ਸਰਕਾਰ ਵੱਲੋਂ ਛਾਤੀ ਦੇ ਸੀਟੀ ਸਕੈਨ ਲਈ ਰੇਟ ਨਿਰਧਾਰਿਤ ਕੀਤੇ ਗਏ ਹਨ ਅਤੇ ਕੋਈ ਵੀ ਪ੍ਰਾਈਵੇਟ ਸਕੈਨ ਸੈਂਟਰ ਤੈਅ ਰੇਟ ਤੋਂ ਵੱਧ ਕੀਮਤ ਨਹੀਂ ਵਸੂਲ ਸਕਦਾ। ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਦੌਰਾਨ ਛਾਤੀ ਦੀ ਇੰਨਫੈਕਸ਼ਨ ਦੇ ਡਰੋਂ ਮਰੀਜ਼ਾਂ ਵਿਚ ਛਾਤੀ ਦਾ ਸੀਟੀ ਸਕੈਨ ਕਰਾਉਣ ਦਾ ਰੁਝਾਨ ਵਧਿਆ ਹੈ ਅਤੇ ਇਸ ਦੌਰਾਨ ਮਰੀਜ਼ਾਂ ਦੀ ਆਰਥਿਕ ਲੁੱਟ ਵੀ ਹੋ ਰਹੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਛਾਤੀ ਦੇ ਸੀਟੀ ਸਕੈਨ ਦਾ ਰੇਟ 2 ਹਜ਼ਾਰ ਰੁਪਏ ਨਿਰਧਾਰਿਤ ਕੀਤਾ ਗਿਆ।