Thursday, November 21, 2024

Election2024

ਚੋਣਾਂ ਨਾਲ ਜੁੜੇ ਸਵਾਲਾਂ ਦੇ ਜਵਾਬਾਂ ਨਾਲ ਭਰਪੂਰ ਪੌਡਕਾਸਟ ਦਾ ਪੰਜਵਾਂ ਐਪੀਸੋਡ ਰਿਲੀਜ਼  

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਈ ਅਹਿਮ ਜਾਣਕਾਰੀਆਂ ਕੀਤੀਆਂ ਸਾਂਝਾ 

ਵਿਧਾਨ ਸਭਾ ਹਲਕੇ ਵਿੱਚ 502 ਬੈਲਟ ਯੂਨਿਟ, 251 ਕੰਟਰੋਲ ਯੂਨਿਟ ਅਤੇ 251 ਵੀਵੀਪੀਏਟੀ ਹੋਣਗੇ : SDM Dipankar Garg

ਸਪੋਰਟਸ ਕੰਪਲੈਕਸ, 78, ਮੁਹਾਲੀ ਦੇ ਸਟਰਾਂਗ ਰੂਮ ਵਿਖੇ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਦੀ ਤਿਆਰੀ ਦਾ ਜਾਇਜ਼ਾ 

ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾ

ਡਿਪਟੀ ਚੋਣ ਕਮਿਸ਼ਨਰ ਨੇ ਸਾਰੇ ਜ਼ਿਲ੍ਹਿਆਂ ਦੇ ਆਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ/ਸੀਨੀਅਰ ਪੁਲਿਸ ਕਪਤਾਨਾਂ ਨਾਲ ਕੀਤੀ ਮੀਟਿੰਗ

ਲੋਕ ਸਭਾ ਚੋਣਾਂ ਸਬੰਧੀ ਸਾਧੂਗੜ੍ਹ ਦੀ Coca Cola Factory ਵਿੱਚ ਕੀਤਾ ਗਿਆ ਜਾਗਰੂਕ

ਸਵੀਪ ਟੀਮ ਵੱਲੋਂ ਅੱਜ ਕੋਕਾ ਕੋਲਾ ਫੈਕਟਰੀ, ਨਬੀਪੁਰ (ਸਾਧੂਗੜ੍ਹ) ਵਿਖੇ ਵੱਖ-ਵੱਖ ਸਵੀਪ ਗਤੀਵਿਧੀਆਂ ਰਾਹੀਂ ਫੈਕਟਰੀ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਵੋਟਾਂ ਸਬੰਧੀ ਜਾਗਰੂਕਤ ਕੀਤਾ ਗਿਆ

ਸੋਸ਼ਲ ਮੀਡੀਆ 'ਤੇ ਭੜਕਾਊ ਬਿਆਨਬਾਜੀ ਤੇ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ

ਚੋਣ ਪ੍ਰਕ੍ਰਿਆ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ

ਚੋਣ ਡਿਊਟੀ ਕਰਨ ਵਾਲੀਆਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : Sibin C

ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ।

ਚੋਣਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਕਰਨ ਲਈ ਵਟਸਐਪ ਨੰਬਰ 70095-50957 ਜਾਰੀ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਕਿਸੇ ਵੀ ਸ਼ਿਕਾਇਤ ਦਾ ਨਿਪਟਾਰਾ ਤੁਰੰਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ : ਪਰੇ

ਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀ

ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਮੀਤ ਮੇਅਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ

ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ

ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਤੋਂ ਅਪਣਾ ਉਮੀਦਵਾਰ ਅੱਜ ਐਲਾਨ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 12 ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ ਪਰ ਖਡੂਰ ਸਾਹਿਬ ਲਈ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਸੀ। 

ਮਾਲੇਰਕੋਟਲਾ ’ਚ ਵਿਦਿਆਰਥੀਆਂ ਲਈ 'ਚੋਣ ਮਹਾਂ ਉਤਸਵ' ਕਰਵਾਇਆ

ਲੋਕਤੰਤਰ ਦੀ ਨੀਂਹ ਨੂੰ ਮਜਬੂਤ ਕਰਨ ਲਈ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ‘ਚੋਣਾਂ’ ਨਾਲ  ਨੌਜਵਾਨਾਂ ਨੂੰ  ਜੋੜਿਆ ਜਾਣਾ ਬਹੁਤ ਅਹਿਮ ਹੈ , ਇਸ ਲਈ ਲੋਕਤੰਤਰ ਦੀ ਮਜ਼ਬੂਤੀ ਲਈ ਸਕੂਲਾਂ ਦੇ ਮੁਖੀ ਲਗਾਤਾਰ ਵੋਟਰ ਜਾਗਰੂਕਤਾ ਕਰਨ ਲਈ ਅੱਗੇ ਆਉਣ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਪ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ

ਗੁੜਗਾਂਓ ਲੋਕਸਭਾ ਖੇਤਰ ਵਿਚ ਸੂਬੇ ਵਿਚ ਸੱਭ ਤੋਂ ਵੱਧ 25 ਲੱਖ ਤੋਂ ਵੱਧ ਹਨ ਵੋਟਰ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਹੈ ਕਿ ਪਿਛਲੇ ਲੋਕਸਭਾ ਚੋਣ ਵਿਚ ਹੋਏ ਚੋਣ ਫ਼ੀ ਸਦੀ 70 ਫ਼ੀ ਸਦੀ ਸੀ ਅਤੇ ਇਸ ਵਾਰ ਇਸ ਨੂੰ ਘੱਟ ਤੋਂ ਘੱਟ 75 ਫ਼ੀ ਸਦੀ ਕਰਨ ਦਾ ਟੀਚਾ ਨਿਰਧਾਰਿਤ ਹੈ। 

ਚੋਣ ਸੂਚੀ ਵਿਚ ਆਪਣੇ ਨਾਮ ਦੀ ਪੁਸ਼ਟੀ ਕਰ ਲੈਣ ਵੋਟਰ : ਮੁੱਖ ਚੋਣ ਅਧਿਕਾਰੀ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਦੇ ਪਰਵ ਵਿਚ ਹਰ ਵੋਟਰ ਆਪਣੀ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨ।

ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ: ਜੈਇੰਦਰ ਕੌਰ

ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਸ਼ਨੀਵਾਰ ਨੂੰ ਜਲੰਧਰ 'ਚ ਸਾਰੇ ਜ਼ਿਲਾ ਪ੍ਰਧਾਨਾਂ ਦੇ ਨਾਲ-ਨਾਲ ਭਾਜਪਾ ਦੀਆਂ ਮਹਿਲਾ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ।

ਜੇਕਰ ਅਰਵਿੰਦ ਕੇਜਰੀਵਾਲ ਨੂੰ ਬੱਚਿਆਂ ਦੇ ਭਵਿੱਖ ਦੀ ਚਿੰਤਾ ਹੁੰਦੀ ਤਾਂ ਅਸਤੀਫ਼ੇ ਦੇ ਦਿੰਦੇ : ਪ੍ਰਨੀਤ ਕੌਰ

ਪਟਿਆਲਾ ਤੋਂ ਭਾਜਪਾ ਦੇ ਉਮੀਦਵਾਰ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਸਨਿੱਚਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਕਰ ਬੱਚਿਆਂ ਦੀ ਪੜ੍ਹਾਈ ਦੀ ਚਿੰਤਾ ਹੁੰਦੀ ਤਾਂ ਉਹ ਬੱਚਿਆਂ ਦੇ ਭਵਿੱਖ ਨੂੰ ਪਹਿਲ ਦੇ ਕੇ ਅਸਤੀਫ਼ਾ ਦੇ ਕੇ ਬਾਬਾ ਸਾਹਿਬ ਬੀ.ਆਰ. ਅੰਬੇਦਕਰ ਦੁਆਰਾ ਬਣਾਏ ਸੰਵਿਧਾਨ ਪ੍ਰਤੀ ਸਤਿਕਾਰ ਵਧਾਉਂਦੇ। ਪ੍ਰਨੀਤ ਕੌਰ ਨੇ ਅਰਵਿੰਦ ਕੇਜਰੀਵਾਲ ਵੱਲੋਂ ਅਸਤੀਫ਼ਾ ਦੇਣ ’ਤੇ ਫਿਟਕਾਰ ਲਗਾਈ ਹੈ।

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

 ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਲੋਕ ਸਭਾ ਚੋਣਾਂ-2024 ਵਿੱਚ 80 ਫ਼ੀਸਦੀ ਤੋਂ ਵਧੇਰੇ ਮਤਦਾਨ ਕਰਵਾਉਣ ਅਤੇ ਹਰ ਵਰਗ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ’ਚੋਂ ਮਿਲਣ ਵਾਲੇ ਫਾਰਮਾਂ ਰਾਹੀਂ 1 ਜੂਨ ਨੂੰ ਵੋਟ ਪਾਉਣ ਦਾ ਸੰਦੇਸ਼ ਦਿੱਤਾ ਜਾਵੇਗਾ, ਜਿਸ ਉਪਰ ਪੰਜਾਬ ਦਾ ਚੋਣ ਮਸਕਟ ਸ਼ੇਰਾ ਵੋਟਰਾਂ ਨੂੰ ਵੋਟ ਪਾਉਣ ਲਈ ਅਪੀਲ ਕਰਦਾ ਦਿਖਾਇਆ ਗਿਆ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਅੱਜ ਨੋਡਲ ਅਫ਼ਸਰਾਂ ਨਾਲ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। 

ਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪ

ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਵੋਟਰ ਇਨ ਕਿਊ ਐਪ ਰਾਹੀਂ ਚੋਣ ਦੇ ਦਿਨ ਵੋਟ ਕੇਂਦਰਾਂ ’ਤੇ ਲਗਾਉਣ ਵਾਲੀ ਭੀੜ ਦੀ ਜਾਣਕਾਰੀ ਲਈ ਜਾ ਸਕੇਗੀ। ਐਪ ’ਤੇ ਜਾਣਕਾਰੀ ਲੈ ਕੇ ਵੋਟਰ ਆਪਣੀ ਸਹੂਲਤ ਅਨੁਸਾਰ ਵੋਟ ਪਾਉਣ ਜਾ ਸਕਣ।

ਹਰਿਆਣਾ ਦੇ ਵੋਟਰਾਂ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ ਭਾਰਤੀ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੀਆਂ ਮੋਬਾਇਲ ਐਪ

 ਹਰਿਆਣਾ ਦੇ ਵੋਟਰਾਂ ਦੀ ਸਹੂਲਤ ਲਈ 18ਵੀਂਆਂ ਲੋਕਸਭਾ ਆਮ ਚੋਣ ਦੌਰਾਨ ਭਾਰਤ ਚੋਣ ਕਮਿਸ਼ਨ ਵੱਲੋਂ ਅਨੇਕ ਆਨਲਾਇਨ ਮੋਬਾਇਲ ਐਪ ਸ਼ੁਰੂ ਕੀਤੇ ਹੋਏ ਹਨ, ਜੋ ਵੋਟਰਾਂ ਦੇ ਨਾਲ-ਨਾਲ ਉਮੀਦਵਾਰਾਂ ਲਈ ਵੀ ਕਾਫੀ ਲਾਹੇਮੰਦ ਹਨ। 

ਪੰਜਾਬ 'ਚ ਵੋਟਰਾਂ ਨੂੰ ਵੋਟ ਪਾਉਣ ਲਈ 19 ਨੂੰ ਮਿਲੇਗੀ ਛੁੱਟੀ

ਲੋਕ ਸਭਾ ਚੋਣਾਂ-2024 ਦੌਰਾਨ ਵੋਟਾਂ ਪੁਆਉਣ ਦੀ ਪੂਰੇ ਦੇਸ਼ 'ਚ ਵੱਖ-ਵੱਖ ਗੇੜਾਂ ਤਹਿਤ ਚੱਲ ਰਹੀ ਪ੍ਰਕ੍ਰਿਆ ਦੇ ਮੱਦੇਨਜ਼ਰ ਆਪਣੀਆਂ ਨੌਕਰੀਆਂ ਕਰਨ ਕਰਕੇ ਦੂਜੇ ਰਾਜਾਂ 'ਚ ਵੱਸਦੇ ਵੋਟਰਾਂ ਦੀਆਂ ਵੋਟਾਂ ਉਨ੍ਹਾਂ ਦੇ ਆਪਣੇ ਰਾਜਾਂ 'ਚ ਪੁਆਉਣ ਲਈ ਉਨ੍ਹਾਂ ਨੂੰ ਵੋਟਾਂ ਵਾਲੇ ਦਿਨ ਛੁੱਟੀ ਮਿਲੇਗੀ । 

ਸਵੀਪ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ

ਅਗਾਮੀ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਪ੍ਰਤੀਸ਼ਤਤਾ ਵਧਾਉਣ ਦੇ ਮੰਤਵ ਨਾਲ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਮਾਤਾ ਗੁਜਰੀ ਕਾਲਜ ਵਿਖੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਸਵੀਪ ਪ੍ਰੋਗਰਾਮ ਅਧੀਨ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।

ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਲੋਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਕੀਤੀ ਅਪੀਲ

ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਸਵੀਪ ਟੀਮਾਂ ਵੱਲੋਂ ਨਿਰੰਤਰ ਚਲਾਇਆ ਜਾ ਰਿਹੈ ਜਾਗਰੂਕਤਾ ਪ੍ਰੋਗਰਾਮ

ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਗੈਰ-ਕਾਨੂੰਨੀ ਤਸਕਰੀ ਰੋਕਣ ਲਈ ਅੰਤਰਰਾਜੀ ਨਾਕਿਆਂ ਉੱਤੇ 48 ਹਾਈਟੈੱਕ ਸੀਸੀਟੀਵੀ ਕੈਮਰੇ ਸਥਾਪਿਤ

ਚੋਣਾਂ ਦੌਰਾਨ ਸਿਆਸੀ ਰੈਲੀਆਂ/ਪ੍ਰਚਾਰ ਦੇ ਸ਼ੋਰ ਪ੍ਪ੍ਰਦੂਸ਼ਨ ਦੀ ਨਿਗਰਾਨੀ ਦੇ ਹੁਕਮ ਦਿੱਤੇ

ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ

ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਸਰਹੱਦੀ ਜ਼ਿਲ੍ਹਿਆਂ ਦੇ ਐਂਟਰੀ/ਐਗਜ਼ਿਟ ਪੁਆਇੰਟ ਸੀਲ

ਪੁਲਿਸ ਟੀਮਾਂ ਨੇ 5137 ਵਾਹਨਾਂ ਦੀ ਕੀਤੀ ਚੈਕਿੰਗ, ਜਿਨ੍ਹਾਂ ਵਿੱਚੋਂ 200 ਵਾਹਨਾਂ ਦੇ ਕੀਤੇ ਚਲਾਨ ਅਤੇ 22 ਨੂੰ ਕੀਤਾ ਕਾਬੂ 

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਲਾਜ਼ਮੀ

ਆਰ ਪੀ ਐਕਟ ਦੀ ਧਾਰਾ 127 ਏ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ : ਡੀ ਸੀ ਆਸ਼ਿਕਾ ਜੈਨ 

ਡੀਐਮਕੇ ਇੱਕ ਪਰਿਵਾਰਿਕ ਪਾਰਟੀ : ਮੋਦੀ

ਪ੍ਰਧਾਨ ਮੰਤਰੀ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਤਾਮਿਲਨਾਡੂ ਦੇ ਦੌਰੇ ’ਤੇ ਹਨ । ਮੋਦੀ ਨੇ ਵੇਲੋਰ ’ਚ ਇਕ ਜਨ ਸਭਾ ਦੌਰਾਨ ਕਿਹਾ ਡੀਅੱੈਮਕੇ ਕੋਲ ਭ੍ਰਿਸ਼ਟਾਚਾਰ ਦਾ ਕਾਪੀਰਾਈਟ ਹੈ। 

ਨੌਜਵਾਨਾਂ ਵਿੱਚ ਵੱਧ ਤੋਂ ਵੱਧ ਵੋਟਰ ਜਾਗਰੂਕਤਾ ਪੈਦਾ ਕੀਤੀ ਜਾਵੇ: ਜੋਬਨਦੀਪ ਕੌਰ

ਨੌਜਵਾਨਾਂ ਵਿੱਚ ਵੱਧ ਤੋਂ ਵੱਧ ਵੋਟਰ ਜਾਗਰੂਕਤਾ ਪੈਦਾ ਕੀਤੀ ਜਾਵੇ ਤਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਦਿੱਤੇ "ਇਸ ਵਾਰ 70 ਪਾਰ" ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।

‘ਆਪ’ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰ ਸਕੀ : ਪਰਮਿੰਦਰ ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ ਵਿਚਲੀ ਭਗਵੰਤ ਮਾਨ ਸਰਕਾਰ ਲੋਕ ਹਿੱਤਾਂ ਦੀਆਂ ਸਮੱਸਿਆਵਾਂ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ।

ਵੋਟਰ ਪੰਜੀਕਰਣ ਕੈਂਪ ਦੌਰਾਨ ਸੀਨੀਅਰ ਸਿਟੀਜ਼ਨ ਅਤੇ 18 ਸਾਲ ਵਾਲੇ 107 ਵੋਟਰ ਰਜਿਸਟਰ

 ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਪਿਛਲੀਆਂ ਚੋਣਾਂ ਵਿਚ ਘੱਟ ਮਤਦਾਨ ਪ੍ਰਤੀਸ਼ਤਤਾ ਵਾਲੇ ਖੇਤਰਾਂ ਦੀ ਸ਼ਨਾਖ਼ਤ ਕਰਨ ਉਪਰੰਤ ਇਨ੍ਹਾਂ ਖੇਤਰਾਂ ਦੇ ਚੋਣ ਬੂਥਾਂ ਵਿੱਚ ਇਸ ਵਾਰ ਮਤਦਾਨ ਪ੍ਰਤੀਸ਼ਤਤਾ ਵਧਾਉਣ ਲਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਲਗਾਤਾਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ

ਪ੍ਰਜਾਪਤੀ ਸਮਾਜ ਦੇ 60 ਪਰਿਵਾਰ ਭਾਰਤੀ ਜਨਤਾ ਪਾਰਟੀ ਵਿੱਚ ਹੋਏ ਸ਼ਾਮਲ, ਪ੍ਰਨੀਤ ਕੌਰ ਨੇ ਸਾਰਿਆਂ ਦਾ ਕੀਤਾ ਸਵਾਗਤ

ਸ਼ਹਿਰ ਦੀ ਗੋਪਾਲ ਕਾਲੋਨੀ ਵਿੱਚ ਰਹਿਣ ਵਾਲੇ ਪ੍ਰਜਾਪਤੀ ਸਮਾਜ ਦੇ ਕਰੀਬ 60 ਪਰਿਵਾਰ ਐਤਵਾਰ ਸ਼ਾਮ ਨੂੰ ਹੋਰ ਸਿਆਸੀ ਪਾਰਟੀਆਂ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।

ਗੁਰੂਗ੍ਰਾਮ ਦੀ ਸੋਸਾਇਟੀ ਵਿਚ ਬਣਾਏ ਗਏ ਹਨ 52 ਬੂਥ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ 

ਲੋਕ ਸਭਾ ਚੋਣਾਂ : ਭਾਜਪਾ ਨੇ ਐਲਾਨੀ 111 ਨਾਵਾਂ ਵਾਲੀ ਪੰਜਵੀਂ ਸੂਚੀ; ਕੰਗਨਾ ਰਣੌਤ ਹਿਮਾਚਲ ਪ੍ਰਦੇਸ਼ ਤੋਂ ਲੜੇਗੀ ਚੋਣ

ਭਾਜਪਾ ਨੇ ਲੋਕ ਸਭਾ ਚੋਣਾਂ ਲਈ 111 ਉਮੀਦਵਾਰਾਂ ਦੀ ਆਪਣੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਇਸ ਵਿੱਚ ਕੰਗਨਾ ਰਣੌਤ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਉਮੀਦਵਾਰ ਐਲਾਨਿਆ ਗਿਆ ਹੈ। 

ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਮੀਟਿੰਗ

 ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਕੁੱਲ ਪੋਲਿੰਗ ਸਟੇਸ਼ਨਾਂ ਅਤੇ ਕੁੱਲ ਵੋਟਰਾਂ ਬਾਬਤ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੱਕ ਪੰਜਾਬ ਵਿਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ।

ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਸਖਤੀ ਨਾਲ ਯਕੀਨੀ ਬਣਾਉਣ ਅਧਿਕਾਰੀ: ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਤੇ ਪਟਿਆਲਾ ਅਧੀਨ ਆਉਂਦੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਸਖਤੀ ਨਾਲ ਕਰਨ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ।

‘ਆਪ’ ਨੂੰ ਵੋਟਰ ਲੋਕ ਸਭਾ ਚੋਣਾਂ ਵਿਚ ਜਵਾਬ ਦੇਣਗੇ : ਸ਼ੇਰਗਿੱਲ

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਹਿਜ਼ ਇੱਕ ਅਖਬਾਰੀ ਮੁੱਖ ਮੰਤਰੀ ਕਰਾਰ ਦਿੰਦਿਆਂ ਕਿਹਾ ਹੈ ਕਿ ਨਸ਼ਿਆਂ ਦੇ ਪ੍ਰਸਾਰ, ਢਹਿ ਢੇਰੀ ਹੋ ਰਹੀ ਆਰਥਿਕਤਾ, ਕੁਸ਼ਾਸਨ, ਜੰਗਲ ਰਾਜ, ਟੁੱਟੇ ਵਾਅਦੇ, ਬੇਕਾਬੂ ਮਾਈਨਿੰਗ ਮਾਫੀਆ ਅਤੇ ਭ੍ਰਿਸ਼ਟਾਚਾਰ ਆਪ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦਾ ਪ੍ਰਤੀਕ ਹਨ।