ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।
ਪੰਜਾਬਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਥ ਦੇ ਨਾਮ ਉਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਵੀ ਪੰਜਾਬ ਦੀ ਗੱਲ ਨਹੀਂ ਕੀਤੀ।
ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ।
ਆਮ ਲੋਕਾਂ ਵਿੱਚ ਪ੍ਰਚਲਿਤ ਹੋ ਚੁੱਕੀ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਦੀ ਸ਼ਾਨਦਾਰ ਸਫ਼ਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਮੇਰਾ ਬਿੱਲ ਐਪ 'ਤੇ ਅਪਲੋਡ ਕੀਤੇ ਗਏ ਕੁੱਲ 97443 ਬਿੱਲਾਂ ਦੇ ਨਤੀਜੇ ਵਜੋਂ 2601 ਜੇਤੂਆਂ ਨੇ 1,51,62,335 ਰੁਪਏ ਦੇ ਇਨਾਮ ਜਿੱਤੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇੱਥੇ ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ ਕੇਂਦਰ ’ ਦੇ ਨਾਮ ਹੇਠ ਆਹਲਾ ਦਰਜੇ ਦਾ ਐਨ.ਆਰ.ਆਈ. ਸੁਵਿਧਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ। ਪਰਿਵਾਰ ਨੂੰ ਚੈੱਕ ਸੌਂਪਦਿਆਂ ਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹੀਦ ਦਾ ਪੁੱਤਰ ਪਹਿਲਾਂ ਹੀ ਪੁਲਿਸ ਬਲ ਵਿੱਚ ਸਿਪਾਹੀ ਵਜੋਂ ਭਰਤੀ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿਖੇ ਡਿਊਟੀ ਨਿਭਾਉਂਦੇ ਹੋਏ ਮੌਤ ਹੋ ਗਈ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ‘ਮਾਲਵਾ ਨਹਿਰ’ ਦੀ ਉਸਾਰੀ ਕਰਨ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਵਿੱਚ ਲਗਭਗ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਕਰਨ ਵਿੱਚ ਮਦਦ ਕਰੇਗਾ ਜਿਸ ਨਾਲ ਸੂਬੇ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਯੁੱਗ ਦੀ ਨਵੀਂ ਸ਼ੁਰੂਆਤ ਹੋਵੇਗੀ।
ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ।
ਸੂਬੇ ਦੇ ਲੋਕਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ‘ਦੁਆਬੇ ਵਿੱਚ ਸਰਕਾਰ ਤੁਹਾਡੇ ਦੁਆਰ ’ ਸਕੀਮ ਦੇ ਹਿੱਸੇ ਵਜੋਂ ਆਪਣੀ ਜਲੰਧਰ ਸਥਿਤ ਰਿਹਾਇਸ਼ ’ਤੇ ਇਲਾਕੇ ਦੇ ਲੋਕਾਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ।
ਆਮ ਆਦਮੀ ਪਾਰਟੀ ਨੇ ਹਰਿਆਣਾ ਵਿੱਚ ਅਕਤੂਬਰ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ’ਤੇ ਲੜਨ ਦਾ ਫ਼ੈਸਲਾ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫ਼ਰੰਸ ਦੌਰਾਨ ਐਲਾਨ ਕੀਤਾ ਹੈ ਕਿ ਆਮ ਆਦਮੀ ਪਾਰਟੀ ਹਰਿਆਣਾ ਦੀਆਂ 90 ਸੀਟਾਂ ’ਤੇ ਇਕੱਲਿਆਂ ਚੋਣ ਲੜੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ 'ਤੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਨਤਮਸਤਕ ਹੋਏ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ 24 ਹੋਰ ਉਮੀਦਵਾਰਾਂ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਨਿਯੁਕਤੀ ਪੱਤਰ ਵੰਡੇ।
ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਭਗਵੰਤ ਸਿੰਘ ਮਾਨ (Bhagwant Singh Mann) ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ (State Government) ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ (650th Parkash Ttsav of Sri Guru Ravidass ji) ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ ਮਨਾਏਗੀ।
ਅੱਜ ਜਦੋਂ ਪੰਜਾਬ ਵਿੱਚ ਨਵੀਂ ਪੀੜ੍ਹੀ ਵਿੱਚ ਵਿਦੇਸ਼ ਜਾਣ ਦਾ ਜ਼ੋਰ ਹੈ ,ਉਸ ਸਮੇਂ ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਮਿਹਨਤ ਦੇ ਬਲਬੂਤੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਨੌਕਰੀਆਂ ਦੇ ਕੇ ਨਿਵਾਜ ਰਹਿ ਹੈ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ ।
ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ Chief Minister Bhagwant Singh Mann ਨੇ ਅੱਜ ਚਮਰੋੜ ਪੱਤਣ ਵਿਖੇ Jet Ski, Motor Paragliding ਅਤੇ Hot air Balloon ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ।
ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸਿੱਖਿਆ, ਉਚੇਰੀ ਸਿੱਖਿਆ, ਵਿੱਤ, ਆਮ ਰਾਜ ਪ੍ਰਬੰਧ, ਸਹਿਕਾਰਤਾ, ਬਿਜਲੀ ਤੇ ਹੋਰ ਮਹਿਕਮਿਆਂ ਵਿੱਚ ਭਰਤੀ ਲਈ 518 ਨੌਜਵਾਨਾਂ ਨੂੰ ਨਿਯੁਕਤੀ ਪੱਧਰ ਸੌਂਪੇ।
ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦੁਆਰਾ ''ਸਕੂਲ ਆਫ ਅਪਲਾਈਡ ਲਰਨਿੰਗ'' ਸੁਰੂ ਕੀਤੇ ਜਾ ਰਹੇ ਹਨ।
ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ, ਭਾਸ਼ਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਅਗਨੀਵੀਰ ਜਵਾਨ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਜੋ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀ ਗਿਆ ਸੀ।
ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਲਏ ਫੈਸਲੇ ਅਨੁਸਾਰ 17 ਜਨਵਰੀ ਨੂੰ ਜਿਲ੍ਹਾ ਬਰਨਾਲਾ ਵਿਚ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਭਾਲ ਯਾਤਰਾ ਰਾਹੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ 15 ਜਨਵਰੀ ਨੂੰ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਦੂਸਰਾ ਵਿਸ਼ੇਸ਼ ਕੈਂਪ ਲਗਾਇਆ ਗਿਆ।
ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ।
ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਸਿਰਫ ਦਸੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 32 ਫੀਸਦੀ ਜ਼ਿਆਦਾ ਆਮਦਨ ਹੋਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਅਹਿਮ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਨੂੰ ਰਾਜਪਾਲ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ।
ਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਹੈ।
ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਅਤੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਚਾਲੂ ਵਿੱਤੀ ਸਾਲ ਦੇ ਅੰਤ ਤੱਕ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੀਵਰੇਜ ਦੇ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋਡ਼ਨ ਦਾ ਟੀਚਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਨੂੰ ਮੋਢਾ ਨਾਲ ਮੋਢਾ ਜੋੜ ਕੇ ਸਹਿਯੋਗ ਕਰਨ ਦਾ ਸੱਦਾ ਦਿੱਤਾ।
ਜ਼ਿਲ੍ਹਾ ਫ਼ਰੀਦਕੋਟ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦਿੰਦਿਆਂ ਤਕਰੀਬਨ 55.80 ਕਰੋੜ ਰੁਪਏ ਦੇ ਅਹਿਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ।
ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਇੰਟਰਮ ਆਰਡਰ ਹਾਸਲ ਕਰਨ ਦੇ ਮਕਸਦ ਨਾਲ ਦਾਇਰ ਅਪੀਲ ਉੱਤੇ ਅੱਜ 29 ਨਵੰਬਰ, 2023 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।
ਪੰਜਾਬ ਵਿਧਾਨ ਸਭਾ ਦਾ 2 ਰੋਜ਼ਾ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਇਸ ਸੈਸ਼ਨ ਵਿਚ ਪੰਜਾਬ ਦੇ ਵਿਧਾਇਕਾਂ ਨੇ ਆਪੋ ਆਪਣੇ ਇਲਾਕੇ ਦੇ ਵੱਡੇ ਮਸਲੇ ਸਰਕਾਰ ਸਾਹਮਣੇ ਰੱਖੇ ਅਤੇ ਸਵਾਲ ਜਵਾਬ ਕੀਤੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੁਰਾਣੇ ਬੱਸ ਅੱਡੇ ਦਾ ਮੁੱਦਾ ਉਠਾਇਆ।
ਇਕ ਵੀਡੀਓ ਵਿੱਚ ਭੀੜ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਘਿਨਾਉਣੇ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਖਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ।
ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਵਿਚਲੇ ਦਿਹਾੜੀਦਾਰ ਕਾਮਿਆਂ ਦੀਆਂ ਮੁਸ਼ਕਿਲਾਂ ਦੀ ਆਮ ਲੋਕਾਂ ਦੀ ਸਰਕਾਰ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕੋਈ ਸਾਰ ਨਹੀ ਲੈ ਰਹੀ।
ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿਚ ‘ਸਟੂਡੈਂਟ ਪੁਲਿਸ ਕੈਡਿਟ ਸਕੀਮ’ ਦੀ ਸ਼ੁਰੂਆਤ ਕੀਤੀ।
ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਨਾਭਾ ਵਿਖੇ ਪੀ.ਏ.ਯੂ. ਕੈਂਪਸ ਬੀਜ ਫਾਰਮ ਤੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਮੁਫ਼ਤ ਪਨੀਰੀ ਪ੍ਰਦਾਨ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਵੀ ਮੌਜੂਦ ਸਨ।
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਮਾਜਿਕ ਨਿਆਂ, ਸਿਹਤ ਵਿਭਾਗ, ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਲੇਬਰ ਵਿਭਾਗ, ਪੁਲਿਸ ਵਿਭਾਗ, ਟਰਾਂਸਪੋਰਟ ਵਿਭਾਗ ਨਾਲ ਔਰਤਾਂ ਦੀਆਂ ਭਲਾਈ ਸਕੀਮਾਂ ਸਬੰਧੀ ਮੀਟਿੰਗ ਕੀਤੀ ਗਈ।
ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਸ਼ੁਰੂ ਹੋ ਜਾਵੇਗਾ ਅਤੇ ਛੇਤੀ ਹੀ ਇਸ ਸਬੰਧੀ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰ ਲਈਆਂ ਜਾਣਗੀਆਂ।
ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ (ਬੀ.ਏ. ਪਾਸ) ਉਮੀਦਵਾਰਾਂ ਨੂੰ ਪੰਜਾਬੀ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ਤੇ ਚਲਾਏ ਜਾ ਰਹੇ ਸਿਖਲਾਈ ਕੇਂਦਰਾਂ ਵਿੱਚ ਇੱਕ ਸਾਲ ਦੀ ਮੁਫਤ ਟਰੇਨਿੰਗ ਦੇਣ ਲਈ 20 ਅਗਸਤ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।