Friday, November 22, 2024

DCMohali

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਅੱਜ ਨੋਡਲ ਅਫ਼ਸਰਾਂ ਨਾਲ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। 

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਆਦੇਸ਼

ਜ਼ਿਲ੍ਹਾ ਮੈਜਿਸਟ੍ਰੇਟ ਕਮ ਜ਼ਿਲ੍ਹਾ ਚੋਣ ਅਫ਼ਸਰ,ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਆਸ਼ਿਕਾ ਜੈਨ ਨੇ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹੇ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ ਤਾਂ ਜੋ ਲੋਕ ਸਭਾ ਚੋਣ-2024 ਦੌਰਾਨ ਜ਼ਿਲ੍ਹੇ ’ਚ ਤਾਇਨਾਤ ਚੈਕਿੰਗ ਟੀਮਾਂ ਵੱਲੋਂ ਜ਼ਬਤ ਕੀਤੀ ਜਾਣ ਵਾਲੀ ਨਗ਼ਦੀ ਨੂੰ ਤੁਰੰਤ ਖ਼ਜ਼ਾਨੇ ’ਚ ਜਮ੍ਹਾਂ ਕਰਵਾਇਆ ਜਾ ਸਕੇ।

ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਸਖਤੀ ਨਾਲ ਯਕੀਨੀ ਬਣਾਉਣ ਅਧਿਕਾਰੀ: ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਤੇ ਪਟਿਆਲਾ ਅਧੀਨ ਆਉਂਦੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਸਖਤੀ ਨਾਲ ਕਰਨ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ।

ਮੋਹਾਲੀ ਦੇ ਸੀਪੀ67 ਮਾਲ ਵਿੱਚ ਵੁਮਨ ਆਫ ਇੰਸਪਿਰੇਸ਼ਨ ਸਮਾਰੋਹ ਕਰਵਾਇਆ

ਮੋਹਾਲੀ ਵਿੱਚ ਸਥਿਤ ਸੀਪੀ67 ਮਾਲ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ ’ਤੇ ਵੁਮਨ ਆਫ ਇੰਸਪਿਰੇਸ਼ਨ ਨਾਂ ਦੇ ਇੱਕ ਸਮਾਰੋਹ ਦਾ ਸਫਲ ਆਯੋਜਨ ਕੀਤਾ। 

ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇਅ 'ਤੇ ਬਲੈਕ ਸਪਾਟਸ ਠੀਕ ਕੀਤੇ ਜਾਣ ਦੇ ਨਿਰਦੇਸ਼

ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਦੀ ਯਾਦ ਵਿੱਚ ਮੌਨ ਰੱਖਿਆ

ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ ਮੌਕੇ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਡੀ ਏ ਸੀ ਮੋਹਾਲੀ ਵਿਖੇ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਸੈਕਟਰ 88 ਵਿਖੇ 16 ਫ਼ਰਵਰੀ ਤੋਂ 25 ਫ਼ਰਵਰੀ, 2024 ਤੱਕ ਲਗਾਇਆ ਜਾਵੇਗਾ 'ਖੇਤਰੀ ਸਰਸ ਮੇਲਾ'

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇਸ਼ ਅਤੇ ਵਿਦੇਸ਼ਾਂ ਵਿੱਚ ਬੇਹੱਦ ਪ੍ਰਸਿੱਧੀ ਖੱਟਣ ਵਾਲੇ 'ਖੇਤਰੀ ਸਰਸ ਮੇਲਾ' ਦੀ ਪਹਿਲੀ ਵਾਰ ਮੋਹਾਲੀ ਵਿਖੇ ਮੇਜ਼ਬਾਨੀ ਕਰੇਗਾ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਦੇਸ਼ ਦੇ ਵੱਡੇ-ਵੱਡੇ ਸ਼ਹਿਰਾਂ ਵਿੱਚ ਲੱਗਣ ਵਾਲੇ ਇਸ ਮੇਲੇ ਦੀ ਮੇਜ਼ਬਾਨੀ ਕਰਨ ਦਾ ਸਾਡੇ ਜ਼ਿਲ੍ਹੇ ਨੂੰ ਪਹਿਲੀ ਵਾਰ ਅਵਸਰ ਪ੍ਰਾਪਤ ਹੋਇਆ ਹੈ।

ਬੋਰਡ ਪ੍ਰੀਖਿਆਵਾਂ : ਮੋਹਾਲੀ ਸਕਾਲਰਜ਼ ਅਸੈਸਮੇਂਟ ਟੈਸਟ ਸੀਰੀਜ਼ ਦੀ ਸ਼ੁਰੂਆਤ 8 ਜਨਵਰੀ ਤੋਂ

ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਲਗਾਤਾਰਤਾ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੇ ਮੈਰੀਟੋਰੀਅਸ ਬੱਚਿਆਂ ਲਈ ਮੋਹਾਲੀ ਸਕਾਲਰਜ਼ ਅਸੈਸਮੇਂਟ ਟੈਸਟ ਸੀਰੀਜ਼ ਦੀ ਸ਼ੁਰੂਆਤ 8 ਜਨਵਰੀ ਤੋਂ ਕੀਤੀ ਜਾ ਰਹੀ ਹੈ।

ਐਸ ਏ ਐਸ ਨਗਰ ਵਿੱਚ ਨੌਜਵਾਨ ਵੋਟਰਾਂ ਨੂੰ ਰਜਿਸਟਰ ਕਰਨ ਲਈ ਵਿਸ਼ੇਸ਼ ਕੈਂਪ ਸ਼ੁਰੂ

18-19 ਸਾਲ ਦੇ ਵੋਟਰਾਂ ਦੀ ਵਧ ਤੋਂ ਵਧ ਰਜਿਸਟ੍ਰੇਸ਼ਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੇ ਗਏ ਵਿਸ਼ੇਸ਼ ਕੈਂਪਾਂ ਦੀ ਮੁਹਿੰਮ ਦੇ ਤਹਿਤ ਅੱਜ ਪਹਿਲਾ ਕੈਂਪ ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਲਗਾਇਆ ਗਿਆ, ਜਿੱਥੇ 400 ਦੇ ਕਰੀਬ ਵਿਦਿਆਰਥੀਆਂ ਨੇ ਵੋਟਰ ਹੈਲਪਲਾਈਨ ਮੋਬਾਈਲ ਐਪ ਅਤੇ ਆਨਲਾਈਨ ਪੋਰਟਲ (ਨੈਸ਼ਨਲ ਵੋਟਰ ਸਰਵਿਸ ਪੋਰਟਲ) ’ਤੇ ਆਪਣੀ ਹੀ ਸਫਲਤਾਪੂਰਵਕ ਰਜਿਸਟ੍ਰੇਸ਼ਨ ਕਰਵਾਈ।

ਜ਼ੀਰਕਪੁਰ ਵਿਖੇ ਬਣਨ ਵਾਲੇ ਦੋ ਫਲਾਈਓਵਰਾਂ ਵਿੱਚੋਂ ਇੱਕ ਆਉਂਦੀ ਜਨਵਰੀ ਤੱਕ ਚਾਲੂ ਹੋ ਜਾਵੇਗਾ

ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਜ਼ੀਰਕਪੁਰ ਵਿਖੇ ਬਣਨ ਵਾਲੇ ਦੋ ਫਲਾਈਓਵਰ ਵਿੱਚੋਂ ਇੱਕ ਫਲਾਈਓਵਰ ਆਉਂਦੀ ਜਨਵਰੀ ਤੱਕ ਚਾਲੂ ਕਰ ਦਿੱਤਾ ਜਾਵੇਗਾ। 

ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ 'ਤੇ ਦਿੱਤੀ ਖੇਤੀ ਮਸ਼ੀਨਰੀ ਦੀ ਪੜਤਾਲ 8 ਦਸੰਬਰ ਨੂੰ

ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ. ਨਗਰ ਨੇ ਦੱਸਿਆ ਕਿ ਖੇਤੀਬਾੜੀ ਮਸ਼ੀਨਾਂ ਦੀ ਭੌਤਿਕੀ ਪੜਤਾਲ ਜੋ ਮਿਤੀ 01.12.2023, ਦਿਨ ਸ਼ੁੱਕਰਵਾਰ ਬਲਾਕ ਪੱਧਰ 'ਤੇ ਸਵੇਰੇ 10:00 ਵਜੇ ਬਲਾਕ ਖਰੜ ਦੇ ਪਿੰਡ ਚੱਪੜ ਚਿੜੀ ਨੇੜੇ ਫ਼ਤਹਿ ਬੁਰਜ ਗਰਾਊਂਡ, ਬਲਾਕ ਮਾਜਰੀ ਦੇ ਪਿੰਡ ਕਾਦੀ ਮਾਜਰਾ ਨੇੜੇ ਬਾਬੇ ਦਾ ਢਾਬਾ ਅਤੇ ਬਲਾਕ ਡੇਰਾਬਸੀ ਦੇ ਪਿੰਡ ਦੱਪਰ ਦੇ ਖੇਡ ਗਰਾਊਂਡ ਵਿੱਚ ਰੱਖੀ ਗਈ ਸੀ, ਉਹ ਹੁਣ 8 ਦਸੰਬਰ ਨੂੰ ਕੀਤੀ ਜਾਵੇਗੀ।

ਡੀ ਸੀ ਮੋਹਾਲੀ ਨੇ ਆਪਣਾ ਜਨਮ ਦਿਨ ਅਨੋਖੇ ਢੰਗ ਨਾਲ ਮਨਾਇਆ

ਜਨਮ ਦਿਨ ਮੌਕੇ ਛੱਤਬੀੜ ਚਿੜੀਆਘਰ ਵਿੱਚ ਇੱਕ ਸਾਲ ਲਈ ਹਿਰਨ ਨੂੰ ਗੋਦ ਲਿਆ

ਏ.ਡੀ.ਸੀ ਵੱਲੋਂ ਮੈਸਰਜ਼ ਬੀਨ ਗੂਸ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ, ਫਰਮ ਦਾ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ ਵੱਲੋਂ ਮੈਸਰਜ਼ ਬੀਨ ਗੂਸ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ।

Action Against Dengue : ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਹਤ ਕਾਮਿਆਂ ਦੀਆਂ ਟੀਮਾਂ ਜਿਥੇ ਦੁਕਾਨਾਂ, ਕਾਰੋਬਾਰੀ ਅਦਾਰਿਆਂ, ਸਕੂਲਾਂ

ਪਿੰਡ ਸੁਹਾਲੀ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ

ਇੱਥੋਂ ਨੇੜਲੇ ਪਿੰਡ ਸੁਹਾਲੀ ਵਿਖੇ ਪਿੰਡ ਵਾਸੀਆਂ ਵੱਲੋਂ ਇਕੱਤਰ ਹੋ ਕੇ ਬੀਤੀ ਰਾਤ ਕਰਵਾਏ ਗਏ ਸ਼ੁਕਰਾਨਾ ਸਮਾਗਮ ਦੌਰਾਨ ਇਲਾਕੇ ਦੇ ਮੋਹਤਬਰਾਂ ਅਤੇ ਪਿੰਡ ਦੇ ਪਤਵੰਤਿਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਬੀਤੇ ਸਮੇਂ ਦੌਰਾਨ ਪਿੰਡ ਵਾਸੀਆਂ ਵੱਲੋਂ ਕੀਤੀ ਅਰਦਾਸ ਦਾ ਸ਼ੁਕਰਾਨਾ ਕੀਤਾ।

ਅੱਜ 299 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 713 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 57872 ਮਿਲੇ ਹਨ ਜਿਨ੍ਹਾਂ ਵਿੱਚੋਂ 44228 ਮਰੀਜ਼ ਠੀਕ ਹੋ ਗਏ ਅਤੇ 12922 ਕੇਸ ਐਕਟੀਵ ਹਨ । ਜਦਕਿ 722 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।  ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 299 ਮਰੀਜ਼ ਠੀਕ ਹੋਏ ਹਨ ਅਤੇ 713 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 7 ਮਰੀਜਾਂ ਦੀ ਮੌਤ ਹੋਈ । 

ਇਕ ਐਲ 3 ਤੋਂ ਦੂਸਰੇ ਐਲ 3 ਹਸਪਤਾਲ ਵਿਚ ਰੈਫਰ ਕਾਰਨ ਦੀਆਂ ਬੇਲੋੜੀਆਂ ਪ੍ਰਤੀਬੇਨਤੀਆਂ ਤੋਂ ਗੁਰੇਜ ਕੀਤਾ ਜਾਵੇ- ਡੀਸੀ, ਗਿਰੀਸ਼ ਦਿਆਲਨ

ਐਲ 3 ਸਹੂਲਤਾਂ ਦਰਮਿਆਨ ਰੈਫਰਲ ਨੂੰ ਸਖ਼ਤੀ ਨਾਲ ਵਰਜਿਆ ਜਾਵੇਗਾ ਜਦੋਂ ਤੱਕ ਕਿ ਇਲਾਜ਼ ਕਰਨ ਵਾਲੇ ਡਾਕਟਰ ਦੁਆਰਾ ਲਿਖਤੀ ਰੂਪ ਵਿਚ ਠੋਸ ਕਾਰਨ ਨਾ ਦਿੱਤਾ ਗਿਆ ਹੋਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਐਸ.ਏ.ਐੱਸ. ਸ੍ਰੀ ਗਿਰੀਸ਼ ਦਿਆਲਨ ਨੇ ਕੀਤਾ।

ਕੋਵਿਡ ਪਾਜ਼ੇਟਿਵ ਮਰੀਜ਼ ਆਰਵੀਆਰ ਕਾਲਾਂ ਨੂੰ ਸਪੈਮ ਵਜੋਂ ਨਾ ਦਰਸਾਉਣ : ਡੀ.ਸੀ.

ਐਸ.ਏ.ਐਸ.ਨਗਰ, 5 ਮਈ : ਕੋਵਿਡ ਪਾਜ਼ੇਟਿਵ ਮਾਮਲਿਆਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਆਟੋਮੈਟਿਕ ਆਈਵੀਆਰ ਕਾਲਾਂ ਰਾਹੀਂ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ