ ਲਗਾਈ ਸੀ ਪਰ PSPCL ਨੇ ਇਸ ਵਿੱਚ 6 ਪੈਸੇ ਦੀ ਕਟੌਤੀ ਕੀਤੀ ਸੀ।