ਕੋਵਿਡ -19 ਦੀ ਮਹਾਂਮਾਰੀ ਕਾਰਨ ਕੇਸਾ ਲਗਾਤਾਰ ਵਾਧਾ ਹੋ ਰਿਹਾ ਹੈ। ਸਰਕਾਰ ਦੀਆ ਹਦਾਇਤਾਂ ਮੁਤਾਬਕ ਇਸ ਬਿਮਾਰੀ ਦੀ ਰੋਕਥਾਮ ਲਈ ਜ਼ਿਲ੍ਹੇ ਅੰਦਰ ਕਰਫਿਊ ਵੀ ਲਗਾਇਆ ਹੋਇਆ ਹੈ। ਅਜਿਹੀ ਸਥਿਤੀ ਵਿੱਚ ਸਬਜ਼ੀ/ ਫਲ ਵਿਕਰੇਤਾ ਅਤੇ ਰੇਹੜ੍ਹੀ-ਫੜੀਆਂ ਵਾਲਿਆਂ ਵੱਲੋਂ ਆਮ ਜਨਤਾ ਤੋਂ ਜਿਆਦਾ ਭਾਅ ਚਾਰਜ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਜਿਸ ਕਾਰਨ ਇਸ ਨੂੰ ਕੰਟਰੋਲ ਕਰਨ ਦੀ ਬਹੁਤ ਜਰੂਰਤ ਹੈ ਤਾਂ ਜੋ ਆਮ ਲੋਕਾਂ ਨੂੰ ਸਬਜ਼ੀ/ ਫਲ ਜਾਇਜ ਮੁੱਲ ਤੇ ਮਿਲ ਸਕਣ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤਾ।