Thursday, September 19, 2024

Covid-19 Report

ਕੈਰੀਅਰ ਪੁਆਇੰਟ ਗੁਰੂਕੁਲ ਮੋਹਾਲੀ ਦੇ ਵਿਦਿਆਰਥੀਆਂ ਤੇ ਸਟਾਫ਼ ਦੇ 17 ਨਮੂਨੇ ਪਾਜ਼ੇਟਿਵ

ਸਕੂਲ ਦੀ ਰਿਹਾਇਸ਼ ਵਿੱਚ ਰਹਿੰਦੇ ਵਿਦਿਆਰਥੀਂਆਂ ਵੱਲੋਂ ਦਰਮਿਆਨੇ ਤੋਂ ਤੇਜ਼ ਬੁਖਾਰ ਤੋਂ ਪੀੜਤ ਹੋਣ ਸਬੰਧੀ ਸ਼ਿਕਾਇਤ ਮਿਲਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਇਥੇ ਰਹਿਣ ਵਾਲਿਆਂ ਦੇ ਕੋਵਿਡ-19 ਟੈਸਟ ਕਰਵਾਉਣ ਲਈ ਇਕ ਮੈਡੀਕਲ ਟੀਮ ਭੇਜੀ ਗਈ। ਪਿੰਡ ਟੰਗੋਰੀ, ਬਨੂੜ ਰੋਡ, ਮੋਹਾਲੀ ਨੇੜੇ ਸਥਿਤ ਕੈਰੀਅਰ ਪੁਆਇੰਟ ਗੁਰੂਕੁਲ ਤੋਂ ਲਏ ਗਏ ਨਮੂਨਿਆਂ ਦੀ ਰਿਪੋਰਟ ਤੋਂ ਪਤਾ ਲੱਗਾ ਹੈ ਦੇਰ ਸ਼ਾਮ ਤੱਕ ਲਏ ਗਏ ਕੋਵਿਡ ਦੇ 100 ਨਮੂਨਿਆਂ ਵਿੱਚੋਂ ਵਿਦਿਆਰਥੀਆਂ ਅਤੇ ਸਟਾਫ਼ ਸਮੇਤ 17 ਵਿਅਕਤੀ ਪਾਜ਼ੇਟਿਵ ਪਾਏ ਗਏ। 

ਮੋਹਾਲੀ ਵਿੱਚ ਕਰੋਨਾ ਕਾਰਨ 11 ਮਰੀਜ਼ਾਂ ਦੀ ਮੌਤ, 749 ਨਵੇਂ ਮਾਮਲੇ ਮਿਲੇ

ਮੋਹਾਲੀ ਵਿੱਚ ਅੱਜ 749 ਨਵੇਂ ਪਾਜ਼ੇਟਿਵ ਮਰੀਜ਼ ਮਿਲੇ ਹਨ ਅਤੇ 585 ਮਰੀਜ਼ਾਂ ਨੇ ਕਰੋਨਾ ਦਾ ਲਾਗ ਤੋਂ ਨਿਜ਼ਾਤ ਪਾਈ ਹੈ ਅਤੇ 11 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਮੋਹਾਲੀ ਸ੍ਰੀ ਗਿਰੀਸ਼ ਦਿਆਲਨ ਨੇ ਕਰੋਨਾ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਮੋਹਾਲੀ ਵਿੱਚ ਅੱਜ 585 ਮਰੀਜ਼ ਠੀਕ ਹੋਏ ਹਨ ਅਤੇ 749 ਨਵੇਂ ਮਾਮਲੇ ਮਿਲੇ ਹਨ ਜਦਕਿ 11 ਮਰੀਜ਼ਾਂ ਨੇ ਕਰੋਨਾ ਕਾਰਨ ਦਮ ਤੋੜਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦਸਿਆ ਕਿ ਅੱਜ ਢਕੌਲੀ ਤੋਂ ਸੱਭ ਤੋਂ ਵੱਧ ਮਰੀਜ਼ 291 ਕਰੋਨਾ ਦੀ ਲਾਗ ਤੋਂ ਪ੍ਰਭਾਵਿਤ ਸਾਹਮਣੇ ਆਏ ਹਨ ਜਦਕਿ ਡੇਰਾ ਬੰਸੀ ਤੋਂ 87, ਲਾਲੜੂ ਤੋਂ 16, ਬ

ਐਸ.ਏ.ਐਸ. ਨਗਰ ਵਿਚ ਕਰੋਨਾ (Covid-19) ਦੇ 697 ਨਵੇਂ ਮਾਮਲੇ ਸਾਹਮਣੇ ਆਏ

ਜ਼ਿਲ੍ਹੇ ਵਿਚ ਕਰੋਨਾ ਦੇ 697 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 527 ਦੇ ਕਰੀਬ ਮਰੀਜ਼ਾਂ ਨੇ ਕਰੋਨਾ ਤੋਂ ਜਿੱਤ ਪ੍ਰਾਪਤ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ 19 ਦੇ 527 ਮਰੀਜ਼ ਸਿਹਤਯਾਬ ਹੋਏ ਹਨ ਅਤੇ 697 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 5 ਮਰੀਜਾਂ ਦੀ ਮੌਤ ਹੋਈ ।