Friday, November 22, 2024

CaptainAmarinderSingh

ਕੈਪਟਨ ਅਮਰਿੰਦਰ ਸਿੰਘ ਨੇ ਨਿੱਜੀ ਸਵਾਰਥ ਲਈ ਮੋਦੀ ਨਾਲ ਕੀਤੀ ਮੁਲਾਕਾਤ : ਹਰਚੰਦ ਸਿੰਘ ਬਰਸਟ

ਆਪਸੀ ਮਿਲੀ ਭੁਗਤ ਨਾਲ ਕੈਪਟਨ ਅਮਰਿੰਦਰ ਅਤੇ ਬਾਦਲ ਪਰਿਵਾਰ ਪੰਜਾਬ ਦੀ ਸੱਤਾ ਤੇ ਰਹੇ ਕਾਬਜ ਆਗਾਮੀ ਲੋਕ ਸਭਾ ਚੌਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਵਿੱਚ ਰਿਕਾਰਡ ਮੱਤਾ ਨਾਲ ਕਰੇਗੀ ਜਿੱਤ ਹਾਸਲ

ਪਟਿਆਲਾ ਦੀਆਂ ਨੇੜਲੀਆਂ ਕਾਲੋਨੀਆਂ ਨੂੰ ਵੀ ਮਿਲੇਗਾ ਨਹਿਰੀ ਪਾਣੀ

ਵਿਰਾਸਤੀ ਸ਼ਹਿਰ ਪਟਿਆਲਾ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਨੂੰ 468 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਆਖਿਆ ਤਾਂ ਕਿ ਸ਼ਹਿਰ ਵਾਸੀਆਂ ਲਈ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ਼ਹਿਰ ਦੇ ਆਲੇ-ਦੁਆਲੇ ਦੀਆਂ ਕਾਲੋਨੀਆਂ ਨੂੰ ਵੀ ਇਸ ਸਕੀਮ ਦੇ ਦਾਇਰੇ ਹੇਠ ਲਿਆਉਣ ਲਈ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਹਾਸਲ ਕਰਨ ਲਈ ਅੱਗੇ ਵਧਣ ਵਾਸਤੇ ਆਖਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਮਿੱਥੇ ਟੀਚੇ ਨੂੰ ਛੇਤੀ ਤੋਂ ਛੇਤੀ ਹਾਸਲ ਕਰਨ ਲਈ ਯਤਨ ਹੋਰ ਅੱਗੇ ਵਧਾਉਣ ਲਈ ਆਖਿਆ ਹੈ। ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਮਾਰਚ, 2017 ਦੇ ਸਮੇਂ ਤੋਂ, ਖਾਸ ਕਰਕੇ ਕੋਵਿਡ-19 ਦੇ ਔਖੇ ਸਮਿਆਂ ਦੌਰਾਨ ਵੀ ਸਰਕਾਰੀ, ਪ੍ਰਾਈਵੇਟ ਖੇਤਰ ਤੋਂ ਇਲਾਵਾ ਸਵੈ-ਰੋਜ਼ਗਾਰ ਵਿਚ 17.61 ਲੱਖ ਨੌਕਰੀਆਂ ਦੇਣ ਵਿਚ ਸਹੂਲਤ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। 

ਸੁਖਬੀਰ ਸਿੰਘ ਬਾਦਲ ਆਪਣੇ ਜ਼ਮੀਰ ਦੀ ਆਵਾਜ਼ ਸੁਣਨ : ਸਿੱਧੂ, ਧਰਮਸੋਤ

ਪੰਜਾਬ ਦੇ ਕੈਬਨਿਟ ਮੰਤਰੀਆਂ ਸ. ਬਲਬੀਰ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਬਰਗਾੜੀ ਕਾਂਡ ਵਿੱਚ ਮਾਰੇ ਗਏ ਨਿਰਦੋਸ਼ ਲੋਕਾਂ ਦੇ ਲਹੂ ਨਾਲ ਨਾ ਸਿਰਫ ਉਸਦੇ ਹੱਥ ਬਲਕਿ ਰੂਹ ਵੀ ਭਿੱਜੀ ਹੋਈ ਹੈ।

ਯੋਗੀ ਉਤਰ ਪ੍ਰਦੇਸ਼ ’ਚ ਆਪਣੇ ਲੋਕਾਂ ਦੀ ਜਾਨ ਬਚਾਉਣ ’ਤੇ ਧਿਆਨ ਕੇਂਦਰਿਤ ਕਰਨ : ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਯੋਗੀ ਅਦਿੱਤਿਆਨਾਥ ਵੱਲੋਂ ਪੰਜਾਬ ਵਿੱਚ ਮਲੇਰਕੋਟਲਾ ਨੂੰ 23ਵਾਂ ਜ਼ਿਲਾ ਐਲਾਨਣ ਉਤੇ ਕੀਤੇ ਭੜਕਾਊ ਟਵੀਟ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਵੰਡ-ਪਾਊ ਨੀਤੀ ਦੇ ਹਿੱਸੇ ਵਜੋਂ ਸ਼ਾਂਤਮਈ ਸੂਬੇ ਵਿੱਚ ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਸ਼ਰਮਨਾਕ ਕੋਸ਼ਿਸ਼ ਕਰਾਰ ਦਿੱਤਾ। ਉਤਰ ਪ੍ਰਦੇਸ਼ ਵਿੱਚ ਯੋਗੀ ਅਦਿੱਤਿਆਨਾਥ ਦੀ ਸਰਕਾਰ ਵੱਲੋਂ ਉਤਸ਼ਾਹਤ ਕੀਤੀਆਂ ਜਾ ਰਹੀਆਂ ਵੰਡ-ਪਾਊ ਨੀਤੀਆਂ ਦੇ ਮੁਕਾਬਲੇ ਪੰਜਾਬ ਵਿੱਚ ਫਿਰਕੂ ਸਦਭਾਵਨਾ ਦੀ ਗੱਲ ਆਖਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਯੋਗੀ ਅਦਿਤਿਆਨਾਥ ਨੂੰ ਪੰਜਾਬ ਦੇ ਮਾਮਲਿਆਂ ਤੋਂ ਦੂਰ ਹੀ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਤਰ ਪ੍ਰਦੇਸ਼ ਦੀ ਭਾਜਪਾ ਦੀ ਵੰਡ-ਪਾਊ ਤੇ ਵਿਨਾਸ਼ਕਾਰੀ ਸਰਕਾਰ ਨਾਲੋਂ ਕਿਤੇ ਵਧੀਆ ਮਾਹੌਲ ਹੈ ਜਦੋਂ ਕਿ ਉਤਰ ਪ੍ਰਦੇਸ਼ ਵਿੱਚ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਭਾਜਪਾ ਸਰਕਾਰ ਨੇ ਫਿਰਕੂ ਵਿਵਾਦਾਂ ਨੂੰ ਸਰਗਰਮੀ ਨਾਲ ਅੱਗੇ ਵਧਾਇਆ ਹੈ।

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ 18-44 ਸਾਲ ਦੇ ਉਮਰ ਵਰਗ ਲਈ ਵੈਕਸੀਨ ਖਰੀਦਣ ਅਤੇ ਵੰਡਣ ਲਈ ਭਾਰਤ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਲਈ ਆਖਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ 18-44 ਸਾਲ ਦੀ ਉਮਰ ਵਰਗ ਲਈ ਵੈਕਸੀਨ ਖਰੀਦਣ ਅਤੇ ਵੰਡਣ ਲਈ ਕੇਂਦਰ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਦੀ ਅਪੀਲ ਕੀਤੀ ਹੈ।   ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿਚ ਕਿਹਾ,“ਮਹਾਮਾਰੀ ਦੀ ਸਥਿਤੀ ਵਿਚ ਸਮੁੱਚੀ ਯੋਗ ਆਬਾਦੀ ਦਾ ਟੀਕਾਕਰਨ ਕੇਂਦਰ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿਉਂਕਿ ਕਿਸੇ ਤਰ੍ਹਾਂ ਦੀ ਗੈਰ-ਸ਼ਮੂਲੀਅਤ ਬਾਕੀ ਸਮੂਹਿਕ ਯਤਨਾਂ ਨੂੰ ਕਮਜੋਰ ਕਰ ਸਕਦੀ ਹੈ। ਮੁੱਖ ਮੰਤਰੀ ਨੇ ਪਿਛਲੇ ਤਿੰਨ ਹਫ਼ਤਿਆਂ ਦੇ ਤਜਰਬਿਆਂ ਦਾ ਵੀ ਹਵਾਲਾ ਦਿੱਤਾ ਜਦੋਂ

ਪੰਜਾਬ ਵਿਚ ਕਰੋਨਾ ਕਾਰਨ 180 ਮੌਤਾਂ, 8068 ਨਵੇਂ ਮਾਮਲੇ ਸਾਹਮਣੇ ਆਏ

ਪੰਜਾਬ ਵਿਚ ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਦੇ 8068 ਮਾਮਲੇ ਸਾਹਮਣੇ ਆਏ ਹਨ ਅਤੇ ਕੁੱਲ 180 ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਤੋਂ ਇਲਾਵਾ ਚੰਗੀ ਖ਼ਬਰ ਇਹ ਪ੍ਰਾਪਤ ਹੋਈ ਹੈ ਕਿ 8446 ਦੇ ਕਰੀਬ ਸਿਹਤਯਾਬ ਹੋਏ ਹਨ। ਪੰਜਾਬ ਵਿਚ ਕਰੋਨਾ ਕਾਰਨ ਆਈ.ਸੀ.ਯੂ. ’ਤੇ ਕੁੱਲ 36 ਮਰੀਜ਼ ਹਨ ਜਿਨ੍ਹਾਂ ਵਿਚ ਅੰਿਮਤਸਰ ਤੋਂ 21, ਫ਼ਰੀਦਕੋਟ ਤੋਂ 13 ਅਤੇ ਲੁਧਿਆਣਾ ਤੋਂ 2 ਮਰੀਜ਼ ਹਨ। ਲੁਧਿਆਣਾ ਤੋਂ 1 ਮਰੀਜ਼ ਨੂੰ ਵੈਂਟੀਲੈਟਰ ’ਤੇ ਰਖਿਆ ਗਿਆ ਹੈ।

ਛੱਪੜ ’ਚ ਡੁੱਬ ਕੇ ਮਰਨ ਵਾਲੇ ਬੱਚਿਆਂ ਦੇ ਹਰੇਕ ਪਰਵਾਰ ਨੂੰ ਮਿਲਣਗੇ 50 ਹਜ਼ਾਰ ਰੁਪਏ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਇਕ ਪਿੰਡ ਵਿੱਚ ਵਾਪਰੀ ਦੁਖਾਂਤਕ ਘਟਨਾ ਵਿੱਚ ਛੱਪੜ 'ਚ ਪੰਜ ਬੱਚਿਆਂ ਸਣੇ ਛੇ ਜਣਿਆਂ ਦੀ ਡੁੱਬਣ ਕਾਰਨ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਰੇਕ ਪਰਿਵਾਰ ਨੂੰ 50,000 ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ। ਇਸ ਦੁਖਦਾਈ ਘਟਨਾ ਵਿੱਚ ਛੇਵਾਂ ਵਿਅਕਤੀ ਇਨ੍ਹਾਂ ਬੱਚਿਆਂ ਨੂੰ ਬਚਾਉਂਦਾ ਆਪਣੀ ਜਾਨ ਗਵਾ ਬੈਠਾ।

ਲੋਕ ਪਿੰਡਾਂ ਵਿਚ ਕਰੋਨਾ ਮੁਕਤ ਵਿਅਕਤੀਆਂ ਨੂੰ ਹੀ ਪ੍ਰਵੇਸ਼ ਕਰਨ ਦੇਣ : ਮੁੱਖ ਮੰਤਰੀ

ਸੂਬੇ ਵਿਚ ਕੋਵਿਡ ਦੀ ਪਹਿਲੀ ਲਹਿਰ ਤੋਂ ਵੱਡੀ ਪੱਧਰ ਉਤੇ ਬੇਅਸਰ ਰਹੇ ਪੇਂਡੂ ਇਲਾਕਿਆਂ ਵਿਚ ਹੁਣ ਕੋਵਿਡ ਦੇ ਪੈਰ ਪਸਾਰਨ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੰਡ ਵਾਸੀਆਂ ਨੂੰ ਆਪੋ-ਆਪਣੇ ਪਿੰਡਾਂ ਵਿਚ ਸਿਰਫ ਉਨਾਂ ਵਿਅਕਤੀਆਂ ਨੂੰ ਦਾਖਲ ਹੋਣ ਦੇਣ ਦੀ ਅਪੀਲ ਕੀਤੀ ਜੋ ਕਰੋਨਾ ਵਾਇਰਸ ਤੋਂ ਮੁਕਤ ਹੋਣ।

ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਨਾਲ ਸ਼ਹਿਰ ਦੀ ਤਰੱਕੀ ਹੋਵੇਗੀ : ਸਾਹਿਬਜ਼ਾਦਾ ਨਦੀਮ ਅਨਵਾਰ ਖ਼ਾਂ

ਮਾਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲਾ ਬਣਾਉਣ ਅਤੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਨਾਮ ਤੇ ਮੈਡੀਕਲ ਕਾਲਜ ਸਥਾਪਿਤ ਹੋਣ ਨਾਲ ਸ਼ਹਿਰ ਤਰੱਕੀ ਦੀਆਂ ਲੀਹਾਂ ਵੱਲ ਜਾਵੇਗਾ ਲੋਕਾਂ ਨੂੰ ਰੁਜਗਾਰ ਮਿਲੇਗਾ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸਾਹਿਬਜਾਦਾ ਨਦੀਮ ਅਨਵਾਰ ਖਾਂ ਨੇ ਕੀਤਾ। ਉਨਾਂ ਕਿਹਾ ਕਿ ਮੈਡਮ ਰਜੀਆ ਸੁਲਤਾਨਾ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਈਦ ਦੀਆਂ ਮੁਬਾਰਕਾਂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ ਦੇ ਪਵਿੱਤਰ ਮੌਕੇ ਆਪਣੇ ਲਾਈਵ ਸੰਬੋਧਨ ਵਿੱਚ ਪੰਜਾਬ ਦੇ ਲੋਕਾਂ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਪੰਜਾਬ ਵਾਸੀਆਂ ਨੂੰ ਕਰੋਨਾ ਵਰਗੀ ਨਾ ਮੁਰਾਦ ਬੀਮਾਰੀ ਤੋਂ ਬਚਣ ਦੀ ਸਲਾਹ ਦਿੱਤੀ ਅਤੇ ਕਰੋਨਾ ਟੈਸਟ ਕਰਵਾਉਣ ਦੀ ਅਪੀਲ ਵੀ ਕੀਤੀ।

ਈਦ ਮੌਕੇ ਮੁੱਖ ਮੰਤਰੀ ਵੱਲੋਂ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ ਦੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਲਾਈਵ ਸੰਬੋਧਨ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਵਧਾਈ ਦਿਤੀ। ਇਸ ਮੌਕੇ ਉਨ੍ਹਾਂ ਨੇ ਮਾਲੇਰਕੋਟਲਾ ਨੂੰ ਜ਼ਿਲ੍ਹੇ ਦਾ ਦਰਜ਼ਾ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਮਾਲੇਰਕੋਟਲਾ ਪੰਜਾਬ ਦਾ 23ਵਾਂ ਜ਼ਿਲ੍ਹਾ ਹੋਵੇਗਾ।

ਪ੍ਰੋ. ਅਰਵਿੰਦ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪਹਿਲੀ ਰਸਮੀ ਮੀਟਿੰਗ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪਹਿਲੀ ਰਸਮੀ ਮੀਟਿੰਗ ਕੀਤੀ ਗਈ, ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਈਸ-ਚਾਂਸਲਰ ਨੂੰ ਭਰੋਸਾ ਦਿੱਤਾ ਗਿਆ ਕਿ ਉਹਨਾਂ ਦੀ ਸਰਕਾਰ ਹਰੇਕ ਪੱਧਰ 'ਤੇ ਯੂਨੀਵਰਸਿਟੀ ਦੀ ਹਰ ਪੱਖੋਂ ਮਦਦ ਕਰੇਗੀ। ਉਹਨਾਂ ਪ੍ਰੋਫ਼ੈਸਰ ਅਰਵਿੰਦ ਨੂੰ ਕਿਹਾ ਕਿ ਉਹ ਅਧਿਆਪਕਾਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਬਨਾਉਣ ਲਈ ਕਾਰਜ ਕਰਨ।

ਮੁੱਖ ਮੰਤਰੀ ਵੱਲੋਂ ਹਰੇਕ ਰਜਿਸਟਰਡ ਉਸਾਰੀ ਕਾਮੇ ਨੂੰ 3000 ਰੁਪਏ ਗੁਜਾਰਾ ਭੱਤਾ ਦੇਣ ਦਾ ਐਲਾਨ

ਕੋਵਿਡ ਦੀਆਂ ਬੰਦਿਸ਼ਾਂ ਦੇ ਮੱਦੇਨਦ਼ਰ ਉਸਾਰੀਆਂ ਕਾਮਿਆਂ ਦੀ ਰੋਜੀ-ਰੋਟੀ ਨੂੰ ਵੱਜੀ ਸੱਟ ਨਾਲ ਦਰਪੇਸ਼ ਸਮੱਸਿਆਵਾਂ ਨੂੰ ਘਟਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਿਰਮਾਣ ਅਤੇ ਹੋਰ ਉਸਾਰੀ ਕਾਮੇ (ਬੀ.ਓ.ਸੀ.ਡਬਲਿਊ) ਭਲਾਈ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਾਮਿਆਂ ਨੂੰ ਤਿੰਨ-ਤਿੰਨ ਹਜਾਰ ਰੁਪਏ ਗੁਜਾਰਾ ਭੱਤਾ/ਨਗਦ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਗਰੀਬ ਕੋਵਿਡ ਮਰੀਜਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ ਪੰਜਾਬ ਪੁਲੀਸ

ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ ਆਪਣੀ ਭੁੱਖ ਮਿਟਾਉਣ ਲਈ ਭੋਜਨ ਲੈਣ ਵਾਸਤੇ ਹੈਲਪਲਾਈਨ ਨੰਬਰ 181 ਅਤੇ 112 ਉਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਵਿਭਾਗ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਤਿਆਰ ਭੋਜਨ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 63 ਸਾਲਾਂ ਦੇ ਸਨ ਜੋ ਕੈਂਸਰ ਕਾਰਨ ਲੰਮਾ ਸਮਾਂ ਬਿਮਾਰ ਰਹਿਣ ਉਪਰੰਤ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਅੱਜ ਸਵੇਰੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ।

ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੇ ਮਾਰਚ 2021 ਵਿੱਚ 311 ਉਮੀਦਵਾਰਾਂ ਦੀ ਵਿਦੇਸ਼ ‘ਚ ਪੜ੍ਹਾਈ ਅਤੇ ਨੌਕਰੀ ਲਈ ਕੀਤੀ ਕੌਂਸਲਿੰਗ

ਮੁੱਖ ਮੰਤਰੀ ਨੇ ਸ਼ਹਿਰੀ ਗਰੀਬਾਂ ਨੂੰ ਘਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ‘ਬਸੇਰਾ’ ਸਕੀਮ ਨੂੰ ਤੇਜੀ ਨਾਲ ਅਮਲ ਵਿਚ ਲਿਆਉਣ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਗਰੀਬਾਂ ਨੂੰ ਘਰ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਪ੍ਰਗਟ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਆਪਣੇ ਪ੍ਰਮੁੱਖ ਪ੍ਰੋਗਰਾਮ ‘ਬਸੇਰਾ’ ਦੇ ਕੰਮਾਂ ਵਿਚ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਕਿ ਸਤੰਬਰ, 2021 ਤੱਕ ਝੁੱਗੀ ਝੌਪੜੀਂ ਵਾਲੇ 1000 ਘਰਾਂ ਨੂੰ ਮਾਲਕੀ ਹੱਕ ਦੇਣ ਦਾ ਟੀਚਾ ਪੂਰਾ ਕੀਤਾ ਜਾ ਸਕੇ।  

ਮੁੱਖ ਮੰਤਰੀ ਨੇ ਕੋਵਿਡ ਸੰਕਟ ਨਾਲ ਨਜਿੱਠਣ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਹਿਯੋਗ ਮੰਗਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕੋਵਿਡ ਵਿਰੁੱਧ ਲੜਾਈ ‘ਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਹਿਯੋਗ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਇਸ ਸਬੰਧ ਵਿਚ ਸਤਿਸੰਗ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਅਧਿਕਾਰਤ ਨੁਮਾਇੰਦਿਆਂ ਨਾਲ ਨੇੜਿਓਂ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਹਨ।

ਵੈਕਸੀਨ ਦੀ ਘਾਟ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਸਾਰੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ

ਪੰਜਾਬ ਸਰਕਾਰ 222.15 ਕਰੋੜ ਰੁਪਏ ਦੀ ਲਾਗਤ ਨਾਲ ਪੌਦੇ ਲਗਾਉਣ ਸਬੰਧੀ ਆਰੰਭੇਗੀ ਵਿਆਪਕ ਮੁਹਿੰਮ: ਮੁੱਖ ਸਕੱਤਰ

ਪੰਜਾਬ ਸਰਕਾਰ ਸੂਬੇ ਵਿਚ 222.15 ਕਰੋੜ ਰੁਪਏ ਦੀ ਲਾਗਤ ਨਾਲ 692.645 ਹੈਕਟੇਅਰ ਰਕਬੇ ਵਿਚ 53 ਲੱਖ ਪੌਦੇ ਲਗਾ ਕੇ ਵਿਆਪਕ ਯੋਜਨਾ ਆਰੰਭੇਗੀ। ਇਸ ਨਾਲ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਉਚਾਈ ਵਾਲੇ ਪੌਦਿਆਂ ਨਾਲ ਰਾਜਮਾਰਗਾਂ ਨੂੰ ਹੋਰ ਹਰਾ-ਭਰਿਆ ਬਣਾਉਣ, ਬੀੜ ਮੋਤੀ ਬਾਗ ਵਿੱਚ ਸੁਧਾਰ ਕਰਨ ਅਤੇ ਸਿਸਵਾਂ ਕਮਿਊਨਿਟੀ ਰਿਜ਼ਰਵ ਦੇ ਵਿਕਾਸ ਵਿੱਚ ਸਹਾਇਤਾ ਮਿਲੇਗੀ।

ਮੁੱਖ ਮੰਤਰੀ ਨੇ 50 ਮੀਟਰਿਕ ਟਨ ਵਾਧੂ ਆਕਸੀਜਨ ਦੀ ਸਪਲਾਈ ਅਤੇ 20 ਹੋਰ ਟੈਂਕਰਾਂ ਲਈ ਮੋਦੀ ਤੇ ਸ਼ਾਹ ਨੂੰ ਪੱਤਰ ਲਿਖਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਨੇੜਲੇ ਸ੍ਰੋਤਾਂ ਤੋਂ 50 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਵਾਧੂ ਸਪਲਾਈ ਅਤੇ ਬੋਕਾਰੋ ਤੋਂ ਐਲ.ਐਮ.ਓ. ਦੀ ਸਮੇਂ ਸਿਰ ਨਿਕਾਸੀ ਲਈ 20 ਵਾਧੂ ਟੈਂਕਰਾਂ (ਰੇਲ ਸਫਰ ਦੇ ਅਨੁਕੂਲ) ਦੇ ਨਾਲ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਦੋਵਾਂ ਨੂੰ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ (CM Punjab) ਵੱਲੋਂ ਲੋਕ ਸੰਪਰਕ ਵਿਭਾਗ ਦੇ ਮੁਲਾਜ਼ਮ ਲਲਿਤ ਜਿੰਦਲ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਸਹਾਇਕ ਲਲਿਤ ਜਿੰਦਲ ਦੀ ਮੌਤ ਉਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਸ੍ਰੀ ਜਿੰਦਲ 45 ਵਰਿਆਂ ਦੇ ਸਨ ਜੋ ਪਿਛਲੇ ਦੋ ਹਫਤਿਆਂ ਤੋਂ ਕੋਵਿਡ ਨਾਲ ਜੂਝਦੇ ਹੋਏ ਅੱਜ ਸਵੇਰੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਇਕ ਧੀ ਤੇ ਇਕ ਪੁੱਤਰ ਛੱਡ ਗਏ ਹਨ।

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਵੱਲੋਂ ਕਈ ਵਿਕਾਸ ਪ੍ਰਾਜੈਕਟਾਂ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਕਈ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇਜਿਨ੍ਹਾਂ ਵਿੱਚ ਬਸੀ ਪਠਾਣਾਂ ਦੀ ਪੁਰਾਣੀ ਜੇਲ੍ਹ ਦਾ ਵਿਕਾਸ ਅਤੇ ਸੰਭਾਲ ਕੀਤੇ ਜਾਣਾ ਸ਼ਾਮਲ ਹੈ। ਇਸ ਜੇਲ੍ਹ ਵਿੱਚ ਨੌਵੇਂ ਪਾਤਸ਼ਾਹ ਨੂੰ ਉਨ੍ਹਾਂ ਦੇ ਸਾਥੀਆਂ ਸਮੇਤ ਨੂਰ ਮੁਹੰਮਦ ਖ਼ਾਨ ਮਿਰਜ਼ਾ ਨੇ 40 ਦਿਨਾਂ ਤੱਕ ਉਦੋਂ ਨਜ਼ਰਬੰਦ ਰੱਖਿਆ ਸੀਜਦੋਂ ਉਹ ਬਾਦਸ਼ਾਹ ਔਰੰਗਜ਼ੇਬ ਨੂੰ ਮਿਲਣ ਲਈ ਜਾ ਰਹੇ ਸਨ।

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ‘ਸਰਬੱਤ ਦੇ ਭਲੇ’ ਲਈ ਕੀਤੀ ਅਰਦਾਸ ਵਿਚ ਲੋਕਾਂ ਨਾਲ ਸ਼ਾਮਲ ਹੋਏ ਮੁੱਖ ਮੰਤਰੀ

 ਕੋਵਿਡ (Covid-19) ਦੀਆਂ ਰੋਕਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ (Guru Teg Bahadur ji) ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ‘ਚੜ੍ਹਦੀ ਕਲਾ’ ਅਤੇ ‘ਸਰਬੱਤ ਦੇ ਭਲੇ’ ਲਈ ਕੀਤੀ ਗਈ ਅਰਦਾਸ ਵਿਚ ਲੋਕਾਂ ਨਾਲ ਵਰਚੂਅਲ ਤੌਰ ਉਤੇ ਸ਼ਾਮਲ ਹੋਏ।  

ਮੁੱਖ ਮੰਤਰੀ ਵੱਲੋਂ ਸੀ.ਪੀ.ਆਈ. ਨੇਤਾ ਡਾ. ਜੋਗਿੰਦਰ ਦਿਆਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਮੁੱਖ ਮੰਤਰੀ ਨੇ 18-45 ਉਮਰ ਗਰੁੱਪ ਦਾ ਟੀਕਾਕਰਨ ਮੁਲਤਵੀ ਕੀਤਾ

ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੇ ਟੀਕਾਕਰਨ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਜਿਹੜੀ ਪਹਿਲੀ ਮਈ ਨੂੰ ਸ਼ੁਰੂ ਹੋਣੀ ਸੀ। ਇਸ ਤੋਂ ਇਲਾਵਾ ਭਲਕੇ ਸ਼ਨਿਚਰਵਾਰ ਤੋਂ ਪ੍ਰਾਈਵੇਟ ਸਿਹਤ ਸੇਵਾਵਾਂ ਵਿਖੇ ਟੀਕਾਕਰਨ ਮੁਲਤਵੀ ਰਹੇਗਾ।
ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਵੈਕਸੀਨ ਉਪਲੱਬਧ ਨਾ ਹੋਣ ਕਾਰਨ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੀ ਟੀਕਾਕਰਨ ਮੁਹਿੰਮ ਆਪਣੇ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਸ਼ੁਰੂ ਨਹੀਂ ਕੀਤੀ ਜਾ ਸਕੇਗੀ।

ਲਾਕਡਾਊਨ ਕੋਈ ਹੱਲ ਨਹੀਂ-ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਦੀ ਘੜੀ ਪੂਰੇ ਲਾਕਡਾਊਨ ਦੀ ਸੰਭਾਵਨਾ ਤੋਂ ਇਨਕਾਰ ਕਰਦੇ ਹੋਏ ਸ਼ੁੱਕਰਵਾਰ ਨੂੰ ਸਭ ਤੋਂ ਵੱਧ ਕੋਵਿਡ ਪ੍ਰਭਾਵਿਤ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮਾਈਕਰੋ ਕੰਟੇਨਮੈਂਟ ਰਣਨੀਤੀ ਹੋਰ ਪੁਖਤਾ ਕਰਨ ਅਤੇ 100 ਫੀਸਦੀ ਟੈਸਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲਾਕਡਾਊਨ ਕੋਈ ਹੱਲ ਨਹੀਂ ਹੈ ਕਿਉਂ ਜੋ ਇਸ ਨਾਲ ਵੱਡੀ ਪੱਧਰ 'ਤੇ ਪ੍ਰਵਾਸੀ ਮਜ਼ਦੂਰ ਆਪਣੇ ਸੂਬਿਆਂ ਵੱਲ ਵਹੀਰਾਂ ਘੱਤ ਦੇਣਗੇ ਜਿੱਥੇ ਕਿ ਮੈਡੀਕਲ ਸਹੂਲਤਾਂ ਬਿਲਕੁਲ ਨਿਗੂਣੀਆਂ ਹਨ।

ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਦਿਤਾ ਅਸਤੀਫ਼ਾ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਅੱਜ ਕੈਬਨਿਟ ਦੀ ਮੀਟਿੰਗ ਦੌਰਾਨ ਬੇਅਦਬੀ ਮਾਮਲੇ ਵਿੱਚ ਕੁੰਵਰ ਵਿਜੈ ਪ੍ਰਤਾਪ ਵੱਲੋਂ ਪੇਸ਼ ਕੀਤੀ ਰਿਪੋਰਟ ਨੂੰ ਲੈ ਕੇ ਅਸਤੀਫ਼ਾ ਦੇ ਦਿਤਾ।