Friday, November 22, 2024

CovidVaccination

ਦੇਸ਼ ਵਿਚ ਛੇਤੀ ਹੀ ਕੋਰੋਨਾ ਦੀਆਂ ਚਾਰ ਹੋਰ ਦਵਾਈਆਂ ਆਉਣਗੀਆਂ

ਦੇਸ਼ ਵਿਚ ਛੇਤੀ ਹੀ ਕੋਰੋਨਾ ਦੀਆਂ 4 ਹੋਰ ਨਵੀਆਂ ਦਵਾਈਆਂ ਆ ਜਾਣਗੀਆਂ। ਨੀਤੀ ਆਯੋਗ ਦੇ ਮੈਂਬਰ ਡਾਕਟਰ ਵੀ ਕੇ ਪਾਲ ਨੇ ਦਸਿਆ ਕਿ ਦੇਸ਼ ਵਿਚ ਵੈਕਸੀਨ ਦਾ ਉਤਪਾਦਨ ਲਗਾਤਾਰ ਵਧਾਇਆ ਜਾ ਰਿਹਾ ਹੈ। ਹੋਰ ਚਾਰ ਵੈਕਸੀਨਾਂ ਆਉਣ ਵਾਲੀਆਂ ਹਨ। ਇਨ੍ਹਾਂ ਵਿਚ ਬਾਇਓ-ਈ ਦੀ ਵੈਕਸੀਨ, ਜਾਇਡਸ ਦੀ ਡੀਐਨਏ ’ਤੇ ਆਧਾਰਤ ਵੈਕਸੀਨ, ਭਾਰਤ ਬਾਇਓਟੈਕ ਦੀ ਨੇਸਲ ਵੈਕਸੀਨ ਅਤੇ ਜਿਨੇਵਾ ਦੀ ਵੈਕਸੀਨ ਉਪਲਭਧ ਹੋਵੇਗੀ।

18-45 ਉਮਰ ਵਰਗ ਵਿਚ ਹੁਣ ਕਈ ਹੋਰ ਵਿਅਕਤੀ ਵੀ ਲਗਵਾ ਸਕਣਗੇ ਟੀਕੇ

ਬਲਬੀਰ ਸਿੰਘ ਸਿੱਧੂ ਵਲੋਂ ਸੋਹਾਣਾ ਵਿਖੇ ਕੋਵਿਡ ਟੀਕਾਕਰਨ ਕੈਂਪਾਂ ਦਾ ਜਾਇਜ਼ਾ

ਯੂਪੀ ਦੇ ਪਿੰਡ ਦੇ ਲੋਕਾਂ ਨੋ ਕੋਵਿਡ ਟੀਕੇ ਦੇ ਡਰੋਂ ਨਦੀ ਵਿਚ ਮਾਰੀਆਂ ਛਾਲਾਂ

ਕੋਵਿਡ ਦਵਾਈ ਦੀ ਭਰਵੀਂ ਸਪਲਾਈ ਯਕੀਨੀ ਕਰਨ ਲਈ ਯਤਨ ਲਗਾਤਾਰ ਜਾਰੀ : ਮੋਦੀ

ਟੀਕਾ ਲਗਵਾਉਣ ਮਗਰੋਂ ਖ਼ੂਨ ਦੇ ਗਤਲੇ ਬਣਨ ਦੇ ਦੇਸ਼ ਵਿਚ ਸਿਰਫ਼ 26 ਮਾਮਲੇ ਮਿਲੇ

18 ਤੋਂ 44 ਸਾਲ ਤੱਕ ਦੇ ਸਹਿ-ਬਿਮਾਰੀ ਯੁਕਤ ਵਿਅਕਤੀਆਂ ਦਾ ਟੀਕਾਕਰਨ 17 ਮਈ ਤੋਂ : ਸਿਵਲ ਸਰਜਨ

 ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਰਨਾਲਾ ਜ਼ਿਲੇ ਦੀਆਂ ਵੱਖ-ਵੱਖ ਥਾਵਾਂ ‘ਤੇ 17 ਮਈ (ਸੋਮਵਾਰ) ਤੋਂ ਉਮਰ 18 ਤੋਂ 44 ਸਾਲ ਤੱਕ ਸਹਿ-ਬਿਮਾਰੀ ਯੁਕਤ (3o-morbid) ਦੇ ਵਿਅਕਤੀਆਂ ਦਾ ਟੀਕਾਕਰਨ ਸਿਹਤ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਹਰਿੰਦਰਜੀਤ ਸਿੰਘ ਨੇ ਦਿੱਤੀ। ਉਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੰਧੂ ਪੱਤੀ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਪਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੰਗਰੂਰ ਰੋਡ, ਧਨੌਲਾ, ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਮਹਿਲ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨਵੀਂ ਬਿਲਡਿੰਗ ਭਦੌੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੋ-ਐਡ) ਚੰਨਣਵਾਲ ਵਿਖੇ ਇਹ ਟੀਕਾਕਰਨ ਕੀਤਾ ਜਾਵੇਗਾ।

ਨਰਿੰਦਰ ਮੋਦੀ ਵੱਲੋਂ ਪਿੰਡਾਂ ਵਿਚ ਘਰ ਘਰ ਜਾ ਕੇ ਟੈਸਟਿੰਗ ਅਤੇ ਆਕਸੀਜਨ ਦੇ ਪ੍ਰਬੰਧ ਕਰਨ ਦੇ ਹੁਕਮ

ਦੇਸ਼ ਵਿੱਚ ਕਰੋਨਾ ਖ਼ਤਰਨਾਕ ਰੂਪ ਅਖ਼ਤਿਆਰ ਕਰਦਾ ਜਾ ਰਿਹਾ ਹੈ। ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਚ ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਜਿਥੇ ਜ਼ਿਆਦਾ ਪਾਜ਼ੇਟਿਵ ਮਾਮਲੇ ਆ ਰਹੇ ਹਨ ਉਥੇ ਟੈਸਟਿੰਗ ਵਧਾਈ ਜਾਵੇ। ਸ੍ਰੀ ਨਰਿੰਦਰ ਮੋਦੀ ਨੇ ਪਿੰਡਾਂ ਵਿੱਚ ਕਰੋਨਾ ਦੇ ਵੱਧ ਰਹੇ ਮਾਮਲਿਆਂ ’ਤੇ ਚਿੰਤਾ ਪ੍ਰਗਟ ਕੀਤੀ। ਪਿੰਡਾਂ ਵਿੱਚ ਕਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਉਨ੍ਹਾਂ ਨੇ ਪਿੰਡਾਂ ਵਿਚ ਘਰ ਘਰ ਜਾ ਕੇ ਟੈਸਟਿੰਗ ਕਰਨ ਦੇ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਨੇ ਵੈਂਟੀਲੇਟਰਾਂ ਦੀ ਵਰਤੋਂ ਨਾ ਹੋਣ ਸਬੰਧੀ ਨਰਾਜ਼ਗੀ ਪ੍ਰਗਟ ਕੀਤੀ।

ਸਲਮਾਨ ਖਾਨ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼, Video

ਮੁੰਬਈ : ਕੋਰੋਨਾ ਵਾਇਰਸ ਮੁਸ਼ਕਲ ਦੇ ਸਮੇਂ ਵਿਚ ਪ੍ਰੇਸ਼ਾਨ ਲੋਕਾਂ ਦੀ ਮਦਦ ਲਈ ਅੱਗੇ ਆਉਂਦੇ ਦਿਖਾਈ ਦਿੱਤੇ। ਇਸ ਦੇ ਨਾਲ ਹੀ ਅਦਾਕਾਰ ਸਲਮਾਨ ਖਾਨ ਵੀ ਲਗਾਤਾਰ ਲੋਕਾਂ ਦੀ ਮਦਦ ਕਰ ਰਹੇ ਹਨ। 55 ਸਾਲਾ ਅਦਾਕਾਰ ਸਲਮਾਨ ਖਾਨ ਨੇ ਸ਼ੁੱਕਰਵਾਰ ਨੂੰ ਕੋਰੋਨਾ 

ਪਟਿਆਲਾ ਵਿਚ ਪਹਿਲੇ ਦਿਨ 58 ਉਸਾਰੀ ਵਰਕਰਾਂ ਨੇ ਲਗਵਾਈ ਕੋਵਿਡ ਵੈਕਸੀਨ

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਪ੍ਰੀਕਿਰਿਆ ਤਹਿਤ 2423 ਨਾਗਰਿਕਾਂ ਨੇਂ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 2,49,969 ਹੋ ਗਿਆ ਹੈ।ਅੱਜ ਜਿਲੇ੍ਹ ਵਿੱਚ 18 ਤੋਂ 44 ਸਾਲ ਦੇ ਉਮਰ ਵਰਗ ਦੇ ਟੀਕਾਕਰਨ ਦੇ ਪਹਿਲੇ ਗੇੜ ਵਿੱਚ ਉਸਾਰੀ ਕਾਮਿਆ ਦੇ ਹੋ ਰਹੇ ਕੋਵਿਡ ਟੀਕਕਾਕਰਣ ਮੁਹਿੰਮ ਦੀ ਸ਼ੁਰੂਆਤ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਵੱਲੋ ਸਬ ਸਿਡਰੀ ਸਿਹਤ ਕੇਂਦਰ ਚਮਾਰੂ ਤੋਂ ਉਸਾਰੀ ਵਰਕਰਾਂ ਦੇ ਟੀਕਾ ਲਗਵਾ ਕੇ ਕਰਵਾਈ ਗਈ।

ਸਿਹਤ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਉਸਾਰੀ ਮਜ਼ਦੂਰਾਂ ਲਈ ਕੋਵਿਡ ਟੀਕਾਕਰਨ ਦੀ ਸ਼ੁਰੂਆਤ

ਸਿਹਤ ਤੇ ਪਰਵਾਰ ਭਲਾਈ ਮੰਤਰੀ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਮੁਫ਼ਤ ਕੋਰੋਨਾ ਟੀਕਾਕਰਨ ਮੁਹਿੰਮ ਤਹਿਤ ਅੱਜ ਫ਼ੇਜ਼ 7 ਵਿਚ ਪੈਂਦੇ ਸ਼ਹਿਰੀ ਮੁੱਢਲੇ ਸਿਹਤ ਕੇਂਦਰ (ਯੂ.ਪੀ.ਐਚ.ਸੀ.) ਤੋਂ ਉਸਾਰੀ ਮਜ਼ਦੂਰਾਂ ਲਈ ਟੀਕਾਕਰਨ ਦੀ ਸ਼ੁਰੂਆਤ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੁਆਰਾ 18 ਤੋਂ 44 ਸਾਲ ਤਕ ਦੀ ਉਮਰ ਦੇ ਰਜਿਸਟਰਡ ਉਸਾਰੀ ਮਜ਼ਦੂਰਾਂ ਦਾ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ।

ਪੰਜਾਬ ਨੇ ਗ਼ੈਰ -ਸਰਕਾਰੀ ਸੰਗਠਨਾਂ ਰਾਹੀਂ ਲੋੜਵੰਦਾਂ ਦੀ ਸਹਾਇਤਾ ਲਈ 10 ਕਰੋੜ ਰੁਪਏ ਅਲਾਟ ਕੀਤੇ: ਮੁੱਖ ਸਕੱਤਰ

ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2021-2022 ਦੌਰਾਨ ਗ਼ੈਰ- ਸਰਕਾਰੀ ਸੰਸਥਾਵਾਂ (ਐਨ.ਜੀ.ਓ.) ਦੀ ਸ਼ਮੂਲੀਅਤ ਰਾਹੀਂ  ਸਿਹਤ, ਸਿੱਖਿਆ, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ, ਸਮਾਜਿਕ ਨਿਆਂ, ਪਸ਼ੂ ਪਾਲਣ ਵਿਭਾਗਾਂ ਅਤੇ ਸੋਸਵਾ (ਐਨ.ਜੀ.ਓ.) ਨੂੰ ਸੂਬੇ ਵਿੱਚ ਲੋੜਵੰਦਾਂ ਦੀ ਸਹਾਇਤਾ ਲਈ 10 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਹੈ।

ਕਰੋਨਾ (coronavirus) ਤੋਂ ਬਚਾਅ ਲਈ ਕਰੋਨਾ ਵੈਕਸੀਨ (Vaccination) ਜ਼ਰੂਰੀ: ਬਲਬੀਰ ਸਿੱਧੂ

ਕੋਰੋਨਾ ਬਿਮਾਰੀ ਦੀ ਦੂਜੀ ਲਹਿਰ ਤੇ ਕਾਬੂ ਪਾਉਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਵਿਅਕਤੀ ਨੂੰ ਕਰੋਨਾ ਵੈਕਸੀਨ ਲਗਵਾ ਲੈਣੀ ਚਾਹੀਦੀ ਹੈ, ਜੋ ਕਿ ਬਿਲਕੁੱਲ ਸੁਰੱਖਿਅਤ ਹੈ। ਇਸ ਵੈਕਸੀਨ ਦਾ ਲਾਭ ਵੱਡੀ ਗਿਣਤੀ ਨਾਗਰਿਕ ਲੈ ਚੁੱਕੇ ਹਨ ਅਤੇ ਕਿਸੇ ਨੂੰ ਵੀ ਕੋਈ ਗੰਭੀਰ ਮਾੜਾ ਪ੍ਰਭਾਵ ਸਾਹਮਣੇ ਨਹੀਂ ਆਇਆ। ਇਹ ਗੱਲ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਆਪਣੇ ਭਰਾ ਅਤੇ ਮੋਹਾਲੀ ਨਗਰ ਨਿਗਮ ਦੇ ਮੇਅਰ ਅਜੀਤਪਾਲ ਸਿੰਘ ਸਿੱਧੂ ਨਾਲ ਵੈਸ਼ਨੂੰ ਮਾਤਾ ਮੰਦਿਰ, ਫੇਜ਼ 3 ਏ ਵਿਖੇ ਲਾਏ ਵਿਸ਼ੇਸ ਵੈਕਸੀਨੇਸ਼ਨ ਕੈਂਪ ਦਾ ਜਾਇਜ਼ਾ ਲੈਣ ਉਪਰੰਤ ਆਖੀ।

ਪਟਿਆਲਾ ਵਿਚ 1604 ਨੇ ਲਗਵਾਈ ਕੋਵਿਡ ਵੈਕਸੀਨ (Covid Vaccination)

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਅੱਜ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਵੀ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਪ੍ਰੀਕਿਰਿਆ ਜਾਰੀ ਰਹੀ ਅਤੇ ਅੱਜ ਜਿਲ੍ਹੇ ਵਿੱਚ ਕੁੱਲ 1604 ਨਾਗਰਿਕਾਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ। ਜਿਸ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 2,20,370 ਹੋ ਗਈ ਹੈ।ਉਹਨਾਂ ਕਿਹਾ ਕਿ ਵੈਕਸੀਨ ਦੀ ਕਮੀ ਨੁੰ ਦੇਖਦੇ ਹੋਏ ਕੱਲ ਮਿਤੀ 3 ਮਈ ਦਿਨ ਸੋਮਵਾਰ ਨੁੰ ਕੇਵਲ ਸਰਕਾਰੀ ਸਿਹਤ ਸੰਸਥਾਂ ਮਾਤਾ ਕੁਸ਼ਲਿਆ ਹਸਪਤਾਲ, ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ ਅਤੇ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿੱਚ ਹੀ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਜਾਣਗੇੇ।

ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਮੁੱਖ ਮੰਤਰੀ ਨੇ 18-45 ਉਮਰ ਗਰੁੱਪ ਦਾ ਟੀਕਾਕਰਨ ਮੁਲਤਵੀ ਕੀਤਾ

ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੇ ਟੀਕਾਕਰਨ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਜਿਹੜੀ ਪਹਿਲੀ ਮਈ ਨੂੰ ਸ਼ੁਰੂ ਹੋਣੀ ਸੀ। ਇਸ ਤੋਂ ਇਲਾਵਾ ਭਲਕੇ ਸ਼ਨਿਚਰਵਾਰ ਤੋਂ ਪ੍ਰਾਈਵੇਟ ਸਿਹਤ ਸੇਵਾਵਾਂ ਵਿਖੇ ਟੀਕਾਕਰਨ ਮੁਲਤਵੀ ਰਹੇਗਾ।
ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਵੈਕਸੀਨ ਉਪਲੱਬਧ ਨਾ ਹੋਣ ਕਾਰਨ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੀ ਟੀਕਾਕਰਨ ਮੁਹਿੰਮ ਆਪਣੇ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਸ਼ੁਰੂ ਨਹੀਂ ਕੀਤੀ ਜਾ ਸਕੇਗੀ।

ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਕੋਵਿਡ ਟੀਕਾਕਰਨ ਦਾ ਅੰਕੜਾ 2 ਲੱਖ ਤੋਂ ਪਾਰ

ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਕੋਵਿਡ ਟੀਕਾਕਰਨ ਦਾ ਅੰਕੜਾ ਅੱਜ 2 ਲੱਖ ਤੋਂ ਪਾਰ ਹੋ ਗਿਆ। ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸਿਹਤ ਵਿਭਾਗ ਦੇ ਡਾਕਟਰਾਂ, ਨਰਸਾਂ, ਵਰਕਰਾਂ, ਆਸ਼ਾ ਵਰਕਰਾਂ ਤੇ ਪੈਰਾਮੈਡੀਕਲ ਸਟਾਫ਼ ਦੇ ਸਾਂਝੇ ਯਤਨਾਂ ਅਤੇ ਲੋਕਾਂ ਦੇ ਸਹਿਯੋਗ ਸਦਕਾ ਅੱਜ ਤਕ ਜ਼ਿਲ੍ਹੇ ਵਿਚ 2,07,917 ਲੋਕਾਂ ਨੂੰ ਕੋਵਿਡ ਮਹਾਂਮਾਰੀ ਤੋਂ ਬਚਾਅ ਦਾ ਟੀਕਾ ਲਾਇਆ ਜਾ ਚੁੱਕਾ ਹੈ।