Thursday, April 10, 2025

AgricultureNews

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਫਸਲਾਂ ਦੀਆਂ ਬਿਮਾਰੀਆਂ ਤੇ ਕਿਸਾਨ ਗੋਸ਼ਟੀ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਣਕ, ਆਲੂ ਤੇ ਟਮਾਟਰ ਦੀਆਂ ਫਸਲਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਨਾਲ ਸਬੰਧਤ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ।

ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ 'ਤੇ ਦਿੱਤੀ ਖੇਤੀ ਮਸ਼ੀਨਰੀ ਦੀ ਪੜਤਾਲ 8 ਦਸੰਬਰ ਨੂੰ

ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ. ਨਗਰ ਨੇ ਦੱਸਿਆ ਕਿ ਖੇਤੀਬਾੜੀ ਮਸ਼ੀਨਾਂ ਦੀ ਭੌਤਿਕੀ ਪੜਤਾਲ ਜੋ ਮਿਤੀ 01.12.2023, ਦਿਨ ਸ਼ੁੱਕਰਵਾਰ ਬਲਾਕ ਪੱਧਰ 'ਤੇ ਸਵੇਰੇ 10:00 ਵਜੇ ਬਲਾਕ ਖਰੜ ਦੇ ਪਿੰਡ ਚੱਪੜ ਚਿੜੀ ਨੇੜੇ ਫ਼ਤਹਿ ਬੁਰਜ ਗਰਾਊਂਡ, ਬਲਾਕ ਮਾਜਰੀ ਦੇ ਪਿੰਡ ਕਾਦੀ ਮਾਜਰਾ ਨੇੜੇ ਬਾਬੇ ਦਾ ਢਾਬਾ ਅਤੇ ਬਲਾਕ ਡੇਰਾਬਸੀ ਦੇ ਪਿੰਡ ਦੱਪਰ ਦੇ ਖੇਡ ਗਰਾਊਂਡ ਵਿੱਚ ਰੱਖੀ ਗਈ ਸੀ, ਉਹ ਹੁਣ 8 ਦਸੰਬਰ ਨੂੰ ਕੀਤੀ ਜਾਵੇਗੀ।

ਕਣਕ ਦੀ ਬਿਜਾਈ ਲਈ ਸਹਿਕਾਰੀ ਸਭਾਵਾਂ ਵੱਲੋਂ ਮਸ਼ੀਨਰੀ ਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਤਕਨੀਕੀ ਜਾਣਕਾਰੀ

ਢਾਈ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਦਾ ਇੱਕ ਏਕੜ ਪ੍ਰਦਰਸ਼ਨੀ ਪਲਾਟ ਰਾਹੀਂ ਲਗਾਇਆ ਜਾ ਰਿਹੇ ਮੁਫ਼ਤ

ਖੇਤੀਬਾੜੀ ਵਿਭਾਗ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਨੂੰ ਉਪਲਬਧ ਕਰਵਾਏਗਾ ਪਨੀਰੀ : ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਉਪਲਬਧ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਹੜ੍ਹ ਪੀੜਤ ਕਿਸਾਨਾਂ ਲਈ ਪਨੀਰੀ ਤਿਆਰ ਕਰਨ ਲਈ ਪੀ.ਆਰ. 126 ਅਤੇ 1509 ਦਾ 170.48 ਕੁਇੰਟਲ ਬੀਜ ਪਨਸੀਡ ਰਾਹੀਂ ਅਤੇ 30 ਕੁਇੰਟਲ ਬੀਜ ਸੀਡ ਪ੍ਰੋਡਿਊਸਰ ਐਸੋਸੀਏਸ਼ਨ ਵੱਲੋਂ ਵੰਡਿਆਂ ਗਿਆ ਹੈ ਅਤੇ ਇਹ ਪਨੀਰੀ ਵੱਖ-ਵੱਖ ਸਥਾਨਾਂ ’ਤੇ ਬੀਜੀ ਗਈ ਹੈ