ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਦੀ ਕੋਸ਼ਿਸ਼ ਵਜੋਂ ਸਨਅਤ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮਾਸਟਰ ਪਲਾਨ ਦੇ ਖੇਤੀ ਜ਼ੋਨ ਵਿਚ ਉਦਯੋਗਿਕ ਗਤੀਵਿਧੀਆਂ ਦੀ ਇਜਾਜ਼ਤ ਦੇਣ ਦੀ ਨੀਤੀ ਦੇ ਤਹਿਤ ਸੀ.ਐਲ.ਯੂ., ਲਾਲ ਲਕੀਰ ਜਾਂ ਘੱਟੋ-ਘੱਟ 6 ਕਰਮ (30-33 ਫੁੱਟ) ਪਹੁੰਚ ਮਾਰਗ ਦੀ ਨੇੜਲੀ ਆਬਾਦੀ (ਘੱਟੋ-ਘੱਟ 50 ਪੱਕੇ ਮਕਾਨ) ਲਈ ਕ੍ਰਮਵਾਰ 100 ਮੀਟਰ ਅਤੇ 250 ਮੀਟਰ ਦੂਰੀ ਉਤੇ ਗਰੀਨ ਅਤੇ ਆਰੇਂਜ ਇੰਡਸਟਰੀ ਲਈ ਲਾਗੂ ਹੋਣ ਯੋਗ ਹੋਵੇਗਾ। ਮੁੱਖ ਮੰਤਰੀ ਨੇ ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਨੂੰ ਰੈੱਡ ਕੈਟਾਗਰੀ ਵਾਲੇ ਉਦਯੋਗ ਦੀ ਨਜ਼ਰਸਾਨੀ ਕਰਨ ਲਈ ਆਖਿਆ ਅਤੇ ਸਾਰੇ ਮਾਸਟਰ ਪਲਾਨ ਵਿਚ ਅਜਿਹੇ ਉਦਯੋਗ ਲਈ ਵੱਖ ਜ਼ੋਨਾਂ ਦੀ ਵਿਵਸਥਾ ਕਰਨ ਦੇ ਹੁਕਮ ਦਿੱਤੇ।