ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਮਲਟੀਸਪੈਸ਼ਿਲਟੀ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਇਮਾਰਤ ਵਿਖੇ ਅੱਜ 6 ਡਾਇਲਸਿਸ ਮਸ਼ੀਨਾਂ ਚਾਲੂ ਕੀਤੀਆਂ ਗਈਆਂ। ਸਰਕਾਰੀ ਮੈਡੀਕਲ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ ਨੇ ਇਸ ਨਵੀਂ ਇਮਾਰਤ ਵਿਖੇ ਇਨ੍ਹਾਂ ਮਸ਼ੀਨਾਂ ਨੂੰ ਮਰੀਜਾਂ ਦੇ ਸਮਰਪਿਤ ਕਰਦਿਆਂ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿਖੇ ਕੁਲ 8 ਡਾਇਲਸਿਸ ਮਸ਼ੀਨਾਂ ਹਨ, ਪਰੰਤੂ ਜਗ੍ਹਾ ਦੀ ਘਾਟ ਕਰਕੇ ਕੇਵਲ 4 ਮਸ਼ੀਨਾਂ ਹੀ ਚਾਲੂ ਹਾਲਤ 'ਚ ਸਨ