Thursday, November 21, 2024

BalbirSinghSidhu

ਬਲਬੀਰ ਸਿੰਘ ਸਿੱਧੂ ਨੇ ਬੀ.ਡੀ.ਪੀ.ਓ ਦੇ ਅਧਿਕਾਰੀਆਂ ਨੂੰ ਦਿੱਤੀ ਚਿਤਾਵਨੀ 

ਅਧਿਕਾਰੀ ਕਾਂਗਰਸ ਪਾਰਟੀ ਦੇ ਸਮਰਥਕਾਂ ਨੂੰ ਪੰਚਾਇਤੀ ਚੋਣਾਂ ਦੌਰਾਨ ਤੰਗ ਪ੍ਰੇਸ਼ਾਨ ਕਰਨ ਤੋਂ ਬਾਜ਼ ਆਉਣ ਨਹੀਂ ਤਾਂ 3 ਅਕਤੂਬਰ ਨੂੰ ਦਫਤਰ ਦਾ ਕਰਾਂਗੇ ਘਿਰਾਓ : ਸਿੱਧੂ 

ਪੈਟਰੋਲ, ਡੀਜਲ ਅਤੇ ਬਿਜਲੀ ਦੀਆਂ ਵਧਾਈਆਂ ਕੀਮਤਾਂ ਤੁਰੰਤ ਵਾਪਸ ਲਏ ਪੰਜਾਬ ਸਰਕਾਰ : ਬਲਬੀਰ ਸਿੰਘ ਸਿੱਧੂ

ਤੇਲ ਅਤੇ ਬਿਜਲੀ ਕੀਮਤਾਂ ਵਿੱਚ ਵਾਧੇ ਵਿਰੁਧ ਜ਼ਿਲ੍ਹਾ ਕਾਂਗਰਸ ਵਲੋਂ ਰੋਸ ਮੁਜਾਹਰਾ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਫ਼ੇ਼ਜ਼ 6 ਵਿਚ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ

ਸੁਖਬੀਰ ਸਿੰਘ ਬਾਦਲ ਆਪਣੇ ਜ਼ਮੀਰ ਦੀ ਆਵਾਜ਼ ਸੁਣਨ : ਸਿੱਧੂ, ਧਰਮਸੋਤ

ਪੰਜਾਬ ਦੇ ਕੈਬਨਿਟ ਮੰਤਰੀਆਂ ਸ. ਬਲਬੀਰ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਬਰਗਾੜੀ ਕਾਂਡ ਵਿੱਚ ਮਾਰੇ ਗਏ ਨਿਰਦੋਸ਼ ਲੋਕਾਂ ਦੇ ਲਹੂ ਨਾਲ ਨਾ ਸਿਰਫ ਉਸਦੇ ਹੱਥ ਬਲਕਿ ਰੂਹ ਵੀ ਭਿੱਜੀ ਹੋਈ ਹੈ।

ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਦੇ ਖੇਤਰ ਨੂੰ ਨਗਰ ਨਿਗਮ ਅਧੀਨ ਲਿਆ ਕੇ ਕੀਤਾ ਜਾਵੇਗਾ ਬਹੁਪੱਖੀ ਵਿਕਾਸ: ਬਲਬੀਰ ਸਿੰਘ ਸਿੱਧੂ

ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ, ਚੱਪੜਚਿੜੀ ਦੇ ਖੇਤਰ ਨੂੰ ਨਗਰ ਨਿਗਮ ਅਧੀਨ ਲਿਆ ਕੇ ਇਸ ਖੇਤਰ ਦਾ ਬਹੁਪੱਖੀ ਵਿਕਾਸ ਕਰਵਾਇਆ ਜਾਵੇਗਾ, ਜਿਸ ਨਾਲ ਇਹ ਇਤਿਹਾਸਕ ਥਾਂ ਵਿਸ਼ਵ ਪੱਧਰ ਉਤੇ ਉੱਭਰ ਕੇ ਸਾਹਮਣੇ ਆਵੇਗੀ ਤੇ ਨੌਜਵਾਨ ਪੀੜ੍ਹੀ ਇਸ ਥਾਂ ਨੂੰ ਵੇਖ ਕੇ ਆਪਣੀ ਅਮੀਰ ਵਿਰਾਸਤ ਨਾਲ ਜੁੜੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ, ਸ. ਬਲਬੀਰ ਸਿੰਘ ਸਿੱਧੂ ਨੇ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ, ਚੱਪੜਚਿੜੀ ਵਿਖੇ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੂੰ ਅਕੀਦਤ ਭੇਟ ਕਰਨ ਮੌਕੇ ਕੀਤਾ। 

ਨਰਸਾਂ ਮਨੁੱਖੀ ਸੇਵਾ ਦਾ ਪ੍ਰਤੀਕ ਹਨ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਮੈਡੀਕਲ ਭਾਈਚਾਰੇ ਦੀ ਸ਼ੁੱਕਰਗੁਜ਼ਾਰ ਹੈ ਕਿ ਉਹ ਕੋਰੋਨਾ ਮਹਾਂਮਾਰੀ ਦੇ ਮੁੱਢ ਤੋਂ ਹੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਸ. ਸਿੱਧੂ ਨੇ ਦੱਸਿਆ ਕਿ ਹਰ ਸਾਲ 12 ਮਈ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਸਿਹਤ ਸੇਵਾਵਾਂ ਵਿਚ ਨਰਸਾਂ ਦੀ ਮਹੱਤਤਾ ਨੂੰ ਉਜਾਗਰ ਕਰਨਾ ਮਹੱਤਵਪੂਰਨ ਹੋ ਜਾਂਦਾ ਹੈ। 

ਕਰੋਨਾ (coronavirus) ਤੋਂ ਬਚਾਅ ਲਈ ਕਰੋਨਾ ਵੈਕਸੀਨ (Vaccination) ਜ਼ਰੂਰੀ: ਬਲਬੀਰ ਸਿੱਧੂ

ਕੋਰੋਨਾ ਬਿਮਾਰੀ ਦੀ ਦੂਜੀ ਲਹਿਰ ਤੇ ਕਾਬੂ ਪਾਉਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਵਿਅਕਤੀ ਨੂੰ ਕਰੋਨਾ ਵੈਕਸੀਨ ਲਗਵਾ ਲੈਣੀ ਚਾਹੀਦੀ ਹੈ, ਜੋ ਕਿ ਬਿਲਕੁੱਲ ਸੁਰੱਖਿਅਤ ਹੈ। ਇਸ ਵੈਕਸੀਨ ਦਾ ਲਾਭ ਵੱਡੀ ਗਿਣਤੀ ਨਾਗਰਿਕ ਲੈ ਚੁੱਕੇ ਹਨ ਅਤੇ ਕਿਸੇ ਨੂੰ ਵੀ ਕੋਈ ਗੰਭੀਰ ਮਾੜਾ ਪ੍ਰਭਾਵ ਸਾਹਮਣੇ ਨਹੀਂ ਆਇਆ। ਇਹ ਗੱਲ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਆਪਣੇ ਭਰਾ ਅਤੇ ਮੋਹਾਲੀ ਨਗਰ ਨਿਗਮ ਦੇ ਮੇਅਰ ਅਜੀਤਪਾਲ ਸਿੰਘ ਸਿੱਧੂ ਨਾਲ ਵੈਸ਼ਨੂੰ ਮਾਤਾ ਮੰਦਿਰ, ਫੇਜ਼ 3 ਏ ਵਿਖੇ ਲਾਏ ਵਿਸ਼ੇਸ ਵੈਕਸੀਨੇਸ਼ਨ ਕੈਂਪ ਦਾ ਜਾਇਜ਼ਾ ਲੈਣ ਉਪਰੰਤ ਆਖੀ।