Friday, November 22, 2024
BREAKING NEWS
ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

CovidupdateofPunjab

ਪੰਜਾਬ ਵਿਚ ਕੋਰੋਨਾ ਕਾਰਨ 208 ਮੌਤਾਂ

ਪੰਜਾਬ ਵਿਚ ਬੀਤੇ ਚੌਵੀ ਘੰਟਿਆਂ ਦੌਰਾਨ ਕੋਰੋਨਾ ਕਾਰਨ 208 ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ। ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਕ ਪੰਜਾਬ ਵਿਚ ਪਿਛਲੇ 24 ਘੰਟਿਆਂ ਦੌਰਾਨ 6407 ਪਾਜ਼ੇਟਿਵ ਮਾਮਲੇ ਮਿਲੇ ਹਨ ਅਤੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਰਿਪੋਰਟ ਮੁਤਾਬਕ ਪਿਛਲੇ ਚੌਵੀ ਘੰਟਿਆਂ ਦੌਰਾਨ 7872 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਇਸ ਤੋਂ ਇਲਾਵਾ 5 ਮਰੀਜ਼ਾਂ ਨੂੰ ਆਈਸੀਯੂ ’ਤੇ ਰਖਿਆ ਗਿਆ ਹੈ ਅਤੇ 4 ਮਰੀਜ਼ ਵੈਂਟੀਲੇਟਰ ’ਤੇ ਹਨ।

ਪੰਜਾਬ ਵਿੱਚ ਕਰੋਨਾ ਕਾਰਨ 202 ਮੌਤਾਂ, 7038 ਨਵੇਂ ਮਾਮਲੇ ਸਾਹਮਣੇ ਆਏ

ਪੰਜਾਬ ਵਿੱਚ ਬੀਤੇ 24 ਘੰਟਿਆਂ ਦੌਰਾਨ 7038 ਕਰੋਨਾ ਪਾਜ਼ੇਟਿਵ ਮਾਮਲੇ ਪ੍ਰਾਪਤ ਹੋਏ ਹਨ ਅਤੇ 202 ਮਰੀਜ਼ਾਂ ਨੇ ਇਸ ਨਾਮੁਰਾਦ ਬੀਮਾਰੀ ਕਾਰਨ ਦਮ ਤੋੜ ਦਿੱਤਾ। ਇਸ ਤੋਂ ਇਲਾਵਾ 9059 ਦੇ ਕਰੀਬ ਮਰੀਜ਼ ਸਿਹਤਯਾਬ ਹੋਏ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਆਈ.ਸੀ.ਯੂ. ਵਿੱਚ ਦਾਖ਼ਲ ਮਰੀਜ਼ਾਂ ਦੀ ਗਿਣਤੀ 7 ਅਤੇ 10 ਮਰੀਜ਼ ਵੈਂਟੀਲੇਟਰ ’ਤੇ ਹਨ। ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਲੁਧਿਆਣਾ ਵਿਚ 942, ਜਲੰਧਰ ਵਿਚ 673, ਐਸ.ਏ.ਐਸ. ਨਗਰ ਵਿਚ 542, ਪਟਿਆਲਾ ਵਿੱਚ 367, ਅੰਮਿ੍ਰਤਸਰ

ਪੰਜਾਬ ’ਚ ਕੋਰੋਨਾਵਾਇਰਸ ਕਾਰਨ 217 ਮੌਤਾਂ

ਪੰਜਾਬ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਦੇ 6867 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਜਦਕਿ 217 ਦੇ ਕਰੀਬ ਮਰੀਜ਼ਾਂ ਨੇ ਦਮ ਤੋੜਿਆ ਹੈ। ਦੂਜੇ ਪਾਸੇ 8125 ਦੇ ਕਰੀਬ ਮਰੀਜ਼ ਸਿਹਤਯਾਬ ਹੋਏ ਹਨ। ਇਸ ਤੋਂ ਇਲਾਵਾ ਆਈ.ਸੀ.ਯੂ. ਵਿੱਚ ਦਾਖ਼ਲ ਮਰੀਜ਼ਾਂ ਦੀ ਗਿਣਤੀ 4 ਦੇ ਕਰੀਬ ਹੈ ਅਤੇ 7 ਮਰੀਜ਼ਾਂ ਨੂੰ ਵੈਂਟੀਲੇਟਰ ’ਤੇ ਰਖਿਆ ਗਿਆ ਹੈ। 

ਪੰਜਾਬ ਵਿਚ ਕਰੋਨਾ ਕਾਰਨ 180 ਮੌਤਾਂ, 8068 ਨਵੇਂ ਮਾਮਲੇ ਸਾਹਮਣੇ ਆਏ

ਪੰਜਾਬ ਵਿਚ ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਦੇ 8068 ਮਾਮਲੇ ਸਾਹਮਣੇ ਆਏ ਹਨ ਅਤੇ ਕੁੱਲ 180 ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਤੋਂ ਇਲਾਵਾ ਚੰਗੀ ਖ਼ਬਰ ਇਹ ਪ੍ਰਾਪਤ ਹੋਈ ਹੈ ਕਿ 8446 ਦੇ ਕਰੀਬ ਸਿਹਤਯਾਬ ਹੋਏ ਹਨ। ਪੰਜਾਬ ਵਿਚ ਕਰੋਨਾ ਕਾਰਨ ਆਈ.ਸੀ.ਯੂ. ’ਤੇ ਕੁੱਲ 36 ਮਰੀਜ਼ ਹਨ ਜਿਨ੍ਹਾਂ ਵਿਚ ਅੰਿਮਤਸਰ ਤੋਂ 21, ਫ਼ਰੀਦਕੋਟ ਤੋਂ 13 ਅਤੇ ਲੁਧਿਆਣਾ ਤੋਂ 2 ਮਰੀਜ਼ ਹਨ। ਲੁਧਿਆਣਾ ਤੋਂ 1 ਮਰੀਜ਼ ਨੂੰ ਵੈਂਟੀਲੈਟਰ ’ਤੇ ਰਖਿਆ ਗਿਆ ਹੈ।

ਅੱਜ ਪੰਜਾਬ 'ਚ ਕੋਰੋਨਾ ਨਾਲ 197 ਮੌਤਾਂ ਤੇ 8347 ਕੇਸ ਆਏ ਸਾਹਮਣੇ

ਚੰਡੀਗੜ੍ਹ: ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਨਾਲ 197 ਲੋਕਾਂ ਦੀ ਮੌਤ ਹੋ ਗਈ ਅਤੇ 8,347 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 324 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 9,736 ਮਰੀਜ਼ਾਂ ਨੂੰ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ ਜਿਨ੍ਹਾਂ ਨੂੰ ਸਾਹ ਲੈਣ ਵਿੱ