ਪੰਜਾਬ ਵਿਚ ਕੋਵਿਡ ਮਹਾਂਮਾਰੀ ਦੀ ਮੌਜੂਦਾ ਚਿੰਤਾਜਨਕ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ 192 ਮੈਡੀਕਲ ਅਧਿਕਾਰੀ ਨਿਯੁਕਤ ਕੀਤੇ ਗਏ। ਇਸ ਭਰਤੀ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਾਲਾਂਕਿ ਸਿਹਤ ਵਿਭਾਗ ਇਸ ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਕੁਸ਼ਲਤਾ ਨਾਲ ਕੰਮ ਕਰ ਰਿਹਾ ਹੈ ਪਰ ਕੋਵਿਡ ਕੇਸਾਂ ਦੀ ਵੱਧ ਰਹੀ ਗਿਣਤੀ ਕਾਰਨ ਸਾਨੂੰ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਹਿੱਤ ਵਧੇਰੇ ਸਟਾਫ ਦੀ ਲੋੜ ਹੈ।