Friday, November 22, 2024

Elections2024

ਪਟਿਆਲਾ ’ਚ ਰਾਜਨੀਤਿਕ ਰੈਲੀਆਂ ਲਈ ਹਦਾਇਤਾਂ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਨਿੱਜੀ ਜਾਇਦਾਦ ਦੇ ਮਾਲਕ ਜਾਂ ਪ੍ਰਬੰਧਕ ਨੂੰ ਕਿਸੇ ਵੀ ਰਾਜਨੀਤਿਕ ਪਾਰਟੀ/ਉਮੀਦਵਾਰ/ਆਮ ਜਨਤਾ ਨੂੰ ਰਿਟਰਨਿੰਗ ਅਫ਼ਸਰ-13 ਪਟਿਆਲਾ ਜਾਂ ਸਹਾਇਕ ਰਿਟਰਨਿੰਗ ਅਫ਼ਸਰ ਪਟਿਆਲਾ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਰਾਜਨੀਤਿਕ ਮੀਟਿੰਗ ਜਾਂ ਰੈਲੀ ਦਾ ਆਯੋਜਨ ਆਪਣੀ ਨਿੱਜੀ ਜਾਇਦਾਦ ਵਿੱਚ ਕਰਨ ਦੀ ਇਜਾਜ਼ਤ ਨਹੀਂ ਦੇਣ ਸਬੰਧੀ ਹੁਕਮ ਦਿੱਤੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਆਦੇਸ਼

ਜ਼ਿਲ੍ਹਾ ਮੈਜਿਸਟ੍ਰੇਟ ਕਮ ਜ਼ਿਲ੍ਹਾ ਚੋਣ ਅਫ਼ਸਰ,ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਆਸ਼ਿਕਾ ਜੈਨ ਨੇ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹੇ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ ਤਾਂ ਜੋ ਲੋਕ ਸਭਾ ਚੋਣ-2024 ਦੌਰਾਨ ਜ਼ਿਲ੍ਹੇ ’ਚ ਤਾਇਨਾਤ ਚੈਕਿੰਗ ਟੀਮਾਂ ਵੱਲੋਂ ਜ਼ਬਤ ਕੀਤੀ ਜਾਣ ਵਾਲੀ ਨਗ਼ਦੀ ਨੂੰ ਤੁਰੰਤ ਖ਼ਜ਼ਾਨੇ ’ਚ ਜਮ੍ਹਾਂ ਕਰਵਾਇਆ ਜਾ ਸਕੇ।