ਪ੍ਰਸਿੱਧ ਵਾਤਾਵਰਣ ਪ੍ਰੇਮੀ ਅਤੇ ਚਿਪਕੋ ਅੰਦੋਲਨ ਆਗੂ ਸੁੰਦਰ ਲਾਲ ਬਹੁਗੁਣਾ ਦਾ ਸ਼ੁਕਰਵਾਰ ਨੂੰ ਏਮਜ਼, ਰਿਸ਼ੀਕੇਸ਼ ਵਿਚ ਕੋਵਿਡ-19 ਕਾਰਨ ਦਿਹਾਂਤ ਹੋ ਗਿਆ। ਉਹ 94 ਸਾਲ ਦੇ ਸਨ। ਉਨ੍ਹਾਂ ਦੇ ਪਰਵਾਰ ਵਿਚ ਪਤਨੀ ਬਿਮਲਾ, ਦੋ ਪੁੱਤਰ ਅਤੇ ਇਕ ਪੁੱਤਰੀ ਹਨ। ਕੋਰੋਨਾ ਤੋਂ ਪੀੜਤ ਹੋਣ ਮਗਰੋਂ ਅੱਠ ਮਈ ਨੂੰ ਉਨ੍ਹਾਂ ਨੂੰ ਏਮਜ਼ ਵਿਚ ਦਾਖ਼ਲ ਕਰਾਇਆ ਗਿਆ ਸੀ। ਆਕਸੀਜਨ ਪੱਧਰ ਘੱਟ ਹੋਣ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ। 9 ਜਨਵਰੀ 1927 ਨੂੰ ਟਿਹਰੀ ਜ਼ਿਲ੍ਹੇ ਵਿਚ ਜਨਮੇ ਬਹੁਗੁਣਾ ਨੂੰ ਚਿਪਕੋ ਅੰਦੋਲਨ ਦਾ ਮੋਢੀ ਮੰਨਿਆ ਜਾਂਦਾ ਹੈ।