ਰੇਸ਼ਮੀ ਕੱਪੜੇ ਦੀ ਲਗਾਤਾਰ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਦੇ ਜੰਗਲਾਤ ਵਿਭਾਗ ਨੇ ਸਿਲਕ ਸਮਗਰ ਅਧੀਨ ਕੰਢੀ ਖੇਤਰਾਂ ਵਿਚ ਖਾਲੀ ਪਈ ਜੰਗਲੀ ਜ਼ਮੀਨ ਦੀ ਵਰਤੋਂ ਕਰਕੇ ਪੰਜਾਬ ਦੇ ਪਠਾਨਕੋਟ ਜ਼ਿਲੇ ਦੇ ਧਾਰ ਬਲਾਕ ਵਿਚ ਰੇਸ਼ਮ ਦਾ ਉਤਪਾਦਨ ਕਰਨ ਵਾਲੇ ਕਿਸਾਨਾਂ ਦੀ ਜੀਵਿਕਾ ਵਿੱਚ ਸੁਧਾਰ ਲਈ ਇਕ ਪ੍ਰਾਜੈਕਟ ਤਿਆਰ ਕੀਤਾ ਹੈ।
ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ 3.6 ਕਰੋੜ ਦਾ ਪ੍ਰਾਜੈਕਟ ਇਸ ਖੇਤਰ ਦੇ ਕਿਸਾਨਾਂ ਲਈ ਇਕ ਵਰਦਾਨ ਹੈ ਅਤੇ ਇਸ ਨਾਲ ਸੂਬੇ ਵਿੱਚ ਰੇਸ਼ਮ ਉਤਪਾਦਨ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।