ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ ਮੁੱਖ ਸਕੱਤਰ ਨੇ ਆਉਂਦੇ ਦੋ ਵਿਦਿਅਕ ਸੈਸ਼ਨਾਂ ਲਈ ‘ਸਮੱਗਰਾ ਸਿਖਿਆ ਅਭਿਆਨ ਅਥਾਰਟੀ’ ਦੇ ਐਕਸ਼ਨ ਪਲਾਨ ਨੂੰ ਕੀਤਾ ਮਨਜ਼ੂਰ ਮੁਫਤ ਵਰਦੀਆਂ, ਪੁਸਤਕਾਂ, ਲਾਇਬ੍ਰੇਰੀਆਂ ਅਤੇ ਖੇਡਾਂ ਲਈ 280.73 ਕਰੋੜ ਰੁਪਏ ਰੱਖੇ 35 ਸਕੂਲਾਂ ਵਿੱਚ ਕਾਮਰਸ ਤੇ 10 ਸਕੂਲਾਂ ਵਿੱਚ ਸਾਇੰਸ ਦੇ ਵਿਸ਼ੇ ਸ਼ੁਰੂ ਹੋਣਗੇ 92.70 ਕਰੋੜ ਰੁਪਏ ਦੀ ਲਾਗਤ ਨਾਲ 1096 ਨਵੇਂ ਕਲਾਸ ਰੂਮ ਤੇ 14.85 ਕਰੋੜ ਰੁਪਏ ਦੀ ਲਾਗਤ ਨਾਲ 360 ਕਲਾਸ ਰੂਮ ਦੀ ਮੁਰੰਮਤ ਦੀ ਤਜਵੀਜ਼
ਲੜਕੀਆਂ ਦੇ ਪਖਾਨਿਆਂ ਉਤੇ 21.07 ਕਰੋੜ ਰੁਪਏ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪਖਾਨਿਆਂ ਉਤੇ 17.52 ਕਰੋੜ ਰੁਪਏ ਦੀ ਬਣਾਈ ਯੋਜਨਾ ਸਾਰੇ ਸਰਕਾਰੀ ਸਕੂਲਾਂ ਨੂੰ ਇੰਟਰਨੈਟ ਨਾਲ ਜੁੜਿਆ ਜਾਵੇਗਾ