ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਯੁਵਕ ਮੇਲੇ ਵਿੱਚ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇੱਕ ਅਜਿਹਾ ਸਮਾਜ ਸਿਰਜਣ ਦੀ ਅਪੀਲ ਕੀਤੀ ਜੋ ਔਰਤਾਂ ਦੇ ਮਾਣ-ਸਤਿਕਾਰ ਅਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਡਟ ਕੇ ਖੜ੍ਹੇ । ਉਨ੍ਹਾਂ ਨੇ ਇੱਕ ਸੁਰੱਖਿਅਤ ਅਤੇ ਮਾਣ-ਸਤਿਕਾਰ ਵਾਲੇ ਸਮਾਜ ਦੀ ਸਿਰਜਣਾ ਲਈ ਚੰਗੀ ਸ਼ਖਸੀਅਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਅਜੋਕੇ ਨੌਜਵਾਨ ਊਰਜਾ ਅਤੇ ਹੁਨਰ ਦਾ ਸੁਮੇਲ ਹਨ । ਨੌਜਵਾਨਾਂ ਨੂੰ ਆਪਣੀ ਊਰਜਾ ਦਾ ਇਸਤੇਮਾਲ ਆਪਣੇ ਸਫਲ ਭਵਿੱਖ ਦੇ ਲਈ ਕਰਨਾ ਚਾਹੀਦਾ ਹੈ । ਬੇਸ਼ੱਕ ਸਾਹਮਣੇ ਅਣਗਿਣਤ ਚੁਣੌਤੀਆਂ ਹੋਣ , ਪਰੰਤੂ ਜਰੂਰੀ ਹੈ ਇੱਕ ਠੋਸ ਯੋਜਨਾ ਬੰਦੀ ਰਾਹੀਂ ਉਨ੍ਹਾਂ ਨੂੰ ਸਵੀਕਾਰ ਕਰਕੇ ਸਫਲਤਾ ਪ੍ਰਾਪਤ ਕਰਨੀ।