ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਖੁੱਜਲ ਖੁਆਰ ਨਾ ਕੀਤਾ ਜਾਵੇ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਲੋਕ ਉਨ੍ਹਾਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ।