ਜ਼ਿਲਾ ਬਰਨਾਲਾ ਦੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕੋਵਿਡ 19 ਸੁਰੱਖਿਆ ਇਹਤਿਆਤਾਂ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਤੇ ਹੋਰ ਧਿਰਾਂ ਲਈ ਵਿਸ਼ੇਸ਼ ਕੈਂਪ ਲਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਮੰਡੀਆਂ ਵਿਚ ਸੈਨੇਟਾਈਜੇਸ਼ਨ ਅਤੇ ਸਮਾਜਿਕ ਦੂਰੀ ਲਈ ਮਾਰਕਿੰਗ ਤੋਂ ਇਲਾਵਾ ਮੰਡੀਆਂ ਵਿਚ ਟੀਕਾਕਰਨ ਕੈਂਪਾਂ ਦਾ ਸਿਲਸਿਲਾ ਵੀ ਸ਼ੁਰੂ ਕੀਤਾ ਹੋਇਆ ਹੈ ਤਾਂ ਜੋ ਕਰੋਨਾ ਮਹਾਮਾਰੀ ਦਾ ਟਾਕਰਾ ਕੀਤਾ ਜਾ ਸਕੇ।