ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀਆਂ ਮੁਕਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਖ-ਵੱਖ ਕਦਮ ਚੱੁਕੇ ਜਾ ਰਹੇ ਹਨ। ਜਿਨ੍ਹਾਂ ਇਲਾਕਿਆਂ ਵਿਚ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਉੱਥੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖਾਸ ਸਿਹਤ ਚੈੱਕ ਅੱਪ ਕੈਂਪ ਲਗਾਏ ਜਾ ਰਹੇ ਹਨ ਅਤੇ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।