ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਮੀਟਿੰਗ ਵਿੱਚ ਬਾਬਾ ਫ਼ਰੀਦ ਹੈਲਥ ਸਾਇੰਸਿਜ਼ ਯੂਨੀਵਰਸਿਟੀ ਫ਼ਰੀਦਕੋਟ ਦੇ ਵਾਇਸ ਚਾਂਸਲਰ ਡਾ. ਰਾਜ ਬਹਾਦਰ, ਗੁਰੂ ਰਵੀਦਾਸ ਆਯੂਰਵੇਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬਾਲ ਕ੍ਰਿਸ਼ਨ ਸ਼ਰਮਾ ਕੌਸ਼ਿਕ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਸ੍ਰੀ ਡੀ.ਕੇ. ਤਿਵਾੜੀ, ਸਪੈਸ਼ਲ ਸੈਕਟਰੀ ਸ੍ਰੀ ਰਾਹੁਲ ਗੁਪਤਾ, ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਡਾ. ਸੁਜਾਤਾ ਸ਼ਰਮਾ ਅਤੇ ਪੰਜਾਬ ਰਾਜ ਦੇ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਆਯੂਰਵੈਦਿਕ ਕਾਲਜ ਦਾ ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਹਾਜ਼ਰ ਸਨ।