Friday, November 22, 2024

Animals

ਅਣ ਅਧਿਕਾਰਤ ਸਥਾਨਾਂ 'ਤੇ ਮੁਰਦਾ ਪਸ਼ੂ ਸੁੱਟਣ 'ਤੇ ਪਾਬੰਦੀ ਦੇ ਹੁਕਮ

ਕਈ ਵਿਅਕਤੀਆਂ ਵੱਲੋਂ ਆਪਣੇ ਪਾਲਤੂ ਜਾਨਵਰਾਂ/ਪਸ਼ੂ ਦੀ ਮੌਤ ਹੋਣ ਉਪਰੰਤ ਮੁਰਦਾ ਪਸ਼ੂ/ਜਾਨਵਰ ਨੂੰ ਸਰਕਾਰ ਵੱਲੋਂ ਨਿਰਧਾਰਤ ਸਥਾਨ (ਹੱਡਾ ਰੋੜੀ) 'ਤੇ ਸੁੱਟਣ ਦੀ ਥਾਂ 'ਤੇ ਅਣ ਅਧਿਕਾਰਤ (ਜਨਤਕ/ਰਿਹਾਇਸ਼ੀ) ਸਥਾਨਾਂ ਦੇ ਨਜਦੀਕ ਸੁੱਟ ਦਿੱਤਾ ਜਾਂਦਾ ਹੈ

ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ ਕਰਨ ਦੇ ਹੁਕਮ ਦਿੱਤੇ

ਮਿਕਸ ਇਨਫੈਕਸ਼ਨ' ਬਿਮਾਰੀ ਨਾਲ ਨਜਿੱਠਣ ਲਈ ਦਸ ਟੀਮਾਂ ਤਾਇਨਾਤ; ਜ਼ਿਲ੍ਹਾ ਅਤੇ ਪਿੰਡ ਪੱਧਰ 'ਤੇ ਕੰਟਰੋਲ ਰੂਮ ਸਥਾਪਤ

ਅਣ ਅਧਿਕਾਰਤ ਸਥਾਨਾਂ 'ਤੇ ਮੁਰਦਾ ਪਸ਼ੂ ਸੁੱਟਣ 'ਤੇ ਪਾਬੰਦੀ ਦੇ ਹੁਕਮ ਜਾਰੀ

 ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਨਗਰ ਨਿਗਮ/ਨਗਰ ਕੌਂਸਲਾ/ਨਗਰ ਪੰਚਾਇਤਾਂ/ਪੰਚਾਇਤਾਂ ਵੱਲੋਂ ਹੱਡਾ ਰੋੜੀ ਲਈ ਨਿਰਧਾਰਤ ਕੀਤੇ ਸਥਾਨ ਤੋਂ ਇਲਾਵਾ ਅਣ ਅਧਿਕਾਰਤ ਸਥਾਨਾਂ ਤੇ ਮੁਰਦਾ ਪਸ਼ੂ/ਜਾਨਵਰ ਨੂੰ ਸੁੱਟਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ

ਸੜਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਫੜਨ ਦੀ ਮੁਹਿੰਮ ਹੋਰ ਤੇਜ

ਪਟਿਆਲਾ ਜ਼ਿਲ੍ਹੇ ਵਿੱਚ ਸੜਕਾਂ 'ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਫੜਕੇ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਦਾ ਕੰਮ ਤੇਜੀ ਨਾਲ ਜਾਰੀ ਹੈ। ਇਸ ਬਾਰੇ ਕੁਝ ਦਿਨ ਪਹਿਲਾਂ ਹੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਗਾਜੀਪੁਰ, ਸਮਾਣਾ ਗਊਸ਼ਾਲਾ ਦਾ ਦੌਰਾ ਕਰਕੇ ਜ਼ਿਲ੍ਹੇ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਆਦੇਸ਼ਾਂ ਤੋਂ ਸਬੰਧਤ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਸੀ।

ਕਪੂਰਥਲਾ ਨਦੀ ‘ਚ ਡੁੱਬ ਰਹੇ ਜਾਨਵਰਾਂ ਨੂੰ ਬਚਾਉਣ ਲਈ ਪਤੀ ਨੂੰ ਦਿਆਲਤਾ ਦਿਖਾਉਣੀ ਪਈ ਮਹਿੰਗੀ

ਪੰਜਾਬ ਦੇ ਸੁਲਤਾਨਪੁਰ ਲੋਧੀ ਇਲਾਕੇ ‘ਚ ਨਦੀ ‘ਚ ਡੁੱਬ ਰਹੇ ਜਾਨਵਰਾਂ ਨੂੰ ਬਚਾਉਣ ਲਈ ਪਤੀ-ਪਤਨੀ ਨੂੰ ਦਿਆਲਤਾ ਦਿਖਾਉਣੀ ਮਹਿੰਗੀ ਪੈ ਗਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿਨ ਵੇਲੇ ਪਤੀ ਨੇ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਦੋ ਜਾਨਵਰਾਂ ਨੂੰ ਬਚਾਇਆ ਤਾਂ ਰਾਤ ਨੂੰ ਪੁਲਿਸ ਉਸ ਦੇ ਘਰ ਪਹੁੰਚ ਗਈ। ਗਰਭਵਤੀ ਪਤਨੀ ਨੇ ਥਾਣਾ ਕਬੀਰਪੁਰ ‘ਤੇ ਬਿਨਾਂ ਕਿਸੇ ਕਸੂਰ ਦੇ ਰਾਤ ਤੋਂ ਸਵੇਰ ਤੱਕ ਥਾਣੇ ‘ਚ ਬੈਠੇ ਰਹਿਣ ਦੇ ਗੰਭੀਰ ਦੋਸ਼ ਲਗਾਏ ਹਨ।