Friday, November 22, 2024

DC Mohali

ਮੈਸ: ਡੀ.ਸੀ. ਓਵਰਸਿਸ ਅਤੇ ਜੇ.ਐਮ. ਇੰਟਰਪਰਾਇਸਿਜ਼ ਫਰਮਾਂ ਦੇ ਲਾਇਸੈਸ 90 ਦਿਨਾਂ ਲਈ ਮੁਅੱਤਲ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਮਨਿੰਦਰ ਕੌਰ ਬਰਾੜ ਪੀ.ਸੀ.ਐਸ ਵੱਲੋ ਮੈਸਰਜ਼ ਮੈਸ:ਡੀ.ਸੀ. ਓਵਰਸਿਸ ਐਸ.ਸੀ.ਓ. ਨੰਬਰ 36 ,ਦੂਜੀ ਮੰਜਿਲ, ਸੈਕਟਰ 71 ਮੋਹਾਲੀ ਅਤੇ ਜੇ.ਐਮ. ਇੰਟਰਪਰਾਇਸਿਜ਼ ਐਸ.ਸੀ.ਐਫ. ਨੰਬਰ 26 ਦੂਜੀ ਮੰਜਿਲ ਫੇਜ਼ 6 ਮੋਹਾਲੀ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ਅਧੀਨ ਕੰਮਾਂ ਦਾ ਲਿਆ ਜਾਇਜ਼ਾ

ਕੇਂਦਰ ਸਰਕਾਰ ਦੁਆਰਾ ਗਠਿਤ ਟੀਮ ਦੇ ਮੈਂਬਰ ਸ੍ਰੀ ਰਵੀ ਗੁਪਤਾ ਡਾਇਰੈਕਟਰ ਮਨਿਸਟਰੀ ਆਫ ਸਟੈਟਿਕਸ ਪ੍ਰੋਗਰਾਮ ਐਂਡ ਇੰਪਲੀਮੈਂਟਸ਼ਨ ਭਾਰਤ ਸਰਕਾਰ ਨਵੀਂ ਦਿੱਲੀ ਅਤੇ ਸ੍ਰੀ ਕੁਲਦੀਪ ਮਲਿਕ ਮੈਂਟਰਲ ਵਾਟਰ ਐਂਡ ਪਾਵਰ ਰਿਸਰਚ ਸਟੇਸ਼ਨ ਪੂਨੇ ਵੱਲੋਂ ਅੱਜ ਭਾਰਤ ਸਰਕਾਰ ਦੁਆਰਾ ਚਲਾਈ ਗਈ ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ਅਧੀਨ ਜਿਲ੍ਹੇ ਅੰਦਰ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ ।

ਵੱਧ ਤੋਂ ਵੱਧ ਲੋੜਵੰਦ ਅਤੇ ਸਹਿਯੋਗ ਦੇਣ ਵਾਲੇ ਵਿਅਕਤੀਆਂ ਨੂੰ ਜੋੜਨ ਲਈ ਕੀਤਾ ਜਾਵੇ ਪ੍ਰੇਰਿਤ : ਡਿਪਟੀ ਕਮਿਸ਼ਨਰ

ਸ੍ਰੀ ਅਮਿਤ ਤਲਵਾੜ, ਆਈ.ਏ.ਐਸ. ਡਿਪਟੀ ਕਮਿਸ਼ਨਰ—ਕਮ—ਪ੍ਰਧਾਨ, ਰੈਡ ਕਰਾਸ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਹੇਠ ਜਿਲਾ ਰੈਡ ਕਰਾਸ ਸ਼ਾਖਾ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਰੈਡ ਕਰਾਸ ਦੀਆਂ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਹੋਰ ਗਤੀਵਿਧੀਆਂ ਵਧਾਉਣ ਸਬੰਧੀ ਵਿਚਾਰ ਕੀਤਾ ਗਿਆ। 

ਬਕਾਇਆ ਕੇਸਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅੱਜ ਸਵੇਰੇ 9 ਵਜੇ ਤੋਂ ਸ਼ਾਮ ਤੱਕ ਚਲੀਆਂ ਮਹੀਨਾਵਾਰ ਮੀਟਿੰਗਾਂ ਦੌਰਾਨ ਵੱਖ ਵੱਖ ਵਿਭਾਗਾਂ ਦੇ ਚਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ  ਲੰਬਿਤ ਪਏ ਮਾਮਲਿਆਂ ਨੂੰ ਮਿੱਥੇ ਸਮੇਂ ਵਿੱਚ ਨੇਪਰੇ ਚਾੜਿਆ ਜਾਵੇ।

 

 

ਹਰ ਘਰ ਦਸਤਕ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵਲੋਂ ਪਿੰਡ ਘੜੂੰਆਂ ਦਾ ਦੌਰਾ

ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਭਾਰਤ ਸਮੇਤ ਕੁਝ ਦੇਸ਼ਾਂ ਵਿਚ ਕੋਵਿਡ-19 ਦੇ ਨਵੇਂ ਸਰੂਪ ‘ਓਮੀਕਰੌਨ’ ਦੇ ਉਭਾਰ ਦੇ ਸਨਮੁਖ ਲੋਕਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਕੋਵਿਡ-19 ਦੀ ਤੀਜੀ ਸੰਭਾਵੀ ਲਹਿਰ ਤੋਂ ਘਬਰਾਉਣ ਦੀ ਨਹੀਂ ਸਗੋਂ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਤੀਜੀ ਸੰਭਾਵੀ ਲਹਿਰ ਤੋਂ ਬਚਾਅ ਲਈ ਤਿੰਨ ਬੁਨਿਆਦੀ ਨਿਯਮਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ ਜਿਵੇਂ ਮਾਸਕ ਆਦਿ ਨਾਲ ਮੂੰਹ ਢੱਕ ਕੇ ਰਖਣਾ, ਇਕ ਦੂਜੇ ਤੋਂ ਦੂਰੀ ਬਣਾ ਕੇ ਰਖਣਾ ਅਤੇ ਵਾਰ-ਵਾਰ ਹੱਥ ਧੋਣਾl 

ਰੋਜ਼ਗਾਰ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇਗਾ 7 ਦਸੰਬਰ ਨੂੰ ਸਵੈ ਰੁਜ਼ਗਾਰ ਕੈਂਪ

ਪੰਜਾਬ ਸਰਕਾਰ ਦੇ ਘਰ- ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨ ਪ੍ਰਾਰਥੀਆਂ ਨੂੰ ਰੋਜਗਾਰ ਮੁਹੱਇਆ ਕਰਵਾਉਣ ਲਈ 7 ਦਸੰਬਰ 2021 ਨੂੰ ਸਵੈ ਰੋਜਗਾਰ ਕੈਂਪ ਰੋਜ਼ਗਾਰ ਦਫ਼ਤਰ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ, ਐਸ.ਏ.ਐਸ ਨਗਰ ਜੀ ਵਲੋਂ ਅੱਜ ਮਿਤੀ 03/12/2021 ਨੂੰ ਗਵਰਨਿੰਗ ਕਾਉਂਸਲ ਦੀ ਮੀਟਿੰਗ ਦੋਰਾਨ ਏ.ਡੀ.ਸੀ (ਵਿ) ਜੀ ਦੀ ਮੌਜੂਦਗੀ ਵਿੱਚ ਮੈਗਾ ਜਾਬ ਫੇਅਰ ਅਤੇ ਸਵੈ ਰੋਜਗਾਰ ਮੇਲਿਆਂ ਬਾਰੇ ਰਿਵਿਊ ਲਿਆ ਗਿਆ।

ਚੋਣ ਕਮਿਸ਼ਨ ਦੇ ਡਾਇਰੈਕਟਰ ਨੇ ਈਵੀਐਮ ਅਤੇ ਵੀਵੀਪੈਟਸ ਦੇ ਫਸਟ ਲੈਵਲ ਚੈਕਿੰਗ ਦਾ ਕੀਤਾ ਨਿਰੀਖਣ

ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਕ (ਈਵੀਐਮ) ਐਸ ਸੁੰਦਰ ਰਾਜਨ ਦੀ ਅਗਵਾਈ ਵਿੱਚ ਚੋਣ ਕਮਿਸ਼ਨ ਦੀ ਟੀਮ ਨੇ ਈਵੀਐਮ ਵੇਅਰਹਾਊਸ, ਉਦਯੋਗਿਕ ਖੇਤਰ ਫ਼ੇਜ਼-7 ਵਿਖੇ ਇਲੈਕਟ੍ਰੌਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫੀਏਬਲ ਪੇਪਰ ਆਡਿਟ ਟਰੇਲ (ਵੀਵੀਪੈਟਸ) ਦੀ ਫਸਟ ਲੈਵਲ ਚੈਕਿੰਗ ਦਾ ਨਿਰੀਖਣ ਕੀਤਾ।

ਐਸ.ਏ.ਐਸ. ਨਗਰ ਵਿਚ ਕਰੋਨਾ (Covid-19) ਦੇ 697 ਨਵੇਂ ਮਾਮਲੇ ਸਾਹਮਣੇ ਆਏ

ਜ਼ਿਲ੍ਹੇ ਵਿਚ ਕਰੋਨਾ ਦੇ 697 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 527 ਦੇ ਕਰੀਬ ਮਰੀਜ਼ਾਂ ਨੇ ਕਰੋਨਾ ਤੋਂ ਜਿੱਤ ਪ੍ਰਾਪਤ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ 19 ਦੇ 527 ਮਰੀਜ਼ ਸਿਹਤਯਾਬ ਹੋਏ ਹਨ ਅਤੇ 697 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 5 ਮਰੀਜਾਂ ਦੀ ਮੌਤ ਹੋਈ । 

Corona Update : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 890 ਨਵੇਂ ਮਾਮਲੇ ਸਾਹਮਣੇ ਆਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ 860 ਨਵੇਂ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਦਕਿ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 472 ਦੇ ਕਰੀਬ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ ਕਰੋਨਾ ਦੀ ਲਾਗ ਕਾਰਨ ਇਕ ਵਿਅਕਤੀ ਨੇ ਆਪਣੀ ਜਾਨ ਵੀ ਗਵਾ ਲਈ ਹੈ। ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕਰੋਨਾ ਦੇ ਕੁੱਲ 33844 ਪਾਜ਼ੇਟਿਵ ਮਾਮਲੇ ਹਨ ਜਿਨ੍ਹਾਂ ਵਿਚੋਂ 28132 ਦੇ ਕਰੀਬ ਮਰੀਜ਼ ਠੀਕ ਹੋ ਚੁੱਕੇ ਹਨ ਅਤੇ 5225 ਦੇ ਕਰੀਬ ਐਕਟਿਵ ਕੇਸ ਹਨ ਜਦਕਿ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 487 ਦੇ ਕਰੀਬ ਹੈ।

ਜਿ਼ਲ੍ਹਾ ਮੁਹਾਲੀ ਵਿਖੇ 7ਵਾਂ ਰੋਜ਼ਗਾਰ ਮੇਲਾ 22 ਅਪਰੈਲ ਤੋਂ: ਡਿਪਟੀ ਕਮਿਸ਼ਨਰ ਗਰੀਸ਼ ਦਿਆਲਨ

ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ‘ਘਰ-ਘਰ ਰੋਜ਼ਗਾਰ’ ਸਕੀਮ ਤਹਿਤ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜਿ਼ਲ੍ਹਾ ਐਸ. ਏ. ਐਸ. ਨਗਰ (ਮੋਹਾਲੀ) ਵਿਖੇ 7ਵਾਂ ਮੈਗਾ ਰੋਜ਼ਗਾਰ ਮੇਲਾ 22 ਅਪਰੈਲ, 2021 ਤੋਂ ਆਰੰਭ ਹੋ ਰਿਹਾ ਹੈ।ਇਹ ਮੇਲਾ 30 ਅਪਰੈਲ, 2021 ਤੱਕ ਲਗਾਇਆ ਜਾਵੇਗਾ।

ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਬਾਰੇ ਕੀਤਾ ਜਾਗਰੂਕ

ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਖੇਤੀਬਾੜੀ ਅਫਸਰ ਡਾ ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਹੇਠ ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪਿੰਡ ਕਾਦੀਮਾਜਰਾ ਵਿਖੇ ਕਿਸਾਨ ਤੇ ਕੰਬਾਈਨ ਮਾਲਕ ਗੁਰਦਰਸ਼ਨ ਸਿੰਘ