ਡੇਂਗੂ ਬੁਖ਼ਾਰ ਤੋਂ ਬਚਾਅ ਲਈ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਸਰਵੇ ਦਾ ਕੰਮ ਲਗਾਤਾਰ ਜਾਰੀ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਜਿਥੇ ਜਾਂਚ ਦਾ ਕੰਮ ਕਰ ਰਹੀਆਂ ਹਨ,