Friday, November 22, 2024

Commissioner Patiala Division

ਜ਼ਿਲ੍ਹਾ ਸੰਗਰੂਰ 'ਚ ਕੋਵਿਡ ਪੀੜਤਾਂ ਦੇ ਇਲਾਜ ਲਈ ਬੈਡ ਸਹੂਲਤਾਂ ਵਧਾਈਆਂ ਜਾਣ-ਚੰਦਰ ਗੈਂਦ

ਪਟਿਆਲਾ ਡਵੀਜ਼ਨ ਦੇ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਸੰਗਰੂਰ 'ਚ ਕੋਵਿਡ ਮਾਮਲਿਆਂ ਦੀ ਸਮੀਖਿਆ ਕਰਦਿਆਂ ਆਦੇਸ਼ ਦਿੱਤੇ ਕਿ ਜ਼ਿਲ੍ਹੇ 'ਚ ਕੋਵਿਡ ਪੀੜਤਾਂ ਦੇ ਇਲਾਜ ਲਈ ਬੈਡਾਂ ਦੀ ਸਮਰੱਥਾ ਵਧਾਈ ਜਾਵੇ। ਉਨ੍ਹਾਂ ਨੇ ਜ਼ਿਲ੍ਹੇ 'ਚ ਕੋਵਿਡ ਮਰੀਜਾਂ ਦਾ ਪਤਾ ਲਗਾਉਣ ਲਈ ਸੈਂਪਲਿੰਗ ਹੋਰ ਵਧਾਉਣ ਦੇ ਵੀ ਆਦੇਸ਼ ਦਿੱਤੇ। ਪਟਿਆਲਾ ਡਵੀਜ਼ਨ ਦੇ ਸਾਰੇ ਜ਼ਿਲ੍ਹਿਆਂ 'ਚ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ੁਰੂ ਕੀਤੀਆਂ ਸਮੀਖਿਆ ਬੈਠਕਾਂ ਦੀ ਲੜੀ ਤਹਿਤ ਸੰਗਰੂਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ, ਏ.ਡੀ.ਸੀ. (ਜ) ਅਨਮੋਲ ਸਿੰਘ ਧਾਲੀਵਾਲ ਅਤੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸ੍ਰੀ ਗੈਂਦ ਨੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਨੂੰ ਵੀ ਹੋਰ ਤੇਜ ਕੀਤਾ ਜਾਵੇ।

ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ