Friday, November 22, 2024

Bhagwant Mann

ਮੁੱਖ ਮੰਤਰੀ ਭਗਵੰਤ ਮਾਨ ਨੇ ਪਟਵਾਰੀਆਂ ਦੀਆਂ 586 ਨਵੀਆਂ ਪੋਸਟਾਂ ਕੱਢਣ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਝੂਠੇ ਵਾਅਦੇ ਕਰਨ ਵਿੱਚ ਮਾਹਿਰ : ਜੈਵੀਰ ਸ਼ੇਰਗਿੱਲ

ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ-ਮੁੱਖ ਮੰਤਰੀ

ਦੇਸ਼ ਵਿਦੇਸ਼ ‘ਚ ਵਸਦੇ ਪੰਜਾਬੀਆਂ ਦੇ ਨਾਮ ਉੱਤੇ ਮੁੱਖ ਮੰਤਰੀ ਮਾਨ ਨੇ ਲਾਇਆ ਸੰਦੇਸ਼

‘ਕੋਰੋਨਾ ਕਾਲ’ ਦੇ ਯੋਧਿਆਂ ਨੂੰ ਸਰਕਾਰ ਹਰ ਕੀਮਤ 'ਤੇ ਰੈਗੂਲਰ ਕਰੇਗੀ- ਸੀਐਮ ਭਗਵੰਤ ਮਾਨ

ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪੀੜਤਾਂ ਨੂੰ ਮੁੱਖ ਮੰਤਰੀ ਮਾਨ ਨੇ ਮੁਆਵਜ਼ੇ ਦੇ ਚੈੱਕ ਸੌਂਪੇ

1 ਲੱਖ ਰਿਸ਼ਵਤ ਲੈਣ ਅਤੇ ਜਾਅਲੀ NOC ਜਾਰੀ ਕਰਨ ਦੇ ਦੋਸ਼ ਵਿੱਚ ਵਿਜੀਲੈਂਸ ਵੱਲੋਂ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ

ਲੁਧਿਆਣਾ ‘ਚ 24 ਹੋਰ ਨਵੇਂ ਮੁਹੱਲਾ ਕਲੀਨਿਕ ਖੁੱਲ੍ਹਣ ਨਾਲ ਗਿਣਤੀ 75 ਹੋਈ

ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ

ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਦੇਸ਼ ਵਿੱਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਅਤੇ ਨਫ਼ਰਤ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰਨ ਲਈ ਆਲੋਚਨਾ ਕੀਤੀ। ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਦੇ ਵਿਰੋਧ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਸੱਤਾਧਾਰੀ ਗਠਜੋੜ ਨੇ ਸੰਸਦ ਮੈਂਬਰਾਂ ਨੂੰ ਜਨਤਕ ਸਰੋਕਾਰ ਦਾ ਮੁੱਦਾ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ।

ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ : ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਇੰਨ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ-ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਹੈ।

ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਕੋਸ਼ਿਸ਼ਾਂ ਤੇਜ਼

ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀਆਂ ਮੁਕਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਖ-ਵੱਖ ਕਦਮ ਚੱੁਕੇ ਜਾ ਰਹੇ ਹਨ। ਜਿਨ੍ਹਾਂ ਇਲਾਕਿਆਂ ਵਿਚ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਉੱਥੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖਾਸ ਸਿਹਤ ਚੈੱਕ ਅੱਪ ਕੈਂਪ ਲਗਾਏ ਜਾ ਰਹੇ ਹਨ ਅਤੇ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।

ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼ ’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਕੁਝ ਹਿੱਸਿਆਂ ਵਿੱਚ  ਪੇਚਸ (ਡਾੲਰੀਆ) ਦੇ ਪ੍ਰਕੋਪ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਮੋਹਾਲੀ ਸਥਿਤ ਡਾ.ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਖੇ ਪੇਚਸ ਦੇ ਮਰੀਜ਼ਾਂ ਲਈ ਬਣਾਏ ਗਏ ਵਿਸ਼ੇਸ਼ ਵਾਰਡ ਦਾ ਅਚਨਚੇਤ ਦੌਰਾ ਕਰਕੇ ਉਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ : ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਨਿਰੰਤਰ ਨਜ਼ਰ ਰੱਖ ਰਹੀ ਹੈ ਤੇ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ। ਬਰਸਾਤ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਥੇ ਪੁੱਜੇ ਮੁੱਖ ਮੰਤਰੀ ਨੇ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। 

ਮੁੱਖ ਮੰਤਰੀ ਵੱਲੋਂ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਪ੍ਰਤੀ ਮਹੀਨਾ ਚਾਰ ਦਿਨ ਤੋਂ ਵਧਾ ਕੇ ਛੇ ਦਿਨ ਤੱਕ ਕਰਨ ਦਾ ਐਲਾਨ

ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮੰਤਵ ਨਾਲ ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਦਿਨ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਹੈ।

ਠੇਕਾ ਆਧਾਰਤ ਨਵੇਂ ਰੈਗੂਲਰ ਹੋਏ 12700 ਅਧਿਆਪਕਾਂ ਨੂੰ ਤਨਖਾਹਾਂ ਵਿੱਚ ਤਿੰਨ ਗੁਣਾ ਵਾਧਾ ਅਤੇ ਹੋਰ ਲਾਭ ਦੇਣ ਦਾ ਐਲਾਨ

ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਹੋਏ 12700 ਠੇਕਾ ਆਧਾਰਤ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਉਨ੍ਹਾਂ ਦੀ ਤਨਖਾਹ ਵਿੱਚ ਤਿੰਨ ਗੁਣਾ ਵਾਧਾ ਕਰਨ ਅਤੇ ਸਰਕਾਰੀ ਨੌਕਰੀ ਦੇ ਹੋਰ ਸਾਰੇ ਲਾਭ ਦੇਣ ਦਾ ਐਲਾਨ ਕੀਤਾ ਹੈ।

ਪੰਜਾਬ ਵਿੱਚ 300 ਮੈਗਾਵਾਟ ਦੇ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਉਣ ਦਾ ਫ਼ੈਸਲਾ

ਕੁਦਰਤੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੁੱਲ 300 ਮੈਗਾਵਾਟ ਦੀ ਸਮਰੱਥਾ ਵਾਲੇ ਸੋਲਰ ਪਾਵਰ ਫੋਟੋਵੋਲਟੈਕ (ਪੀ.ਵੀ.) ਪ੍ਰਾਜੈਕਟ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 200 ਮੈਗਾਵਾਟ ਦੇ ਕੈਨਾਲ ਟਾਪ ਸੋਲਰ ਪੀ.ਵੀ. ਪਾਵਰ ਪ੍ਰਾਜੈਕਟ ਅਤੇ ਜਲ ਭੰਡਾਰਾਂ ਤੇ ਝੀਲਾਂ ਉਤੇ ਲਾਏ ਜਾਣ ਵਾਲੇ 100 ਮੈਗਾਵਾਟ ਦੇ ਫਲੋਟਿੰਗ ਸੋਲਰ ਪੀ.ਵੀ. ਪਾਵਰ ਪ੍ਰਾਜੈਕਟ ਸ਼ਾਮਲ ਹਨ।

ਜਨ ਸੁਵਿਧਾ, ਜਨ ਸੁਣਵਾਈ ਤੇ ਮਾਲ ਸੁਵਿਧਾ ਕੈਂਪ 23 ਨਵੰਬਰ ਨੂੰ : ਡਿਪਟੀ ਕਮਿਸ਼ਨਰ ਪਟਿਆਲਾ

ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪੁੱਜਦੀਆਂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 23 ਨਵੰਬਰ ਨੂੰ ਜਨ ਸੁਵਿਧਾ, ਜਨ ਸੁਣਵਾਈ ਅਤੇ ਮਾਲ ਸੁਵਿਧਾ ਕੈਂਪ ਪਟਿਆਲਾ ਦਿਹਾਤੀ ਬਲਾਕ ਦੇ ਪਿੰਡ ਵਿਕਾਸ ਨਗਰ ਦੇ ਤੇਜਿੰਦਰ ਪਬਲਿਕ ਸਕੂਲ ਵਿਖੇ ਲਗਾਇਆ ਜਾਵੇਗਾ।

ਸਿੱਧੂ ਮੂਸੇਵਾਲਾ ਕਤਲ ਮਾਮਲਾ : ਮੁੱਖ ਸ਼ੂਟਰ ਦੋ ਸਾਥੀਆਂ ਸਣੇ ਭਾਰਤ-ਨੇਪਾਲ ਸਰਹੱਦ ਤੋਂ ਕਾਬੂ

ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਉਸਦੇ ਸਾਥੀਆਂ, ਜੋ ਨੇਪਾਲ ਭੱਜਣ ਦੀ ਤਾਕ ’ਚ ਸਨ, ਨੂੰ ਪੱਛਮੀ ਬੰਗਾਲ ਦੀ ਭਾਰਤ-ਨੇਪਾਲ ਸਰਹੱਦ ਤੋਂ ਕਾਬੂ ਕਰ ਲਿਆ ਹੈ ਜਿਸ ਨਾਲ ਇਸ ਸਾਰੀ ਸਾਜ਼ਿਸ਼ ਤੋਂ ਪਰਦਾ ਉੱਠਣ ਦੇ ਨਾਲ-ਨਾਲ ਇਨ੍ਹਾਂ ਗੈਂਗਸਟਰਾਂ ਦੇ ਸਬੰਧਾਂ ਦਾ ਵੀ ਪਰਦਾਫਾਸ਼ ਹੋ ਗਿਆ ਹੈ।

ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ : ਕੁਲਵੰਤ ਸਿੰਘ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ।

ਮੁੱਖ ਸਕੱਤਰ ਵੱਲੋਂ ਸ਼ਹਿਰੀਆਂ ਨੂੰ ਸਾਫ ਪੀਣਯੋਗ ਪਾਣੀ ਦੇਣ ਵਾਲੇ ਵਿਸ਼ਵ ਬੈਂਕ ਦੀ ਸਹਾਇਤਾ ਪ੍ਰਾਪਤ ਪ੍ਰੋਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਉਣ 'ਤੇ ਜ਼ੋਰ

ਲੋਕਾਂ ਨੂੰ ਮਿਆਰੀ ਬੁਨਿਆਦੀ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵਿਜੇ ਕੁਮਾਰ ਜੰਜੂਆ ਨੇ ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟ (ਪੀਐਮਐਸਆਈਪੀ) ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ।

ਅਜ਼ਾਦੀ ਦਿਹਾੜੇ ਮੌਕੇ ਫੇਜ 5 ਮੋਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ, ਸ੍ਰੀ ਬ੍ਰਮ ਸ਼ੰਕਰ ਕਰਨਗੇ ਲੋਕ ਅਰਪਣ

ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਮਿਆਰੀ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਦੇ ਉਦੇਸ ਨਾਲ ਸਥਾਪਿਤ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੀ ਲੜੀ ਵਿਚ 15 ਅਗਸਤ ਨੂੰ ਮੋਹਾਲੀ ਫੇਜ 5 ਵਿੱਚ ਬਣੇ ਆਮ ਆਦਮੀ ਕਲੀਨਿਕ ਨੂੰ ਜਿਲੇ ਦੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

ਪਟਿਆਲਾ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਵਲੋਂ ਹੁੰਝਾ ਫੇਰੂ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇ ਭੰਗੜੇ ਪਾਏ

ਬਿਸ਼ਨ ਨਗਰ ਦੀ ਮੇਨ ਮਾਰਕੀਟ ਵਿਖੇ ਸਮੁੰਹ ਦੁਕਾਨਦਾਰਾਂ, ਨਗਰ ਵਾਸੀਆਂ ਵਲੋਂ ਪੰਜਾਬ ਵਿਧਾਨ ਸਭਾ ਦੀ ਚੋਣ ਦੇ ਨਤੀਜੇ ਆਉਣ ਉਪਰੰਤ ਆਮ ਆਦਮੀ ਪਾਰਟੀ ਦੀ  ਇਤਿਹਾਸਕ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇਂ ਅਤੇ ਭੰਗੜੇ ਪਾਏ ਗਏ ਇਸ ਮੋਕੇ ਸੁਰਿੰਦਰਪਾਲ ਗੋਇਲ ਨੇ ਕਿਹਾ ਕਿ ਪੰਜਾਬ ਦੇ ਸਿਆਸਤਦਾਨਾਂ ਵਲੋਂ ਆਪਣੇ-ਆਪਣੇ ਕਾਰਜਕਾਲ ਸਮੇਂ ਵਿੱਚ ਸਿਰਫ ਤੇ ਸਿਰਫ ਆਪਣੀਆਂ ਤਜੋਰੀਆਂ ਭਰਨ ਦਾ ਆਪਣੇ ਭਾਈ-ਭਤੀਜਿਆਂ ਨੂੰ ਸਰਕਾਰ ਦੇ ਨਜ਼ਾਇਜ ਲਾਭ ਦੇਣ ਦਾ ਕੰਮ ਕਰਕੇ ਪੰਜਾਬ ਦੀ ਲੋਕਾਂ ਨਾਲ ਧਰੋਹ ਕੀਤਾ ਪੰਜਾਬ ਦੇ ਲੋਕ ਇਹਨਾਂ ਦੇ ਮਾੜੇ ਕੰਮਾਂ ਤੋਂ ਬਹੂਤ ਦੁੱਖੀ ਸਨ