ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈਕਸੀਨ ਅਤੇ ਆਕਸੀਜਨ ਦੇ ਘਟੇ ਰਹੇ ਭੰਡਾਰ ਉਤੇ ਚਿੰਤਾ ਜਾਹਰ ਕਰਦੇ ਹੋਏ ਕੇਂਦਰ ਸਰਕਾਰ ਨੂੰ ਵੈਕਸੀਨ ਦੀ ਸਪਲਾਈ ਤੁਰੰਤ ਭੇਜਣ ਅਤੇ ਸੂਬੇ ਵਿਚ ਦੋ ਨਵੇਂ ਆਕਸੀਜਨ ਪਲਾਂਟ ਨੂੰ ਫੌਰੀ ਮਨਜੂਰੀ ਦੇਣ ਦੀ ਅਪੀਲ ਕੀਤੀ ਹੈ। ਸੂਬੇ ਵਿਚ ਮੌਜੂਦ ਵੈਕਸੀਨ ਬਾਰੇ ਮੁੱਖ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਥਿਤੀ ਨਾਜੁਕ ਹੈ ਅਤੇ ਸਿਰਫ ਤਿੰਨ ਦਿਨ ਦਾ ਸਟਾਕ ਬਚਿਆ ਹੈ ਪਰ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਹੋਰ ਸਟਾਕ ਛੇਤੀ ਹੀ ਭੇਜਆ ਜਾ ਰਿਹਾ ਹੈ