Friday, November 22, 2024

CBI

ਮਾਲੇਰਕੋਟਲਾ ‘ਚ 30 ਸਤੰਬਰ 2013 ਨੂੰ ਵਾਪਰੇ ਨਬਾਲਗ ਵਿਧੂ ਜੈਨ ਕਾਂਡ ਦੀ ਸੀ.ਬੀ.ਆਈ. ਅਦਾਲਤ ਦੇ ਆਦੇਸ਼ ‘ਤੇ ਮੁੜ ਸੀ.ਬੀ.ਆਈ. ਜਾਂਚ ਸ਼ੁਰੂ

ਜਾਂਚ ਅਧਿਕਾਰੀ ਪੁੱਜਾ ਮਰਹੂਮ ਵਿਧੂ ਜੈਨ ਦੇ ਪਿਤਾ ਤੋਂ ਘਟਨਾ ਬਾਰੇ ਜਾਣਕਾਰੀ ਲਈ

ਪਰਲ ਗਰੁੱਪ ਦੇ ਮਾਲਕ ਦੀ ਹੋਈ ਮੌਤ

ਪਰਲ ਗਰੁੱਪ ਦੇ ਮਾਲਕ ਅਤੇ 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਪੰਜਾਬ ਦੇ ਰਹਿਣ ਵਾਲੇ ਨਿਰਮਲ ਸਿੰਘ ਭੰਗੂ ਦੀ ਐਤਵਾਰ ਰਾਤ ਦਿੱਲੀ ਵਿੱਚ ਮੌਤ ਹੋ ਗਈ।

NEET ਪੇਪਰ ਲੀਕ ਮਾਮਲਾ : ਸੀਬੀਆਈ ਨੂੰ ਮਿਲੇ ਛੱਪੜ ’ਚੋਂ ਮੋਬਾਇਲ; ਇਕ ਹੋਰ ਦੋਸ਼ੀ ਕੀਤਾ ਗ੍ਰਿਫ਼ਤਾਰ

ਸੀਬੀਆਈ ਨੇ ਅੱਜ NEET ਪੇਪਰ ਲੀਕ ਮਾਮਲੇ ਵਿੱਚ ਧਨਬਾਦ ਤੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਪਵਨ ਵਜੋਂ ਹੋਈ ਹੈ। ਗ੍ਰਿਫ਼ਤਾਰ ਵਿਅਕਤੀ ਪੇਸ਼ੇ ਵਜੋਂ ਡਰਾਇਵਰ ਦਸਿਆ ਜਾ ਰਿਹਾ ਹੈ ਅਤੇ ਸੀਬੀਆਈ ਦੀ ਟੀਮ ਨੇ ਇਸ ਨੂੰ ਕੰਬਾਇੰਡ ਬਿਲਡਿੰਗ ਦੇ ਲਾਗਿਓਂ ਗ੍ਰਿਫ਼ਤਾਰ ਕੀਤਾ ਹੈ।

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ ਠੱਗਣ ਵਾਲੀ ਪੂਜਾ ਰਾਣੀ ਵਿਜੀਲੈਂਸ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਹਰਦੀਪ ਸਿੰਘ ਦੀ ਪਤਨੀ ਪੂਜਾ ਰਾਣੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਪੰਜ ਹੋਰ ਮੁਲਜ਼ਮਾਂ ਸਮੇਤ ਖੁਦ ਨੂੰ ਵਿਜੀਲੈਂਸ ਅਤੇ ਸੀ.ਬੀ.ਆਈ. ਅਧਿਕਾਰੀ ਦੱਸ ਕੇ ਵੱਖ-ਵੱਖ ਵਿਅਕਤੀਆਂ ਤੋਂ ਪੈਸੇ ਵਸੂਲਦੀ ਸੀ।

CBI ਦੀ ਰੇਡ : ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਘਰ

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਖਿਲਾਫ਼ CBI ਨੇ ਕਾਰਵਾਈ ਕੀਤੀ ਹੈ । ਸੀਬੀਆਈ ਨੇ ਉਨ੍ਹਾਂ ਦੇ ਦਿੱਲੀ ਵਾਲੇ ਘਰ ਸਣੇ 30 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਸੂਤਰਾਂ ਮੁਤਾਬਕ ਵੀਰਵਾਰ ਸਵੇਰ ਤੋਂ ਦਿੱਲੀ ਵਿੱਚ ਮਲਿਕ ਦੇ ਟਿਕਾਣੇ ‘ਤੇ ਕਾਰਵਾਈ ਚੱਲ ਰਹੀ ਹੈ ।

ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਤੋਂ ਪੰਜਾਬ ਸ਼ਰਾਬ ਘੁਟਾਲੇ ਦੀ ਜਾਂਚ CBI ਤੇ ED ਕੋਲੋ ਕਰਵਾਉਣ ਦੀ ਕੀਤੀ ਮੰਗ

ਬਠਿੰਡਾ ਦੇ ਐਮ ਪੀ ਨੇ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਨੇ ਆਬਕਾਰੀ ਨੀਤੀ ਬਾਰੇ ਕੈਬਨਿਟ ਸਬ ਕਮੇਟੀ ਦੀ ਰਿਪੋਰਟ ਤੇ ਤੱਥ ਵੀ ਜਨਤਕ ਕੀਤੇ ਹਨ।ਇਸਨੂੰ ਆਪਣੇ ਕੰਮ ’ਤੇ ਪਰਦਾ ਪਾਉਣ ਦਾ ਯਤਨ ਕਰਦਿਆਂ ਦਿੰਦਿੰਆਂ ਬਾਦਲ ਨੇ ਕਿਹਾ ਕਿ ਇਸ ਕਮੇਟੀ ਵਿਚ ਹਰਪਾਲ ਚੀਮਾ, ਕੁਲਦੀਪ ਸਿੰਘ ਧਾਲੀਵਾਲ ਤੇ ਹਰਜੋਤ ਸਿੰਘ ਬੈਂਸ ਸ਼ਾਮਲ ਸਨ ਜਿਹਨਾਂ ਨੇ ਪਿਛਲੀ ਆਬਕਾਰੀ ਨੀਤੀ ਅਸਿੱਧੇ ਤੌਰ ’ਤੇ ਰੱਦ ਹੀ ਕਰ ਦਿੱਤੀ। ਕਮੇਟੀ ਨੇ ਪਾਇਆ ਕਿ ਸੂਬੇ ਨੂੰ ਆਬਕਾਰੀ ਮਾਲੀਏ ਦਾ ਘਾਟਾ ਪਿਆ ਹੈ ਤੇ ਸਿਰਫ 28 ਕਰੋੜ ਰੁਪਏ ਹੀ ਫਿਕਸ ਲਾਇਸੰਸ ਫੀਸ ਤੇ ਨਾਨ ਰਿਫੰਡੇਬਲ ਸਕਿਓਰਿਟੀ ਤੋਂ ਮਿਲੇ ਹਨ ਤੇ ਦਾਅਵਾ ਕੀਤਾ ਕਿ 2023-24 ਵਿਚ ਇਹ ਆਮਦਨ ਵੱਧ ਕੇ 155 ਕਰੋੜ ਰੁਪਏ ਹੋ ਜਾਵੇਗੀ। ਇਹ ਸਪਸ਼ਟ ਹੈ ਕਿ ਆਪ ਸਰਕਾਰ ਨੇ ਮਹਿਸੂਸ ਕਰ ਲਿਆ ਕਿ ਉਹ ਫੀਸ ਵਿਚ ਵਾਧਾ ਕੀਤੇ ਬਗੈਰ ਪੰਜ ਗੁਣਾ ਵਾਧਾ ਕੀਤਾ ਜਾ ਸਕਦਾ ਹੈ ਕਿਉਂਕਿ ਇਹ ਜਾਣਦੇ ਹਨ ਕਿ ਇਹਨਾਂ ਵੱਲੋਂ ਕੀਤੇ ਘੁਟਾਲੇ ਦੀ ਪੋਲ੍ਹ ਜਾਂਚ ਨਾਲ ਖੁਲ੍ਹ ਜਾਵੇਗੀ।

ਰਾਮ ਮੰਦਰ ਟਰੱਸਟ ਮਾਮਲੇ ਵਿਚ ਬੋਲੇ ਰਾਹੁਲ ਗਾਂਧੀ : ਸ੍ਰੀ ਰਾਮ ਦੇ ਨਾਮ ’ਤੇ ਧੋਖਾ ਅਧਰਮ ਹੈ

ਨਕਲੀ CBI ਨੇ ਮਾਰਿਆ ਛਾਪਾ, 35 ਤੋਲੇ ਸੋਨਾ ਤੇ ਨਕਦੀ ਲੈ ਉਡੇ

ਦੀਨਾਨਗਰ : ਫਿ਼ਲਮੀ ਅੰਦਾਜ਼ ਵਿਚ ਇਕ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿਤਾ ਗਿਆ ਹੈ। ਪੰਜਾਬ ਦੇ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਦੇ ਪਿੰਡ ਡੀਡਾ ਸਾਂਸੀਆਂ ਵਿਚ ਇਕ ਗੈਂਗ ਨੇ ਸੀਬੀਆਈ ਦੀ ਟਿਮ ਬਣ ਕੇ ਇਕ ਘਰ ਵਿੱਚ ਰੇਡ ਕਰ ਦਿਤੀ ਅਤੇ 35 ਤੋਲੇ ਸੋਨੇ ਦੇ ਗਹਿਣੇ ਅਤੇ ਨਕਦੀ ਲੁਟ ਲਈ l