ਡਾ. ਹਰਜੋਤ ਕੌਰ ਨੇ ਕਿਹਾ ਕਿ ਡੇਂਗੂ ਅਤੇ ਚਿਕਨਗੁਨੀਆ ਦੇ ਲੱਛਣ ਦਿਖਾਈ ਦੇਣ ’ਤੇ ਮਰੀਜ਼ਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਕਈ ਡਾਕਟਰ ਅਤੇ ਹਸਪਤਾਲ ਉਨ੍ਹਾਂ ਦੇ ਪਲੇਟਲੇਟ ਸੈੱਲ ਠੀਕ ਹੋਣ ਦੇ ਬਾਵਜੂਦ ਵੀ ਮਰੀਜ਼ਾਂ ਨੂੰ ਦਾਖ਼ਲ ਕਰ ਲੈਦੇ ਹਨ, ਪਰ ਦਿਸ਼ਾ-ਨਿਰਦੇਸ਼ਾਂ ਅਨੁਸਾਰ 20 ਹਜ਼ਾਰ ਤੋਂ ਘੱਟ ਸੈਲ ਹੋਣ ’ਤੇ ਮਰੀਜ਼ ਦੀ ਹਾਲਤ ਗੰਭੀਰ ਹੋ ਜਾਂਦੀ ਹੈ, ਜਾਂ ਖੂਨ ਵਹਿਣ ਕਾਰਨ ਮਰੀਜ਼ ਨੂੰ ਦਾਖ਼ਲ ਕਰਵਾਉਣਾ ਪੈਂਦਾ ਹੈ, ਨਹੀਂ ਤਾਂ ਮਾਮੂਲੀ ਲੱਛਣਾਂ ਨਾਲ ਮਰੀਜ਼ ਨੂੰ ਦਵਾਈ ਨਾਲ ਹੀ ਰਾਹਤ ਮਿਲਦੀ ਹੈ। ਡਾ. ਹਰਜੋਤ ਕੌਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਵਿਭਾਗ ਦੀ ਟੀਮ ਜਿੱਥੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਉਨ੍ਹਾਂ ਦੇ ਬੁਖ਼ਾਰ ਦੀ ਜਾਂਚ ਕਰ ਰਹੀ ਹੈ, ਉੱਥੇ ਹੀ ਉਹ ਖੁਦ ਵੀ ਹਰ ਰੋਜ਼ ਫੀਲਡ ਵਿਚ ਜਾ ਕੇ ਰਿਪੋਰਟ ਲੈ ਰਹੇ ਹਨ।