Thursday, September 19, 2024

Banur

ਧਰਮਗੜ੍ਹ ਵਿਖੇ ਵਿਛੜ ਚੁੱਕੇ ਨੌਜੁਆਨਾਂ ਦੀ ਯਾਦ ਵਿੱਚ ਚੌਥਾ ਖੂਨਦਾਨ ਕੈਂਪ ਲਗਾਇਆ

ਕੋਵਿਡ ਦੌਰਾਨ ਬੰਨੂੜ ਨੇੜਲੇ ਪਿੰਡ ਧਰਮਗੜ੍ਹ ਵਿਖੇ ਪਿੰਡ ਦੇ ਨੌਜੁਆਨਾਂ ਦੀਆਂ ਬੇਵਕਤ ਮੌਤਾਂ ਦੇ ਸੰਬੰਧ ਵਿੱਚ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਚੌਥੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ

ਆਈ.ਟੀ.ਆਈ ਬਨੂੜ ਵਿਖੇ ਸਵੈ-ਰੋਜ਼ਗਾਰ ਕੈਂਪ ਭਲਕੇ

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੋਜ਼ਗਾਰ ਦਫ਼ਤਰ ਵੱਲੋ ਆਈ.ਟੀ.ਆਈ ਬਨੂੜ ਜ਼ਿਲ੍ਹਾ ਮੋਹਾਲੀ ਵਿਖੇ

ਬਨੂੰੜ ਵਿਖੇ ਸਫਾਈ ਸੇਵਕਾਂ ਦੀ ਕਰਵਾਈ ਟ੍ਰੇਨਿੰਗ

ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਸ਼੍ਰੀਮਤੀ ਆਸ਼ਿਕਾ ਜੈਨ  ਅਤੇ ਪੀ.ਐਮ.ਆਈ.ਡੀ.ਸੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਦਫਤਰ ਨਗਰ ਕੌਸ਼ਲ ਬਨੂੰੜ ਵਿਖੇ ਪ੍ਰਧਾਨ ਜਗਤਾਰ ਸਿੰਘ ਕੰਬੋਜ, ਕਾਰਜ ਸਾਧਕ ਅਫਸਰ ਜਗਜੀਤ ਸਿੰਘ ਜੱਜ, ਸੁਪਰਡੈਂਟ ਸੈਨੀਟੇਸ਼ਨ ਜੰਗ ਬਹਾਦਰ, ਸੈਨੇਟਰੀ ਇੰਸਪੈਕਟਰ ਵਰਿੰਦਰ ਸਿੰਘ, ਸੀ.ਐਫ. ਅਮਨਦੀਪ ਕੌਰ ਸਿੱਧੂ, ਸਮੂਹ ਕੌਂਸਲਰ ਅਤੇ ਹੈਲਥ ਵਿਭਾਗ ਦੀ ਟੀਮ ਦੇ ਹੇਠ ਸਵੱਛ ਭਾਰਤ ਮਿਸ਼ਨ 2.0 ਤਹਿਤ ਨਗਰ ਕੌਂਸਲ ਬਨੂੰੜ ਵਿਖੇ ਸਫਾਈ ਕਰਮਚਾਰੀਆਂ ਦੀ ਕੈਪੇਸਟੀ ਬਿਲਡਿੰਗ ਟਰੇਨਿੰਗ ਕਰਵਾਈ ਗਈ।

ਗਿੱਪੀ ਗਰੇਵਾਲ ਨੇ ਕੋਰੋਨਾ (Covid-19) ਨਿਯਮਾਂ ਦੀ ਕੀਤੀ ਉਲੰਘਣਾ, ਬਿਨ੍ਹਾਂ ਇਜਾਜ਼ਤ ਤੋਂ ਕਰ ਰਹੇ ਸਨ ਸ਼ੂਟਿੰਗ

ਪੰਜਾਬ ਵਿਚ ਕੋਰੋਨਾ (Covid-19) ਮਾਮਲੇ ਵਧਣ ਕਰਕੇ ਪੰਜਾਬ 'ਚ ਨਾਈਟ ਕਰਫਿਊ ਦੇ ਨਾਲ-ਨਾਲ ਵੀਕਐਂਡ ਲਾਕਡਾਊਨ ਲਗਾਇਆ ਗਿਆ ਹੈ। ਇਸ ਵਿਚਾਲੇ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਗਾਇਕ ਤੇ ਕਲਾਕਾਰ ਗਿੱਪੀ ਗਰੇਵਾਲ ਸਮੇਤ ਉਨ੍ਹਾਂ ਦੀ ਟੀਮ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਬਨੂੜ ਪੁਲਿਸ ਨੇ ਦਰਜ ਕੀਤਾ ਹੈ। ਦੱਸਣਯੋਗ ਹੈ ਕਿ  ਉਨ੍ਹਾਂ ਦੀ ਟੀਮ ਦੇ 100 ਤੋਂ ਵੱਧ ਮੈਬਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

Covid Update : ਮੋਹਾਲੀ ਵਿੱਚ ਕਰੋਨਾ ਦੀ ਲਾਗ ਦੇ 300 ਨਵੇਂ ਮਾਮਲੇ ਸਾਹਮਣੇ ਆਏ ਅਤੇ 4 ਮੌਤਾਂ

ਮੋਹਾਲੀ : ਜ਼ਿਲ੍ਹੇ ਵਿੱਚ ਕਰੋਨਾ (Covid-19) ਦੀ ਲਾਗ ਦੇ ਸੱਜਰੇ 300 ਮਾਮਲੇ ਸਾਹਮਣੇ ਆਏ ਹਨ ਅਤੇ ਕਰੋਨਾ ਕਾਰਨ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਦੀ ਲਾਗ ਤੋਂ ਪੀੜਤ 556 ਮਰੀਜ਼ ਠੀਕ ਹੋਏ ਹਨ ਅਤੇ 300 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।