Thursday, September 19, 2024

ChetanSinghJauraMajra

ਸਨੌਰ ਹਲਕੇ ਦੇ ਸੈਂਕੜੇ ਪਿੰਡਾਂ ਨੂੰ ਟਾਂਗਰੀ ਨਦੀ ਦੀ ਮਾਰ ਤੋਂ ਬਚਾਉਣ ਲਈ ਟਾਂਗਰੀ ਨਦੀ ਦੀ ਨਿਸ਼ਾਨਦੇਹੀ ਕਰਵਾ ਕੇ ਪੱਕਾ ਹੱਲ ਕੀਤਾ ਜਾਵੇਗਾ : ਜੌੜਾਮਾਜਰਾ

ਪੰਜਾਬ ਦੇ ਜਲ ਸਰੋਤ ਵਿਭਾਗ ਦੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਐਲਾਨ ਕੀਤਾ ਹੈ ਕਿ ਸਨੌਰ ਹਲਕੇ ਦੇ ਸੈਂਕੜੇ ਪਿੰਡਾਂ ਨੂੰ ਟਾਂਗਰੀ ਨਦੀ ਦੀ ਮਾਰ ਤੋਂ ਬਚਾਉਣ ਲਈ ਟਾਂਗਰੀ ਨਦੀ ਦੀ ਨਿਸ਼ਾਨਦੇਹੀ ਕਰਵਾ ਕੇ ਪੱਕਾ ਹੱਲ ਕਰਕੇ ਕਿਸਾਨਾਂ ਨੂੰ ਇਸ ਸੰਕਟ ਵਿੱਚੋਂ ਬਾਹਰ ਕੱਢਿਆ ਜਾਵੇਗਾ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਲਹਿਰਾਇਆ ਕੌਮੀ ਝੰਡਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੈਨਾਨੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਅਹਿਦ ਲਿਆ

ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ 'ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਤਿਹਾਸਕ ਤੌਰ 'ਤੇ ਅਹਿਮ ਸੂਬੇ ਪੰਜਾਬ ਤੋਂ ਭਾਰਤ ਦੀਆਂ ਰੱਖਿਆ ਸੈਨਾਵਾਂ ਵਿੱਚ ਯੋਗਦਾਨ ਦੇ ਘਟ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਹਿੱਤ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। 

ਚੇਤਨ ਸਿੰਘ ਜੌੜਾਮਾਜਰਾ ਨੇ ਮੋਗਾ ਵਿਖੇ ਸੂਬੇ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਅਤੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਚਾਲੂ ਵਿੱਤੀ ਸਾਲ ਦੇ ਅੰਤ ਤੱਕ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੀਵਰੇਜ ਦੇ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋਡ਼ਨ ਦਾ ਟੀਚਾ ਹੈ।

ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਅਧੀਨ ਸਭ ਤੋਂ ਵੱਧ ਅਰਜ਼ੀਆਂ ਦੀ ਪ੍ਰਵਾਨਗੀ ਨਾਲ ਦੇਸ਼ 'ਚੋਂ ਦੂਜਾ ਸਥਾਨ ਹਾਸਲ ਕੀਤਾ: ਚੇਤਨ ਸਿੰਘ ਜੌੜਾਮਾਜਰਾ

 ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਅਧੀਨ ਖੇਤੀ ਉਪਜ ਤੋਂ ਬਾਅਦ ਦੇ ਪ੍ਰਬੰਧਨ ਸਬੰਧੀ ਪ੍ਰਾਜੈਕਟਾਂ ਅਤੇ ਸਾਂਝੀ ਖੇਤੀ ਸੰਪਤੀਆਂ ਲਈ ਸਭ ਤੋਂ ਵੱਧ ਅਰਜ਼ੀਆਂ ਨੂੰ ਪ੍ਰਵਾਨਗੀ ਦੇ ਕੇ ਦੇਸ਼ ਭਰ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। 

ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ ਕਿਹਾ, ਭਗਵੰਤ ਮਾਨ ਸਰਕਾਰ ਪੱਤਰਕਾਰੀ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਵਚਨਬੱਧ

ਸੁਖਾਲੀ ਅਤੇ ਪਾਰਦਰਸ਼ੀ ਪ੍ਰਕਿਰਿਆ ਦੀ ਦਿਸ਼ਾ ਵਿੱਚ ਇੱਕ ਕਦਮ ਹੋਰ ਵਧਾਉਂਦਿਆਂ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਲਈ ਆਨਲਾਈਨ ਪੋਰਟਲ ਜਾਰੀ ਕੀਤਾ ਗਿਆ। ਇਹ ਪੋਰਟਲ ਪੱਤਰਕਾਰਾਂ ਨੂੰ ਮਾਨਤਾ ਹਾਸਲ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਖਾਲਾ ਬਣਾਏਗਾ।