Friday, November 22, 2024

Dug

ਮੋਹਾਲੀ ਜ਼ਿਲ੍ਹੇ ਵਿਚ ਲਗਾਏ ਗਏ 5000 ਪੌਦੇ

ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟਕਨਾਲੋਜੀ ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ, ਡਾ. ਗਿੰਨੀ ਦੁੱਗਲ ਅਤੇ ਡਿਪਟੀ ਡੀ ਈ ਓ ਅੰਗਰੇਜ਼ ਸਿੰਘ ਦੀ ਰਹਿਨੁਮਾਈ ਹੇਠ ਗਰੀਨ ਸਕੂਲ ਪ੍ਰੋਗਰਾਮ ਦੀ ਵਰਕਸ਼ਾਪ ਲਗਾਈ ਗਈ, ਜਿਸ ਵਿਚ ਕਿ ਜ਼ਿਲ੍ਹਾ ਸਿੱਖਿਆ ਅਫਸਰ ਦੁਆਰਾ ਹਰੇਕ ਅਧਿਆਪਕ ਤੂੰ 10-10 ਬੂਟੇ ਦਿੱਤੇ ਗਏ।

ਸ਼ਹਿਰ ’ਚ ਐਲ ਐਂਡ ਟੀ ਵੱਲੋਂ ਪੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਾਰੀ

ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀਆਂ ਸੀ ਸੜਕਾਂ

ਪਟਿਆਲਾ ਪੁਲਿਸ (Patiala Police) ਦੀ ਨਸ਼ਿਆਂ ਖ਼ਿਲਾਫ਼ (Against Drugs) ਸਮਾਜਿਕ ਲੜਾਈ ਨੂੰ ਮਿਲੀ ਵੱਡੀ ਸਫ਼ਲਤਾ

ਪਟਿਆਲਾ : ਨਸ਼ਿਆਂ ਵਿਰੁੱਧ ਪਟਿਆਲਾ ਪੁਲਿਸ (Patiala Police) ਦੀ ਸਮਾਜਿਕ ਲੜਾਈ ਦੀ ਨਿਵੇਕਲੀ ਪਹਿਲਕਦਮੀ ਨੂੰ ਵੱਡੀ ਸਫ਼ਲਤਾ ਮਿਲੀ ਹੈ। ਲੋਕਾਂ ਦੀ ਸ਼ਮੂਲੀਅਤ ਨਾਲ ਕੀਤੀ ਗਈ ਇਸ ਪਹਿਲਕਦਮੀ ਸਦਕਾ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਸ਼ਹਿਰਾਂ ਦੀਆਂ ਵਾਰਡਾਂ ਵਿਖੇ ਨਸ਼ਾ ਤਸਕਰਾਂ ਦੇ ਜਮਾਨਤੀ ਬਾਂਡ ਭਰਨ ਤੋਂ ਪਾਸਾ ਵੱਟਣ ਦੇ ਮਤੇ ਪਾਸ ਕੀਤੇ ਗਏ ਹਨ। ਜ਼ਿਲ੍ਹਾ ਪੁਲਿਸ ਵੱਲੋਂ ਦਿੱਤੇ ਗਏ ਸੱਦੇ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਹਰੇਕ ਪੰਚਾਇਤ ਅਤੇ ਵਾਰਡਾਂ 'ਚ ਨਸ਼ਿਆਂ ਦੀ ਬੁਰਾਈ ਖ਼ਿਲਾਫ਼ ਮਤੇ ਪਾਸ ਕਰਦਿਆਂ ਨਸ਼ਾ ਤਸਕਰਾਂ ਦੀ ਕਿਸੇ ਵੀ ਤਰ੍ਹਾਂ ਦੀ ਮਦਦ ਕਰਨ ਤੋਂ ਪਾਸਾ ਵੱਟਣ ਦਾ ਅਹਿਦ ਲਿਆ ਗਿਆ ਹੈ।