Friday, November 22, 2024

DCMalerkotla

ਮਾਲੇਰਕੋਟਲਾ : ਆਜ਼ਾਦੀ ਦਿਹਾੜੇ ਮੌਕੇ ਜੂਨੀਅਰ ਸਹਾਇਕ ਮਨਪ੍ਰੀਤ ਸਿੰਘ ਸਨਮਾਨਤ

 ਲੋਕ ਸਭਾ ਚੋਣਾਂ 2024 ਦੌਰਾਨ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਲਈ ਸ੍ਰੀ ਮਨਪ੍ਰੀਤ ਸਿੰਘ, ਜੂਨੀਅਰ ਸਹਾਇਕ, ਡੀ. ਸੀ. ਦਫਤਰ, ਮਲੇਰਕੋਟਲਾ ਨੂੰ 15 ਅਗਸਤ, 2024 ਮੌਕੇ ਵਿਸ਼ੇਸ਼ ਸਨਮਾਨ ਨਾਲ ਸਨਮਾਨਤ ਕਰਦੇ ਹੋਏ ਹਲਕਾ ਵਿਧਾਇਕ, ਮਲੇਰਕੋਟਲਾ ਸ੍ਰੀ ਜਮੀਲ- ਉਰ - ਰਹਿਮਾਨ, ਡਿਪਟੀ ਕਮਿਸ਼ਨਰ, ਮਲੇਰਕੋਟਲਾ ਡਾ. ਪੱਲਵੀ, ਆਈ. ਏ. ਐਸ., ਸ੍ਰੀ ਗਗਨਦੀਪ ਸਿੰਘ, ਐਸ. ਐਸ. ਪੀ. ਮਲੇਰਕੋਟਲਾ, ਸ੍ਰੀ ਰਾਜਪਾਲ ਸਿੰਘ, ਪੀ . ਸੀ. ਐਸ., ਵਧੀਕ ਡਿਪਟੀ ਕਮਿਸ਼ਨਰ ਮਲੇਰਕੋਟਲਾ ਅਤੇ ਹੋਰ।

ਡਿਪਟੀ ਕਮਿਸ਼ਨਰ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਆਰੰਭੇ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ

ਆਪ ਦੀ ਸਰਕਾਰ ਆਪ ਦੇ ਦੁਆਰ’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ ’ਤੇ 45 ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਸਮਸਿਆਵਾਂ/ਮੁਸਕਿਲਾਂ ਦਾ ਮੌਕੇ ਤੇ ਹੱਲ ਕਰਨ ਲਈ ਪਹਿਲੇ ਦਿਨ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਜ਼ਿਲ੍ਹੇ ਦੀਆਂ ਤਿੰਨੇ ਸਬ ਡਵੀਜਨਾਂ ਵਿੱਚ 12 ਵਿਸ਼ੇਸ ਕੈਂਪਾ ਦਾ ਆਯੋਜਨ ਕੀਤਾ ਗਿਆ ।

'ਪੰਜਾਬ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਅਵਾਮ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ 'ਤੇ (ਪਿੰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 ਫਰਵਰੀ, 2024 ਤੋਂ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਅਧੀਨ ਆਉਂਦੇ ਪਿੰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾਣਗੇ ।

ਪਿੰਡ ਆਦਮਪਾਲ ਰੋਡ ਨੇੜਿਓਂ ਹੱਡਾਰੋੜੀ ਚੁਕਣ ਅਤੇ ਡਰੇਨ ਪੁਲ ’ਤੇ ਰੇਲਿੰਗ ਲਗਾਉਣ ਲਈ ਡੀਸੀ ਨੂੰ ਮੰਗ ਪੱਤਰ ਸੌਂਪਿਆ

ਸਮੂਹ ਕਿਰਤੀ ਕਿਸਾਨ ਯੂਨੀਅਨ ਤਹਿਸੀਲ ਵਾ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਪਿੰਡ ਆਦਮਪਾਲ ਦੀ ਪੰਚਾਇਤ ਦੇ ਨਾਲ ਇਕ ਦਰਜਨ ਦੇ ਕਰੀਬ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਇੱਕ ਮਤਾ ਪਾ ਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਮੰਗ ਪੱਤਰ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਪ੍ਰੇਰਿਆ

ਨਵੰਬਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਪਰਾਲੀ ਸਾੜਨ ਨੂੰ ਤੁਰੰਤ ਰੋਕਣ ਲਈ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਐਸ ਐਸ ਪੀ ਸ੍ਰੀ ਗੁਰਸ਼ਰਨਦੀਪ ਸਿੰਘ ਗਰੇਵਾਲ ਵੱਲੋਂ ਮਾਲੇਰਕੋਟਲਾ ਸਬ ਡਵੀਜ਼ਨ ਅਧੀਨ ਪੈਦੇ ਸਰਕਲ ਸੰਦੌੜ ਦੇ ਪਿੰਡ ਹੱਥਨ,ਬੁਰਜ,ਸੱਦੋਪੁਰ,ਮੁਬਾਰਕਪੁਰ ਚੁੰਘਾ ਆਦਿ ਸਮੇਤ ਹੋਰ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਆ।

ਗਰੀਨ ਪਟਾਕੇ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਮੈਜਿਸਟ੍ਰੇਟ ਡਾ ਪੱਲਵੀ ਨੇ ਵੱਖ-ਵੱਖ ਤਿਉਹਾਰਾਂ ਮੌਕੇ ਲੋਕਾਂ ਵੱਲੋਂ ਪਟਾਕੇ ਚਲਾਏ ਜਾਣ ਦੇ ਮੱਦੇਨਜ਼ਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਐਕਸਪਲੋਸਿਵਜ ਰੂਲਜ਼-2008 ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਹਿਤ ਆਦੇਸ਼ ਜਾਰੀ ਕੀਤੇ ਹਨ।