ਵਿਰਾਸਤੀ ਸ਼ਹਿਰ ਪਟਿਆਲਾ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਨੂੰ 468 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਆਖਿਆ ਤਾਂ ਕਿ ਸ਼ਹਿਰ ਵਾਸੀਆਂ ਲਈ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ਼ਹਿਰ ਦੇ ਆਲੇ-ਦੁਆਲੇ ਦੀਆਂ ਕਾਲੋਨੀਆਂ ਨੂੰ ਵੀ ਇਸ ਸਕੀਮ ਦੇ ਦਾਇਰੇ ਹੇਠ ਲਿਆਉਣ ਲਈ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।