ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ, ਸੰਗਰੂਰ ਸ਼੍ਰੀ ਰਾਮਵੀਰ ਵਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ, ਜੋ ਕਿ 31 ਅਗਸਤ 2021 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਅਨੁਸਾਰ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ ਕੋਵਿਡ ਤੋਂ ਠੀਕ ਹੋਏ ਜਾਂ 72 ਘੰਟੇ ਪਹਿਲਾਂ ਦੀ ਆਰ.ਟੀ.ਪੀ.ਸੀ.ਆਰ ਦੀ ਨੈਗੇਟਿਵ ਰਿਪੋਰਟ ਜ਼ਰੂਰੀ ਹੈ।