ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਪ੍ਰੀਕਿਰਿਆ ਤਹਿਤ 346 ਨਾਗਰਿਕਾਂ ਨੂੰ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ।ਉਹਨਾਂ ਦੱਸਿਆ ਕਿ ਰਾਜ ਪੱਧਰ ਤੋਂ ਕੋਵਿਡ ਵੈਕਸੀਨ ਦੀ ਪ੍ਰਾਪਤੀ ਹੋਣ ਕਾਰਣ ਕੱਲ ਮਿੱਤੀ 5 ਮਈ ਦਿਨ ਬੁੱਧਵਾਰ ਨੁੰ ਜਿਲੇ੍ਹ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਂਵਾ ਮਾਤਾ ਕੁਸ਼ਲਿਆ ਹਸਪਤਾਲ, ਰਾਜਿੰਦਰਾ ਹਸਪਤਾਲ, ਤ੍ਰਿਪੜੀ, ਮਾਡਲ ਟਾਉਨ, ਸਮੂਹ ਸਬ ਡਵੀਜਨ ਹਸਪਤਾਲ ਨਾਭਾ, ਸਮਾਣਾ, ਰਾਜਪੁਰਾ, ਸਮੂਹ ਪ੍ਰਾਇਮਰੀ ਸਿਹਤ ਕੇਂਦਰ, ਕਮਿਉਨਿਟੀ ਸਿਹਤ ਕੇਂਦਰ ਅਤੇ ਤੰਦਰੂਸਤ ਸਿਹਤ ਕੇਂਦਰਾ ਵਿੱਚ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਜਾਣਗੇ।