Friday, November 22, 2024

Army Recruitment

25 ਅਪ੍ਰੈਲ ਨੂੰ ਫ਼ੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਕੋਵਿਡ ਕਰਕੇ ਅਗਲੇ ਹੁਕਮਾਂ ਤੱਕ ਮੁਲਤਵੀ

ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਵਿਚ ਭਰਤੀ ਲਈ ਉਮੀਦਵਾਰਾਂ ਦੇ ਸਰੀਰਕ ਟੈਸਟਾਂ 'ਚ ਪਾਸ ਹੋਏ ਉਮੀਦਵਾਰਾਂ ਦਾ 25 ਅਪ੍ਰੈਲ 2021 ਨੂੰ ਲਿਆ ਜਾਣ ਵਾਲਾ ਲਿਖਤੀ ਟੈਸਟ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਸਨਮੁੱਖ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਇਮਤਿਹਾਨ ਲਈ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰਾਂ ਨੇ ਹਿੱਸਾ ਲੈਣਾ ਸੀ।

ਫ਼ੌਜ ਦੀ ਭਰਤੀ (Army recruitment) ਲਈ ਲਿਖਤੀ ਪ੍ਰੀਖਿਆ 25 ਅਪ੍ਰੈਲ ਨੂੰ

ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਵਿਚ ਭਰਤੀ ਲਈ ਫਿਜ਼ੀਕਲ ਟੈਸਟ ਤੋਂ ਬਾਅਦ ਹੁਣ ਪਾਸ ਉਮੀਦਵਾਰਾਂ ਦਾ ਲਿਖਤੀ ਟੈਸਟ 25 ਅਪ੍ਰੈਲ ਨੂੰ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਇਸ ਭਰਤੀ ਰੈਲੀ 'ਚ ਫਿਜ਼ੀਕਲ ਟੈਸਟ ਪਾਸ ਉਮੀਦਵਾਰਾਂ ਦਾ ਲਿਖਤੀ ਟੈਸਟ 25 ਅਪ੍ਰੈਲ ਨੂੰ 1 ਆਰਮੀ ਡਵੀਜ਼ਨ ਸਿਗਨਲ ਰੈਜੀਮੈਂਟ ਗਰਾਊਂਡ, ਸਾਹਮਣੇ ਪਟਿਆਲਾ ਫਲਾਇੰਗ ਕਲੱਬ ਪਟਿਆਲਾ-ਸੰਗਰੂਰ ਰੋਡ 'ਤੇ  ਲਿਆ ਜਾ ਰਿਹਾ ਹੈ।