Friday, November 22, 2024

CivilSurgeonMansa

ਮਾਨਸਾ ਵਿਖੇ "ਆਯੂਸ਼ਮਾਨ ਆਪ ਕੇ ਦੁਆਰ" ਮੁਹਿੰਮ ਦਾ ਕੀਤਾ ਅਗਾਜ਼ : ਸਿਵਲ ਸਰਜਨ ਮਾਨਸਾ

 ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਮਾਣਯੋਗ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਆਈ. ਏ.ਐਸ. ਦੀ ਯੋਗ ਅਗਵਾਈ ਹੇਠ ਆਯੂਸ਼ਮਾਨ ਭਵ ਮੁਹਿੰਮ ਦੀ ਸ਼ੁਰੂਆਤ ਅੱਜ ਜ਼ਿਲ੍ਹਾ ਹਸਪਤਾਲ ਮਾਨਸਾ ਵਿਖੇ ਸਮਾਗਮ ਕਰਕੇ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਸ. ਹਰਜਿੰਦਰ ਸਿੰਘ ਜੱਸਲ ਸਹਾਇਕ ਕਮਿਸ਼ਨਰ ਜਨਰਲ ਮਾਨਸਾ ਨੇ ਸ਼ਿਰਕਤ ਕੀਤੀ।

ਆਪਣੇ ਬੱਚੇ ਨੂੰ ਬਿਮਾਰੀਆਂ ਤੋਂ ਬਚਾਵਾਂਗੇ, ਸਾਰੇ ਕੰਮ ਛੱਡ ਪਹਿਲਾਂ ਟੀਕਾਕਰਨ ਕਰਵਾਵਾਂਗੇ :-ਸਿਵਲ ਸਰਜਨ ਮਾਨਸਾ

ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 ਅਧੀਨ ਇੱਕ ਜ਼ਰੂਰੀ ਮੀਟਿੰਗ ਦਫ਼ਤਰ ਸਿਵਲ ਸਰਜਨ ਮਾਨਸਾ ਵਿੱਖੇ ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਦਸਿਆ ਕਿ ਮਿਸ਼ਨ ਇੰਦਰਧਨੁਸ਼ ਦਾ ਮੁੱਖ ਮਕਸਦ ਹੈ ਕਿ ਕੋਰੋਨਾ ਮਹਾਂਮਾਰੀ ਦੇ ਸਮੇਂ ਦੌਰਾਨ ਜਾਂ ਕਿਸੇ ਹੋਰ ਕਾਰਨ ਕਰਕੇ ਜੋ ਬੱਚੇ ਅਤੇ ਗਰਭਵਤੀ ਮਾਵਾਂ ਵੈਕਸੀਨੇਸ਼ਨ ਤੋਂ ਵਾਂਝੇ ਰਹਿ ਗਏ ਸਨ। ਉਨਾਂ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਇਸ ਮਿਸ਼ਨ ਅਧੀਨ ਕਵਰ ਕਰਨਾ ਹੈ।