Friday, November 22, 2024

Alert

Weather Update : 15 ਜ਼ਿਲ੍ਹਿਆਂ ‘ਚ Smog ਦਾ ਅਲਰਟ, ਵਿਜ਼ੀਬਿਲਟੀ 100 ਮੀਟਰ ਤੱਕ ਵੀ ਨਹੀਂ

ਦੇਸ਼ ਦੇ ਸ਼ਹਿਰ ਧੂੰਏਂ ਦੀ ਚਾਦਰ ਵਿੱਚ ਲਪੇਟੇ ਹੋਏ ਹਨ। ਆਉਣ ਵਾਲੇ ਦਿਨਾਂ ਵਿੱਚ ਧੂੰਏਂ ਤੋਂ ਕੋਈ ਰਾਹਤ ਨਹੀਂ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਪੈਣ ਕਾਰਨ ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀਆਂ ਅਤੇ ਨਾਲਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।

ਬਿਹਾਰ ’ਚ ਬਿਜਲੀ ਡਿੱਗਣ ਨਾਲ ਦੋ ਮੌਤਾਂ

ਮੌਸਮ ਵਿਭਾਗ ਨੇ ਅੱਜ ਬਿਹਾਰ ਦੇ ਸਾਰੇ ਜ਼ਿਲਿ੍ਹਆ ਵਿੱਚ ਖਰਾਬ ਮੌਸਮ ਲਈ ਯੈਲੋ ਅਲਰਟ ਜਾਰੀ ਕੀਤਾ ਹੈ

ਹਿਮਾਚਲ ਸਮੇਤ ਇਨ੍ਹਾਂ 3 ਸੂਬਿਆਂ ‘ਚ ਭਾਰੀ ਬਰਫਬਾਰੀ ਦਾ ਅਲਰਟ

ਪੱਛਮੀ ਗੜਬੜੀ ਕਾਰਨ ਦੇਸ਼ ਦੇ ਉੱਤਰੀ ਰਾਜਾਂ ਵਿੱਚ ਭਾਰੀ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜੰਮੂ ਕਸ਼ਮੀਰ, ਲੱਦਾਖ, ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਰਫਬਾਰੀ ਕਾਰਨ ਕਈ ਸੜਕਾਂ ਬੰਦ ਹਨ। 

ਸੰਘਣੀ ਧੁੰਦ ਤੇ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ ਪੰਜਾਬ ‘ਚ ਹਾਲੇ ਠੰਢ ਤੋਂ ਨਹੀਂ ਮਿਲੇਗੀ ਰਾਹਤ

ਨਵੇਂ ਸਾਲ ਦੇ 20 ਦਿਨ ਬੀਤ ਜਾਣ ਮਗਰੋਂ ਵੀ ਪੰਜਾਬ ਨੂੰ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਤੋਂ ਰਾਹਤ ਨਹੀਂ ਮਿਲ ਰਹੀ ਹੈ । ਐਤਵਾਰ ਸਵੇਰੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਛਾਈ ਰਹੀ ।  ਮੌਸਮ ਵਿਭਾਗ ਨੇ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਇੱਕ ਵਾਰ ਫਿਰ ਰੈੱਡ ਅਲਰਟ ਜਾਰੀ ਕੀਤਾ ਹੈ। 

ਸੰਯੁਕਤ ਅਧਿਆਪਕ ਫ਼ਰੰਟ ਵੱਲੋਂ 26 ਨਵੰਬਰ ਦੀ ਸੰਗਰੂਰ ਰੈਲੀ ਲਈ ਜਿਲ੍ਹਾ ਮਾਲੇਰਕੋਟਲਾ ਵੱਲੋਂ ਕੀਤੀ ਗਈ ਤਿਆਰੀ ਮੀਟਿੰਗ

ਸੰਯੁਕਤ ਅਧਿਆਪਕ ਫ਼ਰੰਟ ਵੱਲੋਂ ਰੱਖੀ ਗਈ 26 ਨਵੰਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਬੀਰ ਖਾਨ ਅਤੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਮਨਦੀਪ ਸਿੰਘ ਜਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਮਾਲੇਰਕੋਟਲਾ ਦੇ ਸਾਹਮਣੇ ਹੋਈ

ਹਿਮਾਚਲ 'ਚ 'ਯੈਲੋ' ਅਲਰਟ ਜਾਰੀ, ਹੁਣ ਤੱਕ 239 ਲੋਕਾਂ ਦੀ ਮੌਤ

ਹਿਮਾਚਲ ਪ੍ਰਦੇਸ਼ ਵਿਚ ਕੁਦਰਤ ਦਾ ਕਹਿਰ ਲਗਾਤਾਰ ਜਾਰੀ ਹੈ। ਇਸੇ ਦੇ ਚਲਦੇ ਕੁੱਲੂ ਜ਼ਿਲ੍ਹੇ 'ਚ ਵੀਰਵਾਰ ਨੂੰ ਮੀਂਹ ਕਾਰਨ ਘੱਟੋ-ਘੱਟ 8 ਖਾਲੀ ਇਮਾਰਤਾਂ ਢਹਿ ਗਈਆਂ। ਹਿਮਾਚਲ ਪ੍ਰਦੇਸ਼ ਵਿੱਚ ਇਸ ਮਹੀਨੇ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਕਰੀਬ 120 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਂਝ ਸੂਬੇ ਵਿੱਚ 24 ਜੂਨ ਨੂੰ ਮਾਨਸੂਨ ਸ਼ੁਰੂ ਹੋਣ ਤੋਂ ਬਾਅਦ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਕੁੱਲ 239 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 40 ਲੋਕ ਅਜੇ ਵੀ ਲਾਪਤਾ ਹਨ

ਬਲਬੀਰ ਸਿੱਧੂ ਨੇ 171 ਲਾਭਪਾਤਰੀਆਂ ਨੂੰ ਕਰਜ਼ਾ ਰਾਹਤ ਰਾਸ਼ੀ ਦੇ ਚੈੱਕ ਤਕਸੀਮ ਕੀਤੇ

ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਮਨੌਲੀ ਤੇ ਸੋਹਾਣਾ ਵਿੱਚ 171 ਬੇਜ਼ਮੀਨੇ ਕਿਸਾਨਾਂ, ਮਜ਼ਦੂਰਾਂ ਤੇ ਦੁਕਾਨਦਾਰਾਂ ਨੂੰ 27 ਲੱਖ 75 ਹਜ਼ਾਰ ਰੁਪਏ ਦੀ ਕਰਜ਼ਾ ਰਾਹਤ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵੱਡ ਆਕਾਰੀ ਯੋਜਨਾ ਹਰੇਕ ਤਬਕੇ ਦੇ ਲੋਕਾਂ ਨੂੰ ਰਾਹਤ ਦੇ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਸੀ

ਉੱਤਰ ਅਤੇ ਮੱਧ ਭਾਰਤ ਵਿਚ ਅਗਲੇ ਚਾਰ ਦਿਨ ਭਾਰੀ ਮੀਂਹ ਦੀ ਚੇਤਾਵਨੀ

ਪਠਾਨਕੋਟ ‘ਚ ਆਇਆ ਹੜ੍ਹ

ਪਠਾਨਕੋਟ : ਦੇਸ਼ ਵਾਸੀ ਪਹਿਲਾਂ ਤਾਂ ਗਰਮੀ ਤੋਂ ਪ੍ਰੇਸ਼ਾਨ ਸਨ ਅਤੇ ਮਾਨਸੂਨ ਦਾ ਇੰਤਜਾਰ ਕਰ ਰਹੇ ਸਨ ਪਰ ਹੁਣ ਇਸ ਬਰਸਾਤ ਨੇ ਗਰਮੀ ਤੋਂ ਤਾਂ ਰਾਹਤ ਦੇ ਦਿਤੀ ਹੈ ਪਰ ਮੀਂਹ ਐਨਾ ਕੂ ਪੈ ਗਿਆ ਕਿ ਕਈ ਥਾਈ ਹੜ੍ਹ ਆ ਗਏ ਹਨ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ

ਮਾਨਸੂਨ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਨਵੀਂ ਦਿੱਲੀ : ਅਤਿ ਦੀ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਛੇਤੀ ਹੀ ਰਾਹਤ ਮਿਲ ਜਾਵੇਗੀ ਪਰ ਇਸ ਸਬੰਧੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ ਕਿ ਕਈ ਥਾਵਾਂ ਉਪਰ ਭਾਰੀ ਬਰਸਾਤ ਹੋ ਸਕਦੀ ਹੈ। ਤਾਜਾ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਮੌਸ

ਅਗਲੇ ਛੇ ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ

ਨਵੀਂ ਦਿੱਲੀ: ਅਤਿ ਦੀ ਪੈ ਰਹੀ ਗਰਮੀ ਵਿਚ ਅੱਜ ਰਾਹਤ ਮਿਲਣ ਦੀ ਪੱਕੀ ਉਮੀਦ ਜਤਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਸਣੇ ਕਈ ਰਾਜਾਂ ਵਿਚ ਬਾਰਸ਼ ਪੈ ਸਕਦੀ ਹੈ। ਦਰਅਸਲ ਮੌਸਮ ਵਿਭਾਗ ਨੇ ਅਗਲੇ ਛੇ ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਕੋਰੋਨਾ ਸਬੰਧੀ ਜਾਰੀ ਹੋਈ ਨਵੀਂ ਚੇਤਾਵਨੀ

ਨਵੀਂ ਦਿੱਲੀ: ਸਰਕਾਰ ਨੇ ਕਿਹਾ ਕਿ ਦੇਸ਼ ਦੇ 71 ਜ਼ਿਲਿਆਂ ਵਿਚ 23 ਤੋਂ 29 ਜੂਨ ਦੇ ਹਫਤੇ ਵਿਚ ਕੋਵਿਡ-19 ਦੀ ਇਨਫੈਕਸ਼ਨ ਦਰ 10 ਫੀਸਦੀ ਤੋਂ ਵਧੇਰੇ ਸੀ। ਨਾਲ ਹੀ ਕਿਹਾ ਕਿ ਮਹਾਮਾਰੀ ਦੀ ਦੂਜੀ ਲਹਿਰ ਅਜੇ ਖਤਮ ਨਹੀਂ ਹੋਈ ਹੈ। ਸਰਕਾਰ ਨੇ ਕਿਹਾ ਕਿ ਦੇਸ਼ ਵਿਚ 21 ਜੂਨ ਤੋਂ ਔਸਤ

ਰਾਜੇਸ਼ ਤ੍ਰਿਪਾਠੀ ਨੇ ਮਾਲੇਰਕੋਟਲਾ ਦੇ ਪਹਿਲੇ ਏ.ਡੀ.ਸੀ. ਵਜੋਂ ਅਹੁਦਾ ਸੰਭਾਲਿਆ

ਪੰਜਾਬ ਦੇ ਨਵੇਂ ਬਣੇ 23ਵੇਂ ਜਿ਼ਲ੍ਹੇ ਮਾਲੇਰਕੋਟਲਾ ਵਿਚ ਅੱਜ ਸ੍ਰੀ ਰਾਜੇਸ਼ ਤ੍ਰਿਪਾਠੀ, ਪੀ. ਸੀ. ਐਸ. ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲ ਲਿਆ।ਇਸ ਸਮੇਂ ਗੱਲਬਾਤ ਕਰਦਿਆਂ ਸ੍ਰੀ ਤ੍ਰਿਪਾਠੀ ਨੇ ਜਿਥੇ ਮਾਲੇਰਕੋਟਲਾ ਵਾਸੀਆਂ ਨੂੰ ਨਵੇਂ ਜਿ਼ਲ੍ਹੇ ਦੀ ਵਧਾਈ ਦਿੱਤੀ ਉਥੇ ਹੀ ਭਰੋਸਾ ਦਿਵਾਇਆ ਕਿ ਆਮ ਲੋਕਾਂ ਦੇ ਸਹਿਯੋਗ ਨਾਲ ਜਲਦੀ ਹੀ ਮਾਲੇਰਕੋਟਲਾ ਨੂੰ ਪੰਜਾਬ ਦਾ ਮੋਹਰੀ ਜਿ਼ਲ੍ਹਾ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਜਿ਼ਲ੍ਹਾ ਮਾਲੇਰਕੋਟਲਾ ਨਾਲ ਸਬੰਧਤ ਮੁੱਢਲੀਆਂ ਸਮੱਸਿਆਵਾਂ ਸਬੰਧੀ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਨਗੇ

ਕੋਵਿਡ-19 ਦੀਆਂ ਪਾਬੰਦੀਆਂ ਵਿਚ ਢਿੱਲ ਮਗਰੋਂ 15 ਦਿਨਾਂ ਵਿਚ ਕੀਤੀਆਂ ਗਈਆਂ 50 ਹਜ਼ਾਰ ਤੋਂ ਵੱਧ ਰਜਿਸਟਰੀਆਂ- ਵਧੀਕ ਮੁੱਖ ਸਕੱਤਰ ਮਾਲ

ਕੋਵਿਡ-19 ਦੀਆਂ ਪਾਬੰਦੀਆਂ ਵਿਚ ਢਿੱਲ ਦੇਣ ਦੇ ਮੱਦੇਨਜ਼ਰ ਜਾਇਦਾਦ ਦੀ ਰਜਿਸਟਰੀ ਸਬੰਧੀ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਚੱਲ ਰਹੀ ਹੈ ਅਤੇ 07 ਜੂਨ ਤੋਂ 25 ਜੂਨ ਦਰਮਿਆਨ ਪੰਦਰਾਂ ਕਾਰਜਕਾਰੀ ਦਿਨਾਂ ਵਿਚ 51007 ਰਜਿਸਟਰੀਆਂ ਹੋ ਚੁੱਕੀਆਂ ਹਨ। ਇਹ ਜਾਣਕਾਰੀ ਵਧੀਕ ਮੁੱਖ ਸਕੱਤਰ ਮਾਲ ਰਵਨੀਤ ਕੌਰ ਨੇ ਨੈਸ਼ਨਲ ਜੇਨੇਰਿਕ ਡਾਕੂਮੈਂਟ ਰਜਿਸਟ੍ਰੇਸ਼ਨ (ਐਨਜੀਡੀਆਰ) ਸਿਸਟਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਉਪਰੰਤ ਦਿੱਤੀ।

ਡਾਕਟਰਾਂ ਨੇ ਨੱਕ ਰਸਤੇ ਤੋਂ ਬਾਹਰ ਕੱਢੀ ਬਲੈਕ ਫ਼ੰਗਸ

ਬਿਹਾਰ ਵਿੱਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਡਾਕਟਰਾਂ ਨੇ ਬਿਨਾਂ ਕਿਸੇ ਚੀਰ ਫ਼ਾੜ ਕੀਤਿਆਂ ਨੱਕ ਦੇ ਰਸਤਿਉਂ ਬਲੈਕ ਫ਼ੰਗਸ ਵਾਲੇ ਮਰੀਜ਼ ਨੂੰ ਠੀਕ ਕਰ ਦਿੱਤਾ ਹੋਵੇ।
ਜਾਣਕਾਰੀ ਅਨੁਸਾਰ ਪਟਨਾ ਦੇ ਇੰਦਰਾ ਗਾਂਧੀ ਆਯੂਵਿਗਿਆਨ ਸੰਸਥਾ ਦੇ ਡਾਕਟਰਾਂ ਨੇ ਇਕ ਬਲੈਕ ਫ਼ੰਗਸ ਤੋਂ ਪੀੜਤ ਮਰੀਜ਼ ਦਾ ਇਲਾਜ ਕੀਤਾ ਹੈ। ਡਾਕਟਰਾਂ ਨੇ ਮਰੀਜ਼ ਦੇ ਦਿਮਾਗ ਵਿਚੋਂ ਬਲੈਕ ਫੰਗਸ ਨੂੰ ਠੀਕ ਕੀਤਾ ਹੈ। ਡਾਕਟਰਾਂ ਨੇ ਮਰੀਜ਼ ਦੇ ਨੱਕ ਰਸਤੇ ਤੋਂ ਬਿਨਾਂ ਕਿਸੇ ਆਪ੍ਰੇਸ਼ਨ ਤੋਂ ਬਲੈਕ ਫੰਗਸ ਬਾਹਰ ਕੱਢ ਦਿੱਤਾ ਹੈ।

ਮੁੱਖ ਸਕੱਤਰ ਵੱਲੋਂ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਮੌਜੂਦਾ ਵਿੱਤੀ ਵਰ੍ਹੇ ਤੋਂ ਕਾਰਜਸ਼ੀਲ ਕਰਨ ਦੀ ਹਦਾਇਤ

ਸੂਬੇ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਮੈਡੀਕਲ ਸਿੱਖਿਆ ਵਿਭਾਗ ਨੂੰ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਇਸੇ ਵਿੱਤੀ ਵਰ੍ਹੇ ਵਿੱਚ ਕਾਰਜਸ਼ੀਲ ਕਰਨ ਦੀ ਹਦਾਇਤ ਕੀਤੀ ਹੈ। ਇਥੇ ਕੈਂਸਰ ਇੰਸਟੀਚਿਊਟ ਦੇ ਚੱਲ ਰਹੇ ਸਿਵਲ ਅਤੇ ਹੋਰ ਸਬੰਧਤ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ 120 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਵਿੱਚ ਅਤਿ ਆਧੁਨਿਕ 150 ਬੈੱਡਾਂ ਵਾਲਾ ਕੰਪਲੈਕਸ ਹੋਵੇਗਾ ਜੋ ਕੈਂਸਰ ਦੇ ਮਰੀਜ਼ਾਂ ਨੂੰ ਆਲਮੀ ਦਰਜੇ ਦੀਆਂ ਇਲਾਜ ਸਹੂਲਤਾਂ ਪ੍ਰਦਾਨ ਕਰੇਗਾ।

ਪਿੰਡ ਨਾਰਲਾ ਵਿੱਚ ਵੀ ਝੁੱਲ ਗਈ ਆਮ ਆਦਮੀ ਪਾਰਟੀ ਦੀ ਹਨ੍ਹੇਰੀ

ਪਿੰਡ ਨਾਰਲਾ ਵਿੱਚ  ਹਲਕਾ ਖੇਮਕਰਨ ਆਮ ਆਦਮੀ ਪਾਰਟੀ ਦੇ ਸਰਵਨ ਸਿੰਘ ਧੁੰਨ ਵੱਲੋਂ ਗੁਰਵਿੰਦਰ ਸਿੰਘ ਦੇ ਗ੍ਰਹਿ ਵਿਖੇ  ਪਿੰਡ ਵਾਸੀਆਂ ਨਾਲ ਇੱਕ ਵੱਡੇ ਇਕੱਠ ਨੂੰ ਸੰਬੋਧਨ ਕੀਤਾ ਇਸ ਮੌਕੇ ਜਿਥੇ 2022 ਦੀਆਂ ਚੌਣਾਂ ਬਾਰੇ ਵਿਚਾਰ ਚਰਚਾ ਕੀਤੀ ਉਥੇ ਹੀ ਪਿੰਡ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਵੀ ਕਰਵਾਇਆ ਇਸ ਮੌਕੇ ਗੁਰਵਿੰਦਰ ਸਿੰਘ੍ ਹਰਚੰਦ ਸਿੰਘ ੍ ਜਗਰਾਜ ਸਿੰਘ ੍ ਗੁਰਪ੍ਰੀਤ ਸਿੰਘ ੍ ਹਰਦੇਵ ਸਿੰਘ ੍ ਸਾਧਾ ਸਿੰਘ ,ਗੁਰਮੀਤ ਸਿੰਘ ਡਰਾਈਵਰ, ਰਾਜਬੀਰ ਸਿੰਘ ਧਾਲੀਵਾਲ ਗੁਰਨਾਮ ਸਿੰਘ, ਧਾਲੀਵਾਲ ਕੁਲਵੰਤ ਸਿੰਘ ਹੀਰਾ ਸਿੰਘ ਚੌਕੀਦਾਰ ਜਗੀਰ ਸਿੰਘ

ਸਰਕਾਰੀ ਦਰੱਖਤ ਦੇ ਟਾਹਣੇ ਟੁੱਟ ਕੇ ਵਿਹੜੇ ਵਿੱਚ ਖੜੀ ਗੱਡੀ ਦਾ ਕੀਤਾ ਨੁਕਸਾਨ

ਰਾਤ ਆਈ ਹਨ੍ਹੇਰੀ ਤੂਫ਼ਾਨ ਨੇ ਪਿੰਡਾਂ ਦੇ ਵਿੱਚ ਦਰਖ਼ਤ ਟੁੱਟ ਕੇ ਕਾਫ਼ੀ ਨੁਕਸਾਨ ਕੀਤਾ ਹੈ।ਪਿੰਡ ਸੋਗਲ ਪੁਰ ਵਿਖੇ ਸੜਕ ਤੇ ਖੜੇ ਸਫੈਦੇ ਦੇ ਰੁੱਖ ਦਾ ਟਾਹਣ ਟੁੱਟ ਕੇ ਨਰੇਸ਼ ਕੁਮਾਰ ਦੀ ਗੱਡੀ ਉੱਤੇ ਜਾ ਡਿੱਗਿਆ ਜਿਸ ਕਾਰਨ ਉਨ੍ਹਾਂ ਦੀ ਗੱਡੀ ਕਾਫੀ ਨੁਕਸਾਨੀ ਗਈ।ਜਾਣਕਾਰੀ ਦਿੰਦੇ ਹੋਏ ਨਰੇਸ਼ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਦਰਖਤਾਂ ਦੀ ਕਾਫੀ ਵਾਰ ਸਬੰਧਤ ਮਹਿਕਮੇ ਨੂੰ ਸ਼ਿਕਾਇਤ ਦੇ ਚੁੱਕੇ ਹਨ ਪਰ ਮਹਿਕਮੇ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ।ਉਨ੍ਹਾਂ ਕਿਹਾ ਕਿ ਸਾਡੇ ਘਰ ਦੇ ਬਾਹਰ ਖੜੇ ਸਫ਼ੈਦਿਆਂ ਤੋਂ ਹਨੇਰੀ ਵਿੱਚ ਸਾਨੂੰ ਜਾਨ ਮਾਲ ਦਾ ਖਤਰਾ ਬਣਿਆ ਰਹਿੰਦਾ ਹੈ।

ਮੀਂਹ ਨੇ ਕੀਤਾ ਮੁੰਬਈ ਨੂੰ ਬੇਹਾਲ

ਮੁੰਬਈ ਵਿਚ ਤੇਜ਼ ਮੀਂਹ ਪੈਣ ਕਾਰਨ ਮੁੰਬਈ ਦੇ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਮੁੰਬਈ ਵਿਚ ਬਹੁਤ ਤੇਜ਼ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੁੰਬਈ ਵਿਚ ਮਾਨਸੂਨ 10 ਜੂਨ ਤੱਕ ਪਹੁੰਚਦਾ ਹੁੰਦਾ ਹੈ ਪਰ ਇਸ ਵਾਰ ਮਾਨਸੂਨ ਇਕ ਦਿਨ ਪਹਿਲਾਂ ਹੀ ਆਪਣਾ ਰੂਪ ਵਿਖਾਉਣ ਲੱਗ ਪਿਆ ਹੈ। ਮੀਂਹ ਦੀ ਤੇਜ਼ ਰਫ਼ਤਾਰ ਅਤੇ ਇਲਾਕਿਆਂ ਵਿਚ ਭਰੇ ਹੋਏ ਪਾਣੀ ਨੂੰ ਵੇਖਦੇ ਹੋਏ ਰੇਲ ਸੇਵਾਵਾਂ ਨੂੰ ਕੁਲਾਰ ਅਤੇ ਸੀ.ਐਮ.ਐਮ.ਟੀ. ਸਟੇਸ਼ਨ ਵਿਚ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਰੇਲ ਦੀਆਂ ਪਟੜੀਆਂ ’ਤੇ ਪਾਣੀ ਭਰ ਗਿਆ ਹੈ। ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਮੁੰਦਰ ਵਿਚ ਸਵੇਰੇ ਦੇ ਸਮੇਂ ਉਚੀਆਂ ਲਹਿਰਾਂ ਉਠਣ ਦੀ ਸੰਭਾਵਨਾ ਵੀ ਪ੍ਰਗਟਾਈ ਜਾ ਰਹੀ ਹੈ। 

ਪੰਜਾਬ ਦੇ ਨਵੇਂ ਬਣੇ 23ਵੇਂ ਜ਼ਿਲ੍ਹੇ ਮਾਲੇਰਕੋਟਲਾ ਦੀ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਕੀਤੇ ਵੱਡੀ ਈਦਗਾਹ ਦਾ ਦੌਰਾ

(Punjabi News) ਪੰਜਾਬ ਦੇ ਇਤਿਹਾਸਕ ਸ਼ਹਿਰ ਨਵੇਂ ਬਣੇ ਜ਼ਿਲ੍ਹਾ ਮਾਲੇਰਕੋਟਲਾ ਦੀ ਪਹਿਲੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮ੍ਰਿਤ ਕੌਰ ਗਿੱਲ ਅਤੇ ਐਸ.ਐਸ.ਪੀ ਮੈਡਮ ਕੰਵਰਦੀਪ ਕੌਰ ਦੇ ਸਨਮਾਨ 'ਚ ਸਥਾਨਕ ਵੱਡੀ ਈਦਗਾਹ ਪ੍ਰਬੰਧਕ ਕਮੇਟੀ ਵੱਲੋਂ ਵੱਡੀ ਈਦਗਾਹ ਵਿਖੇ ਇੱਕ ਸਾਦੇ ਸਮਗਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਉਕਤ ਦੋਵੇਂ ਜਿਲ੍ਹਾ ਅਧਿਕਾਰੀਆਂ ਤੋਂ ਇਲਾਵਾ ਸਥਾਨਕ ਐਸ.ਡੀ.ਐਮ ਸ਼੍ਰੀ ਟੀ.ਬੈਨਿਥ (ਆਈ.ਏ.ਐਸ), ਲਤੀਫ ਅਹਿਮਦ ਥਿੰਦ ਐਸ.ਡੀ.ਐਮ ਧੂਰੀ, ਤਹਿਸੀਲਦਾਰ ਬਾਦਲਦੀਨ, ਹਜ਼ਰਤ ਮੌਲਾਨਾ ਮੁਫਤੀ ਇਰਤਕਾ ਉਲ ਹਸਨ ਕਾਂਧਲਵੀ ਮੁਫਤੀ ਏ ਆਜ਼ਮ ਪੰਜਾਬ, ਸਿਰਾਜ

ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ ’ਚ ਵਾਧਾ

(Punjabi News) ਸਕੂਲ ਸਿੱਖਿਆ ਵਿਭਾਗ ਵਿੱਚ ਅਧਿਆਪਕ ਭਰਤੀ ਹੋਣ ਦੇ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਵਾਸਤੇ ਅਪਲਾਈ ਕਰਨ ਦੀ ਆਖਰੀ ਮਿਤੀ ਵਧਾ ਕੇ 9 ਜੂਨ 2021 ਨਿਰਧਾਰਤ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਕੋਲੋਂ 21 ਦਸੰਬਰ 2020 ਤੱਕ ਅਰਜ਼ੀਆਂ ਮੰਗੀਆਂ ਸਨ ਅਤੇ ਬਾਅਦ ਵਿੱਚ ਇਹ ਤਰੀਕ ਵਧਾ ਕੇ 24 ਅਪ੍ਰੈਲ 2021 ਕਰ ਦਿੱਤੀ ਸੀ।

ਮੋਦੀ ਸਰਕਾਰ ਵਲੋਂ ਜਾਰੀ ਕੀਤੇ ਕਾਲੇ ਕਾਨੂੰਨਾਂ ਨੇ ਇੱਕ ਹੋਰ ਕਿਸਾਨ ਦੀ ਕੁਰਬਾਨੀ ਲਈ

(Punjabi News) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਸਰਕਾਰ ਖਿਲਾਫ਼ ਚੱਲ ਰਹੇ ਅੰਦੋਲਨ ਵਿੱਚ ਕਿਸਾਨ ਆਗੂ ਜਗੀਰ ਸਿੰਘ ਪੁੱਤਰ ਕਰਮ ਸਿੰਘ ਪਿੰਡ ਵੀਰਮ ਤਹਿ ਪੱਟੀ ਜ਼ਿਲ੍ਹਾ ਤਰਨ ਤਾਰਨ ਦੀ 4/6/21 ਨੂੰ ਰਾਤ ਕਰੀਬ 1:30 ਸ਼ਹਾਦਤ ਹੋ ਗਈ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਕਿਸਾਨੀ ਝੰਡੇ ਹੇਠ ਅੱਜ ਪਿੰਡ ਵੀਰਮ ਵਿਖ਼ੇ ਕਰ ਦਿਤਾ ਗਿਆ। ਇਸ ਮੌਕੇ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜੋਨ ਦੇ ਪ੍ਰਧਾਨ ਗੁਰਸਾਹਿਬ ਸਿੰਘ ਪਹੂਵਿੰਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕੇ ਅਸੀਂ ਇਸ ਦੁੱਖ ਦੀ ਘੜੀ ’ਚ ਕਿਸਾਨ ਆਗੂ ਜਗੀਰ ਸਿੰਘ ਦੇ ਪੁਤਰ ਗੁਰਸਾਹਿਬ ਸਿੰਘ ਤੇ ਗੁਰਵਿੰਦਰ ਸਿੰਘ ਤੇ

ਵਰਲਡ ਟੈਸਟ ਚੈਂਪੀਅਨਸ਼ਿਪ ਲਈ ਭਾਰਤੀ ਟੀਮ ਦੇ ਖਿਡਾਰੀ ਪਹੁੰਚੇ ਇੰਗਲੈਂਡ, ਪੜ੍ਹੋ ਪੂਰੀ ਖ਼ਬਰ

ਟੀਮ ਇੰਡੀਆ ਦੇ ਖਿਡਾਰੀ 18 ਤੋਂ 22 ਜੂਨ ਤਕ ਵਰਲਡ ਟੈਸਟ ਚੈਂਪੀਅਨਸ਼ਿਪ ਦੇ ਮੈਚਾਂ ਵਿਚ ਹਿੱਸਾ ਲੈਣ ਲਈ ਸਾਊਥੈਂਪਟਨ ਪਹੁੰਚ ਗਈ ਹੈ। ਜਿਥੇ ਕਿ ਵਰਲਡ ਟੈਸਟ ਚੈਂਪੀਅਨਸ਼ਿਪ ਦੇ ਬਹੁਤ ਹੀ ਦਿਲਚਸਪ ਮੈਚ ਖੇਡੇ ਜਾਣੇ ਹਨ। ਮਰਦਾਂ ਦੀ ਟੀਮ ਦੇ ਨਾਲ ਔਰਤਾਂ ਦੀ ਿਕਟ ਟੀਮ ਵੀ ਨਾਲ ਦੌਰੇ ’ਤੇ ਗਈ ਹੋਈ ਹੈ। ਜ਼ਿਕਰਯੋਗ ਹੈ ਕਿ ਇੰਡੀਆ ਟੀਮ ਦੇ ਖਿਡਾਰੀਆਂ ਦਾ ਸਟੇਡੀਅਮ ਦੇ ਨੇੜਲੇ ਹੋਟਲ ਵਿੱਚ ਰਹਿਣ ਦਾ ਪ੍ਰਬੰਧ ਕੀਤਾ ਗਿਆ ਹੈ। ਜਿਥੇ ਕਿ ਇੰਗਲੈਂਡ ਦੇ ਨਿਯਮਾਂ ਅਨੁਸਾਰ ਖਿਡਾਰੀਆਂ ਰਹਿਣਾ ਹੋਵੇਗਾ।

ਪੰਜਾਬ ਮੰਤਰੀ ਮੰਡਲ ਵੱਲੋਂ ਪੇਂਡੂ ਖੇਤਰਾਂ ਵਿੱਚ ਲੰਬੇ ਸਮੇਂ ਲਈ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਐਸ.ਪੀ.ਵੀ. ਨੂੰ ਪ੍ਰਵਾਨਗੀ

ਪਾਣੀ ਦੀ ਗੁਣਵੱਤਾ ਪ੍ਰਭਾਵਿਤ ਜ਼ਿਲ੍ਹਿਆਂ ਦੇ ਪੇਂਡੂ ਖੇਤਰਾਂ ਵਿੱਚ ਲੰਬੇ ਸਮੇਂ ਲਈ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸੂਬੇ ਵਿੱਚ ਵੱਡੀ ਬਹੁ-ਮੰਤਵੀ ਨਹਿਰੀ ਪਾਣੀ ਸਪਲਾਈ ਦੀਆਂ ਸਕੀਮਾਂ ਦੇ ਸੰਚਾਲਨ ਅਤੇ ਰੱਖ-ਰਖਾਵ ਲਈ ਸਪੈਸ਼ਲ ਪਰਪਜ਼ ਵਹੀਕਲ (ਐਸ.ਵੀ.ਪੀ.) ਦੀ ਪ੍ਰਵਾਨਗੀ ਦੇ ਦਿੱਤੀ।
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਧੀਨ ਇਹ ਭਾਰਤ ਵਿੱਚ ਆਪਣੇ ਕਿਸਮ ਦੀ ਪਹਿਲੀ ਉਪਯੋਗੀ 'ਪੰਜਾਬ ਪੇਂਡੂ ਜਲ (ਸਹੂਲਤ) ਕੰਪਨੀ' ਹੋਵੇਗੀ।

ਪੰਜਾਬ ਵਲੋਂ ‘ਵਿਸ਼ਵ ਨੋ ਤੰਬਾਕੂ ਦਿਵਸ’ ਮੌਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਤੋਂ ਦੂਰ ਰੱਖਣ ਲਈ ਤੰਬਾਕੂ ਰੋਕਥਾਮ ਮੁਹਿੰਮ ਦੀ ਸ਼ੁਰੂਆਤ

ਪੰਜਾਬ ਸਰਕਾਰ ਨੇ ‘ਵਿਸ਼ਵ ਨੋ ਤੰਬਾਕੂ ਦਿਵਸ’ ਦੇ ਮੌਕੇ ‘ਤੇ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਦੀ ਵਰਤੋਂ ਤੋਂ ਦੂਰ ਰੱਖਣ ਲਈ ਤੰਬਾਕੂ ਰੋਕਥਾਮ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਦੱਸਿਆ ਕਿ 31 ਮਈ ਤੋਂ 6 ਜੂਨ 2021 ਤੱਕ ਸਾਰੇ ਜਿ਼ਲ੍ਹਿਆਂ ਵਿੱਚ ਹਫ਼ਤੇ ਭਰ ਲਈ ਵਿਸ਼ੇਸ਼  ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਸਮੂਹ ਸਰਕਾਰੀ ਹਸਪਤਾਲਾਂ ਨੂੰ ਤੰਬਾਕੂ ਮੁਕਤ ਘੋਸਿ਼ਤ ਕੀਤਾ ਜਾਵੇਗਾ ਅਤੇ ਤੰਬਾਕੂ ਦੀ ਵਰਤੋਂ ਨਾ ਕਰਨ ਲਈ ਪ੍ਰਣ ਲਿਆ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਟ੍ਰੀਬੋ ਹੋਟਲ ਦੀ ਭਾਈਵਾਲੀ ਨਾਲ ਮੋਬਾਈਲ ਕੋਵਿਡ ਕੇਅਰ ਯੂਨਿਟ ਸਥਾਪਤ-- ਬਲਬੀਰ ਸਿੱਧੂ

ਸੂਬਾ ਸਰਕਾਰ ਨੇ ਜ਼ਿਲ੍ਹੇ ਦੇ ਦੂਰ ਦੁਰਾਡੇ ਦੇ ਪਿੰਡਾਂ ਵਿੱਚ ਕਵਿਡ ਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਟ੍ਰੀਬੋ ਹੋਟਲਜ਼ ਦੀ ਭਾਈਵਾਲੀ ਵਿਚ ਇਕ ਮੋਬਾਈਲ ਕੋਵਿਡ ਕੇਅਰ ਯੂਨਿਟ (ਐਮ.ਸੀ.ਸੀ.ਯੂ.) ਸਥਾਪਤ ਕੀਤੀ ਹੈ। ਇਹ ਜਾਣਕਾਰੀ ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਐਮ.ਸੀ.ਸੀ.ਯੂ ਨੂੰ ਹਰੀ ਝੰਡੀ ਦਿਖਾਉਂਦਿਆਂ ਦਿੱਤੀ।

ਪਟਿਆਲਾ ਵਿਚ ਕੋਵਿਡ ਕਾਰਨ 6 ਮੌਤਾਂ, 159 ਨਵੇਂ ਕੇਸ

ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਐਤਵਾਰ ਛੁੱਟੀ ਹੋਣ ਦੇ ਬਾਵਜੂਦ ਵੀ ਕੋਵਿਡ ਟੀਕਾਕਰਨ ਪ੍ਰੀਕਿਰਿਆ ਆਮ ਵਾਂਗ ਜਾਰੀ ਰਹੀ ਅਤੇ ਅੱਜ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਤਹਿਤ 1526 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,46,809 ਹੋ ਗਿਆ ਹੈ। ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਪੁਲ ਤਹਿਤ ਪ੍ਰਾਪਤ ਹੋਈ ਵੈਕਸੀਨ ਨਾਲ ਕੱਲ ਮਿਤੀ 31 ਮਈ ਦਿਨ ਸੋਮਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ

ਸਮਾਣਾ ਦੀ ਗਊਸ਼ਾਲਾ ਵਿਚ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ

ਸਮਾਣਾ ਦੀ ਗਊਸ਼ਾਲਾ ਵਿਚ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਮੌਕੇ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੀ ਮੌਕੇ ’ਤੇ ਮੌਜੂਦ ਸਨ। ਉਨ੍ਹਾਂ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਕਮਿਸ਼ਨ ਵੱਲੋਂ ਗਊਧਨ ਦੀ ਭਲਾਈ ਲਈ ਤਾਂ ਕਾਰਜ ਕੀਤੇ ਜਾਂਦੇ ਹਨ ਪਰ ਹੁਣ ਕੋਰੋਨਾਵਾਇਰਸ ਤੋਂ ਬਚਾਉਣ ਲਈ ਗਊਧਨ ਦੀ ਸੰਭਾਲ ਕਰਨ ਵਾਲਿਆਂ ਦਾ ਬਚਾਅ ਕਰਨਾ ਵੀ ਬੇਹੱਦ ਜ਼ਰੂਰੀ ਹੈ।

ਪੰਜ ਮੰਜ਼ਿਲਾ ਇਮਾਰਤ ਦੀ ਸਲੈਬ ਡਿੱਗਣ ਨਾਲ ਕਈ ਮੌਤਾਂ

ਮਹਾਰਾਸ਼ਟਰ : ਮਹਾਰਾਸ਼ਟਰ ਤੋਂ ਇਕ ਮਾੜੀ ਖ਼ਬਰ ਆਈ ਹੈ ਕਿ ਇਥੇ ਇਕ ਇਮਾਰਤ ਦੀ ਸਲੈਬ ਡਿੱਗ ਗਈ ਅਤੇ ਕਈ ਲੋਕਾਂ ਦੀ ਜਾਨ ਵੀ ਚਲੀ ਗਈ। ਹੁਣ ਤੱਕ ਲਾਸ਼ਾਂ ਨੂੰ ਮਲਬੇ ਤੋਂ ਬਾਹਰ ਕੱਢ ਲਿਆ ਗਿਆ ਹੈ। ਮਲਬੇ ਹੇਠਾਂ ਕਈਂ ਲੋਕ ਫਸੇ ਹੋਣ ਦਾ ਵੀ ਖ਼ਦਸ਼ਾ ਹੈ। ਮਹਾਰਾਸ਼ਟਰ ਦੇ ਠਾ

ਪੰਜਾਬ ਵਿਚ ਕੋਰੋਨਾ ਦੀ ਸਥਿਤੀ ਜਾਣੋ

ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਪਾਬੰਦੀਆਂ 10 ਜੂਨ ਤਕ ਵਧਾ ਦਿੱਤੀਆਂ ਗਈਆਂ ਹਨ। ਪਰ ਇਸ ਦੇ ਬਾਵਜੂਦ ਫਿਲਹਾਲ ਨਵੇਂ ਕੇਸਾਂ ਦਾ ਕਾਫਲਾ ਰੁਕ ਨਹੀਂ ਰਿਹਾ। ਪੰਜਾਬ 'ਚ ਦਿਨ ਬਾ ਦਿਨ Corona ਦੇ ਕੇਸ ਸਾਹਮਣੇ ਆ ਰਹੇ ਹਨ। ਸ਼ੁੱਕਰਵਾਰ ਪੰਜਾਬ 'ਚ 3,724 ਨਵੇਂ ਕੋ

ਸੁਖਬੀਰ ਸਿੰਘ ਬਾਦਲ ਵੱਲੋਂ ਸਮਾਜ ਸੇਵੀ ਸੰਗਠਨਾਂ ਨੂੰ ਆਕਸੀਜ਼ਨ ਕੰਸੈਂਟ੍ਰੇਟਰ ਉਪਲਬਧ ਕਰਵਾਉਣ ਲਈ ਅੱਗੇ ਆ ਕੇ ਕੰਮ ਕਰਨ ਦਾ ਸੱਦਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਮਾਜ ਸੇਵੀ ਸੰਗਠਨਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿਚ ਲੋਕਾਂ ਨੂੰ ਆਕਸੀਜ਼ਨ ਕੰਸੈਂਟ੍ਰੇਟਰ ਉਪਲਬਧ ਕਰਵਾਉਣ ਲਈ ਅੱਗੇ ਆ ਕੇ ਕੰਮ ਕਰਨ ਅਤੇ ਉਹਨਾਂ ਨੇ ਮਦਦ ਲਈ ਕਾਂਗਰਸੀ  ਨੇਤਾਵਾਂ ਵੱਲੋਂ ਵੀ ਕੀਤੀ ਗਈ ਪੇਸ਼ਕਸ਼ ਠੁਕਰਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਅਸ਼ਵਨੀ ਸੇਖੜੀ ਦੀ ਅਗਵਾਈ ਵਾਲੀ ਕਨਫੈਡਰੇਸ਼ਨ ਆਫ ਕਾਲਜਿਜ਼ ਐਂਡ ਸਕੂਲਜ਼ ਵੱਲੋਂ ਹਜ਼ਾਰਾਂ ਆਕਸੀਜ਼ਨ ਕੰਸੈਂਟ੍ਰੇਟਰ ਦੇਣ ਤੇ ਆਪਣੇ ਨਰਸਿੰਗ ਕਾਲਜਾਂ ਵਿਚ ਕੋਰੋਨਾ ਕੇਅਰ ਸੈਂਟਰ ਬਣਾਉਣ ਲਈ 15 ਦਿਨ ਪਹਿਲਾਂ ਕੀਤੀ ਗਈ ਪੇਸ਼ਕਸ਼ ਬਾਰੇ ਕੋਈ ਹੁੰਗਾਰਾ ਨਹੀਂ ਭਰਿਆ।

ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਰਕਾਰੀ ਮੈਡੀਕਲ ਕਾਲਜ ਦਾ ਦੌਰਾ

ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕੀ ਨੇ ਸਰਕਾਰੀ ਮੈਡੀਕਲ ਕਾਲਜ ਦਾ ਅੱਜ ਦੌਰਾ ਕਰਦਿਆਂ ਮੈਡੀਕਲ ਕਾਲਜ, ਸਰਕਾਰੀ ਰਾਜਿੰਦਰਾ ਹਸਪਤਾਲ ਅਤੇ ਟੀ.ਬੀ. ਹਸਪਤਾਲ 'ਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਅਤੇ ਸੀਵਰ ਸਾਫ਼ ਕਰਨ ਵਾਲੇ ਕਾਮਿਆਂ ਦੀਆਂ ਮੁਸ਼ਕਿਲਾਂ ਜਾਨਣ ਤੇ ਇਨ੍ਹਾਂ ਦੇ ਹੱਲ ਲਈ ਕਾਲਜ ਤੇ ਪ੍ਰਿੰਸੀਪਲ ਅਤੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨਾਲ ਮੀਟਿੰਗ ਕੀਤੀ।

ਮੇਹੁਲ ਚੋਕਸੀ ਹਵਾਲਗੀ ਮਾਮਲੇ ਵਿਚ ਭਾਰਤ ਨੂੰ ਲੱਗਾ ਤਾਜ਼ਾ ਝੱਟਕਾ

ਨਵੀਂ ਦਿੱਲੀ : ਪਹਿਲਾਂ ਵਿਜੇ ਮਾਲਿਆ ਫਿਰ ਨੀਰਵ ਮੋਦੀ ਅਤੇ ਹੁਣ ਮੇਹੁਲ ਚੋਕਸੀ ਵਲੋਂ ਕੀਤੇ ਘਪਲਿਆਂ ਦੀ ਜਾਂਚ ਲਈ ਭਾਰਤੀ ਏਜੰਸੀਆਂ ਤਰਸ ਰਹੀਆਂ ਹਨ ਕਿ ਕਿਸੇ ਤਰੀਕੇ ਨਾਲ ਇਹ ਭਾਰਤ ਹਵਾਲੇ ਕੀਤੇ ਜਾਣ ਅਤੇ ਅਸੀਂ ਆਪਣੀ ਜਾਂਚ ਕਰੀਏ ਪਰ ਇਸ ਤਰ੍ਹਾਂ ਹੋ ਨਹੀਂ ਰਿਹਾ। ਹੁਣ

ਨਵਜੋਤ ਸਿੱਧੂ ਨੇ ਫਿਰ ਛੱਡੇ Twitter ਉਤੇ ਅੱਖਰੀ ਤੀਰ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਅੱਜ ਫਿਰ Twitt ਕਰਦੇ ਹੋਏ ਭਾਰਤ ਸਰਕਾਰ ਨੂੰ ਨਿਸ਼ਾਨੇ ਉਤੇ ਲਿਆ ਹੈ। ਉਨ੍ਹਾਂ ਆਪਣੇ ਟਵੀਟਰ ਉਤੇ ਲਿਖਿਆ ਹੈ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਅਤੇ ਕਿਸਾਨੀ ਨੂੰ ਬਚਾਉਣਾ ਜ਼ਰੂਰੀ ਹੈ ਕਿਉਕਿ ਤਿੰਨ ਕਾਲੇ ਖੇਤੀ ਕਾਨੂੰਨ ਪੰਜਾਬ ਦੀ ਕਿਰਸਾਨੀ ਦੇ ਖ਼ਾਤਮੇ 

ਮੁੱਖ ਮੰਤਰੀ ਨੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਹਾਸਲ ਕਰਨ ਲਈ ਅੱਗੇ ਵਧਣ ਵਾਸਤੇ ਆਖਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਮਿੱਥੇ ਟੀਚੇ ਨੂੰ ਛੇਤੀ ਤੋਂ ਛੇਤੀ ਹਾਸਲ ਕਰਨ ਲਈ ਯਤਨ ਹੋਰ ਅੱਗੇ ਵਧਾਉਣ ਲਈ ਆਖਿਆ ਹੈ। ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਮਾਰਚ, 2017 ਦੇ ਸਮੇਂ ਤੋਂ, ਖਾਸ ਕਰਕੇ ਕੋਵਿਡ-19 ਦੇ ਔਖੇ ਸਮਿਆਂ ਦੌਰਾਨ ਵੀ ਸਰਕਾਰੀ, ਪ੍ਰਾਈਵੇਟ ਖੇਤਰ ਤੋਂ ਇਲਾਵਾ ਸਵੈ-ਰੋਜ਼ਗਾਰ ਵਿਚ 17.61 ਲੱਖ ਨੌਕਰੀਆਂ ਦੇਣ ਵਿਚ ਸਹੂਲਤ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। 

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ

ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਲੋੜੀਂਦੇ ਕੋਵਿਡ ਟੀਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਕੇਂਦਰੀ ਐਚ.ਆਰ.ਡੀ ਮੰਤਰੀ ਨੂੰ ਜਵਾਬ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟੀਕੇ ਲਗਾਉਣ ਦੀ ਸਖ਼ਤ ਲੋੜ ਦੇ ਨਾਲ-ਨਾਲ ਉਹਨਾਂ ਦੀ ਸਿਹਤ, ਬਚਾਅ ਅਤੇ ਸੁਰੱਖਿਆ

ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸ੍ਰੀ ਸਤਿੰਦਰ ਸਿੰਘ (ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ.ਨਗਰ ਨੇ ਦਸਿਆ ਕਿ ਮੁੱਖ ਅਫ਼ਸਰ ਥਾਣਾ ਜ਼ੀਰਕਪੁਰ ਦੀ ਨਿਗਰਾਨੀ ਅਧੀਨ ਪੁਲਿਸ ਪਾਰਟੀ ਨੇ ਫਰਨੀਚਰ ਮਾਰਕੀਟ ਬਲਟਾਣਾ ਤੋਂ ਰਾਧਾ ਸੁਆਮੀ ਸਤ ਸੰਗ ਭਵਨ ਬਲਟਾਣਾ ਵੱਲ ਜਾਂਦੇ ਹੋਏ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ ਜਿਸ ਦੀ ਪਛਾਣ ਹੁਕਮ ਪਾਲ ਉਰਫ ਨਨੀ ਪੁੱਤਰ ਅੰਤਰਾਮ ਵਾਸੀ ਪਿੰਡ ਢਕਿਯਾ, ਤਹਿਸੀਲ ਅਤੇ ਥਾਣਾ ਸਾਹਬਾਦ ਜਿਲਾ ਰਾਮਪੁਰ ਯੂ.ਪੀ ਹਾਲ ਵਾਸੀ ਮਕਾਨ ਨੰ: 524 ਵਿਕਾਸ ਨਗਰ ਮੋਲੀ ਜਾਗਰਾ ਯੂ.ਟੀ ਚੰਡੀਗੜ ਵਜੋਂ ਹੋਈ ਹੈ,

Farmer Protest : ਨਵਜੋਤ ਸਿੱਧੂ ਨੇ ਆਪਣੇ ਘਰ ਲਾਇਆ ਕਾਲਾ ਝੰਡਾ

ਪਟਿਆਲਾ : ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਵਿਚ ਕਲੇਸ਼ ਵੱਧ ਗਿਆ ਹੈ। ਇਸ ਦਾ ਕਾਰਨ ਨਵਜੋਤ ਸਿੰਘ ਸਿੱਧੂ ਨੂੰ ਮੰਨਿਆ ਜਾ ਰਿਹਾ ਹੈ ਕਿਉਕਿ ਉਨ੍ਹਾਂ ਨੇ ਪੰਜਾਬ ਵਾਸੀਆਂ ਅਤੇ ਕਿਸਾਨਾਂ ਦੇ ਹੱਕ ਵਿਚ ਆਪਣੇ ਪੱਧਰ ਉਤੇ ਆਵਾਜ਼ ਬੁਲੰਦ ਕੀਤੀ ਹੈ।

ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਿਆ ਜਾਵੇਗਾ: ਰਾਣਾ ਸੋਢੀ ਨੇ ਦਿੱਤੀ ਮਨਜ਼ੂਰੀ

 ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਬਰਸੀ `ਤੇ 25 ਮਈ ਨੂੰ ਮੁਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਨ੍ਹਾਂ ਨੂੰ ਸਮਰਪਿਤ ਕੀਤਾ ਜਾਵੇਗਾ। ਖੇਡ ਵਿਭਾਗ ਦੇ ਸਰਕਾਰੀ ਬੁਲਾਰੇ ਅਨੁਸਾਰ ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਉਨ੍ਹਾਂ ਵੱਲੋਂ ਇਹ ਹਾਕੀ ਸਟੇਡੀਅਮ ਪਦਮ ਸ਼੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ ਕੀਤਾ ਜਾਵੇਗਾ।

1234