ਦੁਨੀਆਂ ਭਰ ਵਿਚ 28 ਜੁਲਾਈ ਨੂੰ ਮਨਾਏ ਜਾਣ ਵਾਲੇ ‘ਵਿਸ਼ਵ ਕੁਦਰਤ ਸੰਭਾਲ ਦਿਵਸ’ ਮੌਕੇ ਪੰਜਾਬ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਕੁਦਰਤ ਦੀ ਸਭ ਤੋਂ ਨਾਯਾਬ ਦੌਲਤ ਪਾਣੀ ਨੂੰ ਸ਼ੁੱਧ ਰੱਖਣ ਅਤੇ ਕੂੜੇ ਦੀ ਸਾਂਭ-ਸੰਭਾਲ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ ਹੈ। ਇੱਥੋਂ ਜਾਰੀ ਸੁਨੇਹੇ ਵਿਚ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੇਧ ਦਿੰਦਿਆਂ ਕੁਦਰਤੀ ਵਾਤਾਵਰਣ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਹੈ।